ਹੱਤਿਆ ਦੇ ਦੋਸ਼ ਹੇਠ ਪਤੀ-ਪਤਨੀ ਕਾਬੂ

ਹੱਤਿਆ ਦੇ ਦੋਸ਼ ਹੇਠ ਪਤੀ-ਪਤਨੀ ਕਾਬੂ

ਹੱਤਿਆ ਦੇ ਮਾਮਲੇ ਵਿੱਚ ਕਾਬੂ ਕੀਤੇ ਗਏ ਮੁਲਜ਼ਮ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਜੂਨ

ਹੰਬੜਾ ਰੋਡ ਸਥਿਤ ਗ੍ਰੀਨ ਸਿਟੀ ’ਚ ਨਾਜਾਇਜ਼ ਸਬੰਧਾਂ ਦੇ ਸ਼ੱਕ ’ਚ ਪਤਨੀ ਨਾਲ ਮਿਲ ਕੇ ਸਾਲੀ ਦਾ ਕਤਲ ਕਰਨ ਵਾਲੇ ਮੁਲਜ਼ਮ ਨੂੰ ਥਾਣਾ ਲਾਡੋਵਾਲ ਦੀ ਪੁਲੀਸ ਨੇ ਕਾਬੂ ਕੀਤਾ ਹੈ। ਪੁਲੀਸ ਨੇ ਅਨੀਤਾ ਦੇ ਕਤਲ ਦੇ ਮਾਮਲੇ ’ਚ ਉਸ ਦੀ ਭੈਣ ਬਬੀਤਾ ਤੇ ਜੀਜਾ ਲਾਲ ਬਚਨ ਉਰਫ਼ ਅਮਿਤ ਸੁਦਾਏ ਨੂੰ ਬਿਹਾਰ ਦੇ ਮਧੂਵਨੀ ਸਥਿਤ ਪਿੰਡ ਮਧੋਪੁਰਾ ਤੋਂ ਕਾਬੂ ਕਰ ਲਿਆ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ 2 ਦਿਨਾ ਰਿਮਾਂਡ ’ਤੇ ਲੈ ਕੇ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਮੁਲਜ਼ਮਾਂ ਤੋਂ ਪੁੱਛਗਿਛ ਦੇ ਆਧਾਰ ’ਤੇ ਕਤਲ ਦੀ ਵਾਰਦਾਤ ਲਈ ਵਰਤੀ ਚੁੰਨੀ ਬਰਾਮਦ ਕਰ ਲਈ ਹੈ।

ਥਾਣਾ ਲਾਡੋਵਾਲ ਦੇ ਐਸ.ਐਚ.ਓ. ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ੰਕਰ ਸਿੰਘ ਦਾ ਗ੍ਰੀਨ ਸਿਟੀ ’ਚ ਮਕਾਨ ਹੈ ਤੇ ਉਨ੍ਹਾਂ ਦੇ ਉਪਰ ਬਣੇ ਕਮਰੇ ’ਚ ਪਰਵਾਸੀ ਲੜਕੀ ਦੀ ਲਾਸ਼ ਪਈ ਹੈ। ਜਾਂਚ ਦੌਰਾਨ ਪਤਾ ਲੱਗਿਆ ਕਿ ਮਰਨ ਵਾਲੀ ਅਨੀਤਾ ਆਪਣੀ ਭੈਣ ਬਬੀਤਾ ਤੇ ਜੀਜਾ ਅਮਿਤ ਕੋਲ ਰਹਿੰਦੀ ਸੀ। ਅਮਿਤ ਤੇ ਬਬੀਤਾ ਨੂੰ ਸ਼ੱਕ ਸੀ ਕਿ ਵਿਆਹ ਤੋਂ ਬਾਅਦ ਵੀ ਉਸ ਦੇ ਕਿਸੇ ਨਾਲ ਨਾਜਾਇਜ਼ ਸਬੰਧ ਹਨ ਜਿਸ ਕਾਰਨ ਉਨ੍ਹਾਂ ਦਾ ਤਕਰਾਰ ਹੁੰਦਾ ਸੀ। ਵਾਰਦਾਤ ਦੇ ਦਿਨ ਵੀ ਤਕਰਾਰ ਹੋਇਆ ਤੇ ਤਕਰਾਰ ਇੰਨਾ ਵੱਧ ਗਿਆ ਕਿ ਉਨ੍ਹਾਂ ਅਨੀਤਾ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਤੇ ਫ਼ਰਾਰ ਹੋ ਗਏ। ਜਾਂਚ ਦੌਰਾਨ ਪਤਾ ਲੱਗਿਆ ਕਿ ਮੁਲਜ਼ਮ ਬਿਹਾਰ ਸਥਿਤ ਆਪਣੇ ਘਰ ਚਲੇ ਗਏ ਹਨ। ਲੁਧਿਆਣਾ ਦੀ ਪੁਲੀਸ ਨੇ ਬਿਹਾਰ ਪੁਲੀਸ ਦੀ ਮਦਦ ਨਾਲ ਦੋਹਾਂ ਨੂੰ ਕਾਬੂ ਕਰ ਲਿਆ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਸ਼ਹਿਰ

View All