ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਸਤੰਬਰ
ਐਂਟੀ ਨਾਰਕੋਟਿਕਸ ਸੈੱਲ ਦੀ ਪੁਲੀਸ ਨੇ ਪਤੀ-ਪਤਨੀ ਨੂੰ ਲੱਖਾਂ ਰੁਪਏ ਦੇ ਮੁੱਲ ਦੀ ਹੈਰੋਇਨ ਅਤੇ ਆਈਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਟੀਮ ਨੇ ਗੁਰਮੁੱਖ ਸਿੰਘ ਰੋਡ ਟੀ-ਪੁਆਇੰਟ ਨੇੜੇ ਗਸ਼ਤ ਦੌਰਾਨ ਰਿਟਜ਼ ਕਾਰ ’ਤੇ ਆ ਰਹੇ ਕਮਲਜੀਤ ਸਿੰਘ ਅਤੇ ਉਸ ਦੀ ਪਤਨੀ ਰੇਸ਼ਮਾ ਵਾਸੀ ਦਸਹਿਰਾ ਗਰਾਊਂਡ ਮਠਾੜੂ ਚੌਕ ਕੋਲੋਂ ਤਲਾਸ਼ੀ ਦੌਰਾਨ 100 ਗ੍ਰਾਮ ਹੈਰੋਇਨ ਅਤੇ 19 ਗ੍ਰਾਮ ਆਈਸ ਬਰਾਮਦ ਕੀਤੀ। ਪੁਲੀਸ ਨੇ ਉਨ੍ਹਾਂ ਦੀ ਰਿਟਜ਼ ਗੱਡੀ ਨੰਬਰ ਪੀਬੀ 10 ਈਵੀ 6615 ਵੀ ਕਬਜ਼ੇ ਵਿੱਚ ਲੈ ਲਈ ਹੈ ਅਤੇ ਦੋਵਾਂ ਮੁਲਜ਼ਮਾਂ ਤੋਂ ਹੋਰ ਪੁੱਛ ਪੜਤਾਲ ਕੀਤੀ ਜਾ ਰਹੀ ਹੈ।