ਲੁਧਿਆਣਾ: ਇਥੇ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲੀਸ ਨੇ ਫਿਰੋਜ਼ਪੁਰ ਰੋਡ ਸਥਿਤ ਹੋਟਲ ਗਰੇਵਾਲ ਦੇ ਮਾਲਕ ਅਤੇ ਮੈਨੇਜਰ ਖ਼ਿਲਾਫ਼ ਸਰਕਾਰੀ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਆਰਤੀ ਚੌਕ ਕੋਲ ਮੌਜੂਦ ਸੀ ਤਾਂ ਪਤਾ ਲੱਗਿਆ ਕਿ ਹੋਟਲ ਗਰੇਵਾਲ ਦੇ ਪ੍ਰਬੰਧਕਾਂ ਵੱਲੋਂ ਗਾਹਕਾਂ ਨੂੰ ਹੁੱਕਾ ਅਤੇ ਸ਼ਰਾਬ ਪਰੋਸੀ ਜਾ ਰਹੀ ਹੈ। ਪੁਲੀਸ ਨੇ ਤੁਰੰਤ ਛਾਪਾ ਮਾਰਿਆ ਤਾਂ ਹੋਟਲ ਪ੍ਰਬੰਧਕ ਫ਼ਰਾਰ ਹੋ ਗਏ ਜਦ ਕਿ ਤਲਾਸ਼ੀ ਦੌਰਾਨ ਚਾਰ ਹੁੱਕੇ ਬਰਾਮਦ ਹੋਏ। -ਨਿੱਜੀ ਪੱਤਰ ਪ੍ਰੇਰਕ