ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਾਨਵਤਾ ਭਲਾਈ ਸੇਵਾ ਸੁਸਾਇਟੀ ਨੇ ਬੂਟ ਵੰਡੇ

ਮਾਨਵਤਾ ਭਲਾਈ ਸੇਵਾ ਸੁਸਾਇਟੀ ਨੇ ਮਾਲਵਾ ਖਾਲਸਾ ਸਕੂਲ ਕੋਚਰ ਮਾਰਕੀਟ ਦੇ ਲੋੜਵੰਦ ਬੱਚਿਆਂ ਨੂੰ ਬੂਟ ਵੰਡੇ। ਇਸ ਮੌਕੇ ਮੁੱਖ ਮਹਿਮਾਨ ਵਜੋਂ ਰਾਜਵੰਤ ਸਿੰਘ ਵੋਹਰਾ (ਫ਼ਤਿਹ ਟੀਵੀ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਸੁਸਾਇਟੀ ਦੇ ਸਮਾਜ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ।...
ਬੱਚਿਆਂ ਨੂੰ ਬੂਟ ਵੰਡਦੇ ਹੋਏ ਪ੍ਰਬੰਧਕ। -ਫੋਟੋ: ਗੁਰਿੰਦਰ ਸਿੰਘ
Advertisement

ਮਾਨਵਤਾ ਭਲਾਈ ਸੇਵਾ ਸੁਸਾਇਟੀ ਨੇ ਮਾਲਵਾ ਖਾਲਸਾ ਸਕੂਲ ਕੋਚਰ ਮਾਰਕੀਟ ਦੇ ਲੋੜਵੰਦ ਬੱਚਿਆਂ ਨੂੰ ਬੂਟ ਵੰਡੇ। ਇਸ ਮੌਕੇ ਮੁੱਖ ਮਹਿਮਾਨ ਵਜੋਂ ਰਾਜਵੰਤ ਸਿੰਘ ਵੋਹਰਾ (ਫ਼ਤਿਹ ਟੀਵੀ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਸੁਸਾਇਟੀ ਦੇ ਸਮਾਜ ਭਲਾਈ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਨੂੰ ਇਹੋ ਜਿਹੀਆਂ ਸੁਸਾਇਟੀਆਂ ਦੀ ਲੋੜ ਹੈ ਜੋ ਹੇਠਲੇ ਵਰਗ ਦੇ ਲੋਕਾਂ ਦੀ ਸਹਾਇਤਾ ਕਰਦੀਆਂ ਹਨ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਚਰਨਜੀਤ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਸੁਸਾਇਟੀ ਵੱਲੋਂ ਚਲਾਈਆਂ ਜਾ ਰਹੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮਨਜੀਤ ਸਿੰਘ ਅਰੋੜਾ, ਕਿਰਪਾਲ ਸਿੰਘ ਸਹਾਰਾ, ਜਗਜੀਤ ਸਿੰਘ, ਜਸਬੀਰ ਸਿੰਘ ਨਾਮਧਾਰੀ, ਪਰਮਿੰਦਰ ਸਿੰਘ ਸੋਹਲ, ਜਗਪਾਲ ਸਿੰਘ ਵਕੀਲ, ਐਡਵੋਕੇਟ ਰਮਿੰਦਰ ਪਾਲ ਸਿੰਘ, ਸਰਬਜੀਤ ਸਿੰਘ ਛਾਪਾ, ਸਤਨਾਮ ਸਿੰਘ ਕੋਮਲ ਅਤੇ ਜਸਪਾਲ ਸਿੰਘ ਸੈਣੀ ਵੀ ਹਾਜ਼ਰ ਸਨ।

Advertisement

Advertisement