ਮਾਨਵਤਾ ਭਲਾਈ ਸੁਸਾਇਟੀ ਦੀ ਮੀਟਿੰਗ ਹੋਈ
ਮਾਨਵਤਾ ਭਲਾਈ ਸੇਵਾ ਸੁਸਾਇਟੀ ਦੀ ਇੱਕ ਮੀਟਿੰਗ ਦੁੱਗਰੀ ਰੋਡ ਦਫ਼ਤਰ ਵਿੱਚ ਕੀਤੀ ਗਈ ਜਿਸ ਵਿੱਚ ਸੋਸਾਇਟੀ ਦੇ ਸਾਰੇ ਹੀ ਮੈਂਬਰ ਅਤੇ ਅਹੁਦੇਦਾਰ ਸ਼ਾਮਲ ਹੋਏ। ਮੀਟਿੰਗ ਵਿੱਚ ਅਗਲੀਆਂ ਸਰਗਰਮੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਜਿਸ ਤਹਿਤ ਭਿਖਾਰੀਆਂ ਨੂੰ ਨਕਦ ਭੀਖ ਨਾ ਦੇਣ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਮੁਹਿੰਮ ਸ਼ੁਰੂ ਕਰਨ ਬਾਰੇ ਵਿਚਾਰ ਕੀਤਾ ਗਿਆ। ਇਸ ਮੌਕੇ ਮਾਲਵਾ ਸਕੂਲ ਕੋਚਰ ਮਾਰਕੀਟ ਵਿੱਖੇ ਬੱਚਿਆਂ ਨੂੰ ਬੂਟ ਅਤੇ ਜੁਰਾਬਾਂ ਵੰਡਣ ਅਤੇ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਵਿੱਚ ਹੋ ਰਹੇ ਸਮਾਗਮ ਵਿੱਚ ਮੁਫ਼ਤ ਡਾਕਟਰੀ ਕੈਂਪ ਲਗਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਜਿਸ ਵਿੱਚ ਅੱਖਾਂ, ਦੰਦਾਂ ਅਤੇ ਹੋਮਿਓਪੈਥੀ ਮਾਹਿਰ ਮਰੀਜ਼ਾਂ ਦਾ ਨਿਰੀਖਣ ਕਰਕੇ ਮੁਫ਼ਤ ਇਲਾਜ਼ ਕਰਨਗੇ। ਮੀਟਿੰਗ ਦੌਰਾਨ ਲੋਕਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਚਰਨਜੀਤ ਸਿੰਘ ਚੇਅਰਮੈਨ, ਮਨਜੀਤ ਸਿੰਘ ਅਰੋੜਾ, ਕਿਰਪਾਲ ਸਿੰਘ ਸਹਾਰਾ, ਨੇ ਜਸਬੀਰ ਸਿੰਘ ਨਾਮਧਾਰੀ, ਜਗਜੀਤ ਸਿੰਘ ਬਾਬਰਾ, ਪ੍ਰਿੰਸੀਪਲ ਗੁਰਨੇਕ ਸਿੰਘ, ਪਰਮਿੰਦਰ ਸਿੰਘ ਸੋਹਲ, ਐਡਵੋਕੇਟ ਰਮਿੰਦਰ ਪਾਲ ਸਿੰਘ, ਬੀਬੀ ਸੁਖਵਿੰਦਰ ਕੌਰ, ਬੀਬੀ ਸਤਬੀਰ ਕੌਰ, ਬੀਬੀ ਮਨਜੀਤ ਕੌਰ, ਜਗਪਾਲ ਸਿੰਘ, ਪਵਿੱਤਰ ਸਿੰਘ ਅਤੇ ਜੀਪੀ ਸਿੰਘ ਹਾਜ਼ਰ ਸਨ।