ਮਾਨਵਤਾ ਭਲਾਈ ਸੇਵਾ ਸੁਸਾਇਟੀ ਨੇ ਬੱਚਿਆਂ ਨੂੰ ਬੂਟ ਵੰਡੇ
ਮਾਨਵਤਾ ਭਲਾਈ ਸੇਵਾ ਸੁਸਾਇਟੀ ਨੇ ਅੱਜ ਰਾਮਗੜ੍ਹੀਆ ਸਕੂਲ ਵਿੱਚ ਗੁਰੂ ਹਰਿਕ੍ਰਿਸ਼ਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਏ ਸਮਾਗਮ ਦੌਰਾਨ ਬੱਚਿਆਂ ਨੂੰ ਬੂਟ ਵੰਡੇ। ਇਸ ਮੌਕੇ ਮੁੱਖ ਮਹਿਮਾਨ ਵਜੋਂ ਅਵਤਾਰ ਸਿੰਘ ਭੋਗਲ ਅਤੇ ਰਣਜੋਧ ਸਿੰਘ ਪ੍ਰਧਾਨ ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਉਚੇਚੇ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਸ੍ਰੀ ਭੋਗਲ ਨੇ ਕਿਹਾ ਕਿ ਇਹੋ ਜਿਹੀ ਸੁਸਾਇਟੀ ਦੀ ਸਮਾਜ ਨੂੰ ਲੋੜ ਹੈ ਜਿਸ ਦੇ ਸਾਰੇ ਹੀ ਮੈਂਬਰ ਆਪਣੇ ਦਸਵੰਧ ਨਾਲ ਸਮਾਜ ਸੇਵਾ ਕਰਦੇ ਹਨ।
ਇਸੇ ਤਰ੍ਹਾਂ ਰਣਜੋਧ ਸਿੰਘ ਨੇ ਕਿਹਾ ਕਿ ਅਜਿਹੀਆਂ ਸੰਸਥਾਵਾਂ ਦੀ ਸਮਾਜ ਨੂੰ ਬਹੁਤ ਲੋੜ ਹੈ ਜੋ ਗਰੀਬ ਲੋੜਵੰਦ ਬੱਚਿਆਂ ਨੂੰ ਜ਼ਰੂਰਤ ਦੀਆਂ ਚੀਜ਼ਾਂ ਮੁਹਈਆ ਕਰਦੇ ਹਨ। ਇਸ ਮੌਕੇ ਚਰਨਜੀਤ ਸਿੰਘ ਚੇਅਰਮੈਨ, ਰਕੇਸ਼ ਕੁਮਾਰ ਪ੍ਰਧਾਨ, ਮਨਜੀਤ ਸਿੰਘ ਅਰੋੜਾ ਜਨਰਲ ਸਕੱਤਰ, ਕਿਰਪਾਲ ਸਿੰਘ ਸਹਾਰਾ, ਸਤਨਾਮ ਸਿੰਘ ਕੋਮਲ, ਜਸਵੀਰ ਸਿੰਘ ਨਾਮਧਾਰੀ, ਜਗਜੀਤ ਸਿੰਘ, ਰਮਿੰਦਰ ਪਾਲ ਸਿੰਘ ਅਤੇ ਰਮਿੰਦਰ ਸਿੰਘ ਗਿਆਸਪੁਰਾ ਸਮੇਤ ਬਹੁਤ ਸਾਰੇ ਮੈਂਬਰ ਉਚੇਚੇ ਤੌਰ ’ਤੇ ਸ਼ਾਮਲ ਹੋਏ। ਅੰਤ ਵਿੱਚ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਧੀਰ ਅਤੇ ਮਨਪ੍ਰੀਤ ਕੌਰ ਪ੍ਰਿੰਸੀਪਲ ਰਾਮਗੜੀਆ ਸਕੂਲ ਨੇ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ।