ਪਰਵਾਸੀ ਸਾਹਿਤ ਸਮਾਗਮ ਵਿੱਚ ਸ਼ਖ਼ਸੀਅਤਾਂ ਦਾ ਸਨਮਾਨ : The Tribune India

ਪਰਵਾਸੀ ਸਾਹਿਤ ਸਮਾਗਮ ਵਿੱਚ ਸ਼ਖ਼ਸੀਅਤਾਂ ਦਾ ਸਨਮਾਨ

ਪਰਵਾਸੀ ਸਾਹਿਤ ਸਮਾਗਮ ਵਿੱਚ ਸ਼ਖ਼ਸੀਅਤਾਂ ਦਾ ਸਨਮਾਨ

ਗੁਜਰਾਂਵਾਲਾ ਖਾਲਸਾ ਕਾਲਜ ਵਿੱਚ ਕਰਵਾਏ ਪਰਵਾਸੀ ਸਾਹਿਤ ਸਮਾਗਮ ਦੌਰਾਨ ਸਨਮਾਨਿਤ ਸ਼ਖ਼ਸੀਅਤਾਂ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ

ਲੁਧਿਆਣਾ, 12 ਅਗਸਤ

ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਵਿੱਚ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਪੰਜਾਬ ਭਵਨ ਸਰੀ, ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ, ਪੰਜਾਬੀ ਲੋਕ ਵਿਰਾਸਤ ਅਕਾਡਮੀ , ਸਾਹਿਤ ਸੁਰ ਸੰਗਮ ਸਭਾ ਇਟਲੀ ਅਤੇ ਪੰਜਾਬੀ ਸੱਥ ਯੂਕੇ ਦੇ ਸਹਿਯੋਗ ਨਾਲ ਪਰਵਾਸੀ ਸਾਹਿਤ ਸਮਾਗਮ ਕਰਵਾਇਆ ਗਿਆ। ਇਸ ਦੀ ਪ੍ਰਧਾਨਗੀ ਪੰਜਾਬ ਭਵਨ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਨੇ ਕੀਤੀ। ਅਮਰੀਕਾ ਤੋਂ ਡਾ. ਦਲਵੀਰ ਸਿੰਘ ਪੰਨੂ, ਪੰਜਾਬੀ ਸਾਹਿਤ ਅਕਾਡਮੀ ਤੋਂ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਅਤੇ ਪ੍ਰੋ. ਗੁਰਭਜਨ ਸਿੰਘ ਗਿੱਲ ਵਿਸ਼ੇਸ਼ ਮਹਿਮਾਨਾਂ ਵਜੋਂ ਪਹੁੰਚੇ। ਸਮਾਗਮ ਦੇ ਸ਼ੁਰੂ ਵਿੱਚ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਐਸਪੀ ਸਿੰਘ ਨੇ ਸਾਰਿਆਂ ਨੂੰ ਨਿੱਘੀ ਜੀ ਆਇਆਂ ਆਖੀ। ਸ੍ਰੀ ਬਾਠ ਨੇ ਦੱਸਿਆ ਕਿ ਪਰਵਾਸੀ ਸਾਹਿਤ ਕੇਂਦਰ ਅਤੇ ਪੰਜਾਬ ਭਵਨ ਸਰੀ ਸਹਿਯੋਗੀ ਸੰਸਥਾਵਾਂ ਹਨ ਅਤੇ ਹੁਣ ਤੱਕ ਇਨ੍ਹਾਂ ਵੱਲੋਂ ਕਈ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ। ਡਾ. ਜੌਹਲ ਨੇ ਕਿਹਾ ਕਿ ਹੁਣ ਪਰਵਾਸੀ ਪੰਜਾਬੀ ਸਾਹਿਤ ਆਪਣੇ ਚੁਣੀਦਾ ਸਰੋਕਾਰਾਂ ਨੂੰ ਛੱਡ ਕੇ ਵਿਸ਼ਵੀ ਸਰੋਕਾਰਾਂ ਦਾ ਹਾਣੀ ਹੋ ਗਿਆ ਹੈ। ਹੁਣ ਪਰਵਾਸੀ ਪੰਜਾਬੀ ਸਾਹਿਤ ਅਰਬ ਮੁਲਕਾਂ ਅਤੇ ਯੂਰਪ ਦੇ ਅਨੇਕਾਂ ਦੇਸ਼ਾਂ ਵਿੱਚ ਵੀ ਰਚਿਆ ਜਾਣ ਲੱਗ ਪਿਆ ਹੈ। ਪ੍ਰੋ. ਗਿੱਲ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦਾ ਹਰ ਪੰਜਾਬੀ ਸਾਹਿਤਕਾਰ ਇਸ ਕੇਂਦਰ ਨਾਲ ਜੁੜਨ ਵਿੱਚ ਮਾਣ ਮਹਿਸੂਸ ਕਰਦਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲਾ, ਬਾਬਾ ਬਕਾਲਾ ਵਿੱਚ ਰੱਖੜ ਪੁੰਨਿਆ ਨਾਲ ਸਬੰਧਤ ਰਾਜਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਫੇਰੀ ਕਾਰਨ ਅੱਜ ਦੇ ਸਮਾਗਮ ਵਿੱਚ ਨਹੀਂ ਪਹੁੰਚ ਸਕੇ। ਪਰ ਉਨ੍ਹਾਂ ਵੱਲੋਂ ਭੇਜਿਆ ਸੰਦੇਸ਼ ਜ਼ਰੂਰ ਪੜ੍ਹ ਕਿ ਸੁਣਾਇਆ ਗਿਆ। ਇਸ ਮੌਕੇ ਡਾ. ਪਰਮਜੀਤ ਸਿੰਘ ਰੋਮਾਣਾ ਨੇ ਕਿਹਾ ਕਿ ਵਿਦੇਸ਼ਾ ਵਿੱਚ ਰਚਿਆ ਜਾ ਰਿਹਾ ਪੰਜਾਬੀ ਸਾਹਿਤ ਹੁਣ ਅੰਗਰੇਜ਼ੀ ਵਿੱਚ ਅਨੁਵਾਦ ਹੋ ਕੇ ਅੰਗਰੇਜ਼ੀ ਪਾਠਕਾਂ ਤੱਕ ਵੀ ਪਹੁੰਚ ਰਿਹਾ ਹੈ, ਇਹ ਪ੍ਰਵਾਸੀ ਪੰਜਾਬੀ ਸਾਹਿਤ ਦੀ ਵੱਡੀ ਪ੍ਰਾਪਤੀ ਹੈ। ਉੱਘੇ ਹਿੰਦੀ ਵਿਦਵਾਨ ਡਾ. ਰਾਕੇਸ਼ ਕੁਮਾਰ ਨੇ ਕਿਹਾ ਕਿ ਪੰਜਾਬੀ ਤੋਂ ਹਿੰਦੀ ਵਿੱਚ ਅਨੁਵਾਦ ਹੋਏ ਪਰਵਾਸੀ ਸਾਹਿਤ ਤੇ ਅਧਾਰਤ ਅੱਜ ਹਿੰਦੀ ਦੀ ਦੂਸਰੀਰ ਆਲੋਚਨਾਤਮਕ ਪੁਸਤਕ ਰਿਲੀਜ਼ ਹੋਣਾ ਸ਼ੁਭ ਸ਼ਗਨ ਹੈ। ਉਨ੍ਹਾਂ ਪੁਸਤਕ ਵਿੱਚ ਸ਼ਾਮਿਲ ਕਈ ਅਲੋਚਨਾਤਮਕ ਪੇਪਰਾਂ ਬਾਰੇ ਆਪਣੇ ਵਿਚਾਰ ਵੀ ਸਾਂਝੇ ਕੀਤੇ। ਸਮਾਗਮ ਦੌਰਾਨ ਤਰਲੋਕਬੀਰ, ਪਰਗਟ ਸਿੰਘ ਰੰਧਾਵਾ, ਮੋਹਨ ਸਿੰਘ ਕੁੱਕੜ ਪਿੰਡੀਆ, ਹਰਦੀਪ ਸਿੰਘ ਕੰਗ, ਹਰਜਿੰਦਰ ਸਿੰਘ ਬਸਿਆਲਾ, ਇੰਦਰਜੀਤ ਸਿੰਘ, ਸੁਰਿੰਦਰ ਸਿੰਘ ਸੁੰਨੜ ਨੂੰ ਸਨਮਾਨਿਤ ਵੀ ਕੀਤਾ ਗਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਕੇਸਾਂ ਦੀ ਮੌਜੂਦਾ ਸਥਿਤੀ ਜਾਣਨ ਲਈ ਗ੍ਰਹਿ ਮੰਤਰੀ ਅੱਜ ਕਰਨਗੇ ਅਧਿਕਾਰੀਆ...

ਸ਼ਹਿਰ

View All