DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹਲਕਾ ਗਿੱਲ ਦੇ ਸੈਂਕੜੇ ਨੌਜਵਾਨ BJP ’ਚ ਸ਼ਾਮਲ

ਭਾਜਪਾ ਦੀ ਦਿਹਾਤੀ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਹਲਕਾ ਗਿੱਲ ਵਿੱਚ ਸੈਂਕੜੇ ਨੌਜਵਾਨ ਪਾਰਟੀ ਵਿੱਚ ਸ਼ਾਮਲ ਹੋ ਗਏ। ਯੂਥ ਪ੍ਰਧਾਨ ਭੀਸ਼ਮ ਢੱਲ ਅਤੇ ਗਗਨਦੀਪ ਮਨੀ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ...

  • fb
  • twitter
  • whatsapp
  • whatsapp
featured-img featured-img
ਪਾਰਟੀ ਵਿੱਚ ਨੌਜਵਾਨਾਂ ਦਾ ਸਵਾਗਤ ਕਰਦੇ ਹੋਏ ਸਨੀ ਕੈਂਥ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ
Advertisement

ਭਾਜਪਾ ਦੀ ਦਿਹਾਤੀ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਹਲਕਾ ਗਿੱਲ ਵਿੱਚ ਸੈਂਕੜੇ ਨੌਜਵਾਨ ਪਾਰਟੀ ਵਿੱਚ ਸ਼ਾਮਲ ਹੋ ਗਏ। ਯੂਥ ਪ੍ਰਧਾਨ ਭੀਸ਼ਮ ਢੱਲ ਅਤੇ ਗਗਨਦੀਪ ਮਨੀ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਨੇ ਇਨ੍ਹਾਂ ਨੌਜਵਾਨਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਇਸ ਮੌਕੇ ਸਨੀ ਕੈਂਥ ਨੇ ਕਿਹਾ ਕਿ ਨੌਜਵਾਨਾਂ ਦਾ ਭਾਜਪਾ ਨਾਲ ਜੁੜਨਾ ਪਾਰਟੀ ਲਈ ਵੱਡੀ ਪ੍ਰਾਪਤੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਬਣਦਾ ਮਾਣ-ਸਤਿਕਾਰ ਮਿਲੇਗਾ। ਉਨ੍ਹਾਂ ਕਿਹਾ ਕਿ ਵਰਕਰ ਪਿੰਡ-ਪਿੰਡ ਜਾ ਕੇ ਭਾਜਪਾ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣਗੇ ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੀ ਸਰਕਾਰ ਬਣਾਈ ਜਾ ਸਕੇ।

Advertisement

ਸਮਾਗਮ ਦੌਰਾਨ ਗਗਨਦੀਪ ਮਨੀ ਨੂੰ ਕਿਲ੍ਹਾ ਰਾਏਪੁਰ ਸਰਕਲ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸਰਕਲ ਪ੍ਰਧਾਨ ਹਰਪ੍ਰੀਤ ਸਿੰਘ, ਪ੍ਰੀਤੀ ਕੌਰ, ਹੁਸਨ ਸਿੰਘ, ਸਾਹਿਲ, ਹਰਮਨ, ਰਾਮ ਅਵਤਾਰ, ਜਗਦੇਵ ਸਿੰਘ, ਉਦੇਵੀਰ, ਮਨਿੰਦਰ ਸਿੰਘ, ਸੁਖਪ੍ਰੀਤ ਸਿੰਘ ਅਤੇ ਜੱਸਾ ਸਿੰਘ ਹਾਜ਼ਰ ਸਨ।

Advertisement

Advertisement
×