ਜਗਰਾਉਂ ਪੁਲ ’ਤੇ ਸੌ ਫੁੱਟ ਉੱਚਾ ਕੌਮੀ ਝੰਡਾ ਫਹਿਰਾਇਆ : The Tribune India

ਜਗਰਾਉਂ ਪੁਲ ’ਤੇ ਸੌ ਫੁੱਟ ਉੱਚਾ ਕੌਮੀ ਝੰਡਾ ਫਹਿਰਾਇਆ

ਜਗਰਾਉਂ ਪੁਲ ’ਤੇ ਸੌ ਫੁੱਟ ਉੱਚਾ ਕੌਮੀ ਝੰਡਾ ਫਹਿਰਾਇਆ

ਸੌ ਫੁੱਟ ਉਚਾ ਰਾਸ਼ਟਰੀ ਝੰਡਾ ਲੋਕਾਂ ਨੂੰ ਸਮਰਪਿਤ ਕਰਦੇ ਹੋਏ ਡੀਸੀ ਸੁਰਭੀ ਮਲਿਕ।

ਖੇਤਰੀ ਪ੍ਰਤੀਨਿਧ

ਲੁਧਿਆਣਾ, 14 ਅਗਸਤ

ਇਥੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਅੱਜ ਸਥਾਨਕ ਜਗਰਾਉਂ ਪੁਲ ’ਤੇ 100 ਫੁੱਟ ਉੱਚਾ ਕੌਮੀ ਝੰਡਾ ਲੁਧਿਆਣਾ ਦੇ ਲੋਕਾਂ ਨੂੰ ਸਮਰਪਿਤ ਕੀਤਾ। ਪੁਲੀਸ ਕਮਿਸ਼ਨਰ ਡਾ. ਕੌਸਤਭ ਸ਼ਰਮਾ, ਵਧੀਕ ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡਚਲਵਾਲ ਦੇ ਨਾਲ ਡਿਪਟੀ ਕਮਿਸ਼ਨਰ ਵੱਲੋਂ ਪੁਲ ’ਤੇ ਰਿਮੋਟ ਕੰਟਰੋਲ ਦੀ ਵਰਤੋਂ ਕਰਦਿਆਂ ਤਿਰੰਗਾ ਲਹਿਰਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਜਗਰਾਉਂ ਪੁਲ ’ਤੇ 80 ਲੱਖ ਰੁਪਏ ਦੀ ਲਾਗਤ ਨਾਲ ਕੌਮੀ ਝੰਡੇ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਬੁੱਤਾਂ ਨੂੰ ਰੌਸ਼ਨ ਕਰਨ ਲਈ ਲੈਂਡ ਸਕੇਪਿੰਗ, ਐੱਲਈਡੀ ਲਾਈਟਾਂ, ਸੁੰਦਰ ਚਾਰਦੀਵਾਰੀ, ਸਟੀਲ ਦੀਆਂ ਗਰਿੱਲਾਂ, ਗ੍ਰੇਨਾਈਟ ਪੱਥਰ, ਸਜਾਵਟੀ ਪ੍ਰਾਜੈਕਟਰ ਅਤੇ ਰੰਗਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਸ੍ਰੀਮਤੀ ਮਲਿਕ ਨੇ ਉਮੀਦ ਪ੍ਰਗਟਾਈ ਕਿ ਇਹ ਕੌਮੀ ਝੰਡਾ ਅਤੇ ਸਮੁੱਚਾ ਪ੍ਰਾਜੈਕਟ ਸਾਨੂੰ ਸਾਰਿਆਂ ਨੂੰ ਵਿਸ਼ੇਸ਼ ਤੌਰ ’ਤੇ ਲੁਧਿਆਣਾ ਅਤੇ ਪੰਜਾਬ ਨੂੰ ਵਿਕਾਸ ਦੇ ਰਾਹ ’ਤੇੇ ਲਿਜਾਣ ਲਈ ਪ੍ਰੇਰਿਤ ਕਰੇਗਾ। ਨਗਰ ਨਿਗਮ ਦੇ ਵਧੀਕ ਕਮਿਸ਼ਨਰ ਡਚਲਵਾਲ ਨੇ ਕਿਹਾ ਕਿ ਝੰਡੇ ਦਾ ਆਕਾਰ 30×20 ਫੁੱਟ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਆਜ਼ਾਦੀ ਦੇ 75 ਸਾਲ ਪੂਰੇ ਹੋਣ ’ਤੇੇ ‘ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ’ ਤਹਿਤ ਹਰ ਘਰ ਤਿਰੰਗਾ ਮੁਹਿੰਮ ਦਾ ਹਿੱਸਾ ਹੈ ਅਤੇ ਨਾਗਰਿਕਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਈ ਸਿੱਧ ਹੋਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All