ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਾਡੋਵਾਲ ’ਚ ਬਾਗ਼ਬਾਨੀ ਖੋਜ ਕੇਂਦਰ ਬਣੇਗਾ: ਭਗਤ

ਬਾਗ਼ਬਾਨੀ ਮੰਤਰੀ ਨੇ ਸੂਬਾ ਪੱਧਰੀ ਸੈਮੀਨਾਰ ਤੇ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ
ਬਾਗ਼ਬਾਨੀ ਪ੍ਰਦਰਸ਼ਨੀ ਦੌਰਾਨ ਫ਼ਲ ਦੇਖਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ।
Advertisement

ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਲਾਡੋਵਾਲ ਵਿੱਚ ਅਤਿ-ਆਧੁਨਿਕ ਬਾਗ਼ਬਾਨੀ ਤਕਨਾਲੋਜੀ ਖੋਜ ਕੇਂਦਰ ਸਥਾਪਤ ਕਰੇਗੀ। ਇੱਥੇ ਬਾਗ਼ਬਾਨੀ ਵਿਭਾਗ ਵੱਲੋਂ ਸੂਬਾ ਪੱਧਰੀ ਸੈਮੀਨਾਰ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਗਾਮੀ ਬਾਗ਼ਬਾਨੀ ਤਕਨਾਲੋਜੀ ਖੋਜ ਕੇਂਦਰ ਪੰਜਾਬ ਭਰ ਦੇ ਕਿਸਾਨਾਂ ਲਈ ਵਨ ਸਟਾਪ ਗਿਆਨ ਕੇਂਦਰ ਵਜੋਂ ਕੰਮ ਕਰੇਗਾ ਜਿੱਥੇ ਹਰ ਕਿਸਮ ਦੇ ਫ਼ਲਾਂ, ਸਬਜ਼ੀਆਂ ਅਤੇ ਫੁੱਲਾਂ ਲਈ ਨਵੀਨਤਮ ਹਾਈਟੈੱਕ ਕਾਸ਼ਤ ਅਭਿਆਸਾਂ ਦਾ ਸਿੱਧਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇੱਥੇ ਪ੍ਰਦਰਸ਼ਨੀ ਸਥਾਨਾਂ ’ਤੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕੇਂਦਰ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਬਾਗ਼ਬਾਨੀ ਅਪਣਾਉਣ ਲਈ ਪ੍ਰੇਰਿਤ ਵੀ ਕਰੇਗਾ।

ਕੈਬਨਿਟ ਮੰਤਰੀ ਭਗਤ ਨੇ ਸੈਂਕੜੇ ਪ੍ਰਗਤੀਸ਼ੀਲ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ’ਚੋਂ ਕੱਢ ਕੇ ਉੱਚ-ਮੁੱਲ ਵਾਲੀਆਂ ਬਾਗ਼ਬਾਨੀ ਫ਼ਸਲਾਂ ਵੱਲ ਤਬਦੀਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬਾਗ਼ਬਾਨੀ ਵਿੱਚ ਹੀ ਕਿਸਾਨਾਂ ਦੀ ਆਮਦਨ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਦੁੱਗਣਾ ਕਰਨ ਅਤੇ ਖੁਸ਼ਹਾਲੀ ਲਿਆਉਣ ਦੀ ਸਮਰੱਥਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਕੇਂਦਰ ਉਸ ਤਬਦੀਲੀ ਦਾ ਦਿਲ ਬਣੇਗਾ। ਉਨ੍ਹਾਂ ਮੌਕੇ ਉਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਨਿੱਜੀ ਤੌਰ ’ਤੇ ਸੁਣਿਆ ਅਤੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲਾਡੋਵਾਲ ਕੇਂਦਰ ਵਿੱਚ ਸਾਰੇ ਸਟਾਲਾਂ ਅਤੇ ਆਉਣ ਵਾਲੇ ਬੁਨਿਆਦੀ ਢਾਂਚੇ ਦੇ ਯੂਨਿਟਾਂ ਦਾ ਵੀ ਨਿਰੀਖਣ ਕੀਤਾ।

Advertisement

ਡਾਇਰੈਕਟਰ ਬਾਗ਼ਬਾਨੀ ਸ਼ੈਲਿੰਦਰ ਕੌਰ ਨੇ ਕਿਹਾ ਕਿ ਵਿਭਾਗ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਬਾਗ਼ਬਾਨੀ ਮਿਸ਼ਨ, ਆਰ ਕੇ ਵੀ ਵਾਈ ਅਤੇ ਬਾਕੀ ਯੋਜਨਾਵਾਂ ਤਹਿਤ ਵਿੱਤੀ ਸਹਾਇਤਾ ਦੇਣ ਲਈ ਤਿਆਰ ਹੈ। ਉਨ੍ਹਾਂ ਸ਼ੁੱਧਤਾ ਅਤੇ ਡਿਜੀਟਲ ਤਕਨਾਲੋਜੀਆਂ ਨੂੰ ਅਪਣਾ ਕੇ ਇਨਪੁੱਟ ਲਾਗਤਾਂ ਨੂੰ ਘਟਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਪ੍ਰਦਰਸ਼ਨੀ ਦੌਰਾਨ ਟੌਪਕੌਨ ਕੰਪਨੀ ਨੇ ਲਾਈਵ ਫੀਲਡ ਪ੍ਰਦਰਸ਼ਨ ਰਾਹੀਂ ਜੀ ਪੀ ਐੱਸ-ਆਧਾਰਿਤ ਆਟੋ-ਸਟੀਅਰਿੰਗ ਤਕਨਾਲੋਜੀ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਸਮੇਂ, ਬਾਲਣ, ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਭਾਰੀ ਬੱਚਤ ਦੇ ਨਾਲ ਇੱਕਸਾਰ ਬਿਜਾਈ, ਛਿੜਕਾਅ ਅਤੇ ਕਟਾਈ ਨੂੰ ਉਜਾਗਰ ਕੀਤਾ ਗਿਆ।

ਇਸ ਮੌਕੇ ਸੰਯੁਕਤ ਨਿਰਦੇਸ਼ਕ ਬਾਗਬਾਨੀ ਡਾ. ਹਰਮੇਲ ਸਿੰਘ, ਸੰਯੁਕਤ ਵਿਕਾਸ ਕਮਿਸ਼ਨਰ ਡਾ. ਗੁਰਸ਼ਰਨ ਸਿੰਘ, ਡਿਪਟੀ ਨਿਰਦੇਸ਼ਕ ਬਾਗਬਾਨੀ ਡਾ. ਹਰਪ੍ਰੀਤ ਸਿੰਘ ਸੇਠੀ, ਡਿਪਟੀ ਨਿਰਦੇਸ਼ਕ ਬਾਗਬਾਨੀ ਡਾ. ਦਲਬੀਰ ਸਿੰਘ, ਸਹਾਇਕ ਨਿਰਦੇਸ਼ਕ ਡਾ. ਵਿਜੇ ਪ੍ਰਤਾਪ, ਡਾ. ਨਿਖਿਲ ਅੰਬੀਸ਼ ਮਹਿਤਾ, ਡਾ. ਗੁਰਪ੍ਰੀਤ ਕੌਰ, ਡਾ. ਨਵਜੋਤ ਕੌਰ, ਡਾ. ਸ਼ੈਲੀ ਸੰਧੂ ਅਤੇ ਬਾਗ਼ਬਾਨੀ ਵਿਕਾਸ ਅਧਿਕਾਰੀ ਜਸਪ੍ਰੀਤ ਕੌਰ ਗਿੱਲ ਸ਼ਾਮਲ ਸਨ।

Advertisement
Show comments