ਰਾਏਕੋਟ: ਥਾਣਾ ਸਦਰ ਰਾਏਕੋਟ ਦੀ ਪੁਲਿਸ ਵੱਲੋਂ ਜੌਹਲਾਂ ਵਾਸੀ ਜਗਰੂਪ ਸਿੰਘ ਪੁੱਤਰ ਮਲਕੀਤ ਸਿੰਘ ਦੇ ਬਿਆਨਾਂ ਉੱਪਰ ਜਲਾਲਦੀਵਾਲ ਵਾਸੀ ਪਵਨਦੀਪ ਸਿੰਘ ਅਤੇ ਉਸ ਦੀ ਪਤਨੀ ਮਨਪ੍ਰੀਤ ਕੌਰ ਵਿਰੁੱਧ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਸਾਢੇ ਗਿਆਰਾਂ ਲੱਖ ਰੁਪਏ ਦੀ ਠੱਗੀ ਮਾਰਨ ਦਾ ਕੇਸ ਦਰਜ ਕੀਤਾ ਹੈ। ਉਪ ਪੁਲੀਸ ਕਪਤਾਨ (ਜਾਂਚ) ਲੁਧਿਆਣਾ (ਦਿਹਾਤੀ), ਉਪ ਪੁਲੀਸ ਕਪਤਾਨ ਰਾਏਕੋਟ ਅਤੇ ਤਤਕਾਲੀ ਥਾਣਾ ਮੁਖੀ ਜਗਰੂਪ ਸਿੰਘ ਅਧਾਰਿਤ ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਪੜਤਾਲ ਵਿੱਚ ਮੁੱਦਈ ਜਗਰੂਪ ਸਿੰਘ ਦੇ ਦੋਸ਼ਾਂ ਦੀ ਪੁਸ਼ਟੀ ਹੋਣ ਬਾਅਦ ਜ਼ਿਲ੍ਹਾ ਪੁਲੀਸ ਮੁਖੀ ਹਰਜੀਤ ਸਿੰਘ ਦੇ ਆਦੇਸ਼ ਅਨੁਸਾਰ ਥਾਣਾ ਸਦਰ ਰਾਏਕੋਟ ਵਿੱਚ ਅਪਰਾਧਿਕ ਸਾਜ਼ਿਸ਼ ਰਚ ਕੇ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜਾਂਚ ਅਫ਼ਸਰ ਸਬ-ਇੰਸਪੈਕਟਰ ਗੁਲਾਬ ਸਿੰਘ ਅਨੁਸਾਰ ਮੁਲਜ਼ਮਾਂ ਦੀ ਭਾਲ ਜਾਰੀ ਹੈੈ। -ਨਿੱਜੀ ਪੱਤਰ ਪ੍ਰੇਰਕ