ਧਰਮ ਪ੍ਰਚਾਰ ਕਮੇਟੀ ਦਾ ਸਨਮਾਨ
ਸਕੂਲ ਵਿੱਚ ਹਰ ਸਾਲ ਧਾਰਮਿਕ ਪ੍ਰੀਖਿਆ ਸੁਚਾਰੂ ਢੰਗ ਨਾਲ ਕਰਵਾਉਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਾਲੀ ਧਰਮ ਪ੍ਰਚਾਰ ਕਮੇਟੀ ਦਾ ਸਪਰਿੰਗ ਡੇਲ ਪਬਲਿਕ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਅਤੇ ਹੋਰ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ। ਸਕੂਲ...
ਸਕੂਲ ਵਿੱਚ ਹਰ ਸਾਲ ਧਾਰਮਿਕ ਪ੍ਰੀਖਿਆ ਸੁਚਾਰੂ ਢੰਗ ਨਾਲ ਕਰਵਾਉਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਾਲੀ ਧਰਮ ਪ੍ਰਚਾਰ ਕਮੇਟੀ ਦਾ ਸਪਰਿੰਗ ਡੇਲ ਪਬਲਿਕ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਅਤੇ ਹੋਰ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ। ਸਕੂਲ ਵਿੱਚ ਇਹ ਪ੍ਰੀਖਿਆ ਪਿਛਲੇ ਕਈ ਦਹਾਕਿਆਂ ਤੋਂ ਕਰਵਾਈ ਜਾ ਰਹੀ ਹੈ ਅਤੇ ਇਸ ਵਿੱਚ ਬੱਚੇ ਹਰ ਸਾਲ ਮੈਰਿਟ ’ਚ ਆ ਕੇ ਉੱਚ ਦਰਜੇ ਦੇ ਵਜ਼ੀਫ਼ੇ ਪ੍ਰਾਪਤ ਕਰਕੇ ਸਕੂਲ ਦਾ ਨਾਂ ਹੋਰ ਉੱਚਾ ਕਰਦੇ ਆ ਰਹੇ ਹਨ। ਇਸ ਵਾਰ ਇਹ ਧਾਰਮਿਕ ਪ੍ਰੀਖਿਆ ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਕੁਲਦੀਪ ਸਿੰਘ ਦੀ ਨਿਗਰਾਨੀ ਹੇਠ ਕਰਵਾਈ ਗਈ। ਇਨ੍ਹਾਂ ਧਾਰਮਿਕ ਪ੍ਰੀਖਿਆਵਾਂ ਵਿੱਚ ਕਮੇਟੀ ਦੇ ਦੁਆਬਾ ਖੇਤਰ ਦੇ ਸਰਪ੍ਰਸਤ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਪ੍ਰਧਾਨ ਵੱਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਕਮੇਟੀ ਦੇ ਪ੍ਰਬੰਧਕਾਂ ਦਾ ਸਕੂਲ ਵਿੱਚ ਹਰ ਸਾਲ ਇਹ ਪ੍ਰੀਖਿਆ ਕਰਵਾਉਣ ਲਈ ਧੰਨਵਾਦ ਕੀਤਾ। ਸਕੂਲ ਦੇ ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਪ੍ਰੀਖਿਆ ਵਿੱਚ ਭਾਗ ਲੈਣ ਲਈ ਸਾਰੇ ਹੀ ਬੱਚਿਆਂ ਨੂੰ ਹੱਲਾਸ਼ੇਰੀ ਦਿੱਤੀ ਅਤੇ ਭਵਿੱਖ ਵਿੱਚ ਵਜ਼ੀਫੇ ਪ੍ਰਾਪਤ ਕਰਕੇ ਆਪਣਾ, ਆਪਣੇ ਮਾਪਿਆਂ ਦਾ ਅਤੇ ਸਕੂਲ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਆ।

