DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਆਹੁਤਾ ਖ਼ੁਦਕੁਸ਼ੀ ਮਾਮਲੇ ’ਚ ਪਤੀ ਗ੍ਰਿਫ਼ਤਾਰ

ਇੱਥੇ ਸਹੁਰੇ ਪਰਿਵਾਰ ਵੱਲੋਂ ਕਥਿਤ ਤੰਗ-ਪ੍ਰੇਸ਼ਾਨ ਕਰਨ ਕਰ ਕੇ ਵਿਆਹੁਤਾ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਮ੍ਰਿਤਕਾ ਦੇ ਪਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਹੱਲਾ ਨਾਨਕਸਰ ਸ਼ਿਮਲਾਪੁਰੀ ਵਾਸੀ ਸੁਨੀਤਾ ਰਾਣੀ ਨੇ ਦੱਸਿਆ...

  • fb
  • twitter
  • whatsapp
  • whatsapp
Advertisement

ਇੱਥੇ ਸਹੁਰੇ ਪਰਿਵਾਰ ਵੱਲੋਂ ਕਥਿਤ ਤੰਗ-ਪ੍ਰੇਸ਼ਾਨ ਕਰਨ ਕਰ ਕੇ ਵਿਆਹੁਤਾ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਮ੍ਰਿਤਕਾ ਦੇ ਪਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਹੱਲਾ ਨਾਨਕਸਰ ਸ਼ਿਮਲਾਪੁਰੀ ਵਾਸੀ ਸੁਨੀਤਾ ਰਾਣੀ ਨੇ ਦੱਸਿਆ ਕਿ ਉਸ ਦੀ ਧੀ ਚੇਤਨਾ ਦਾ ਵਿਆਹ ਹਰਜਿੰਦਰ ਸਿੰਘ ਨਾਲ ਹੋਇਆ ਸੀ, ਜੋ ਵਿਆਹ ਤੋਂ ਬਾਅਦ ਹੀ ਆਪਣੇ ਪਰਿਵਾਰ ਨਾਲ ਰਲ ਕੇ ਉਸ ਨੂੰ ਪ੍ਰੇਸ਼ਾਨ ਕਰਦਾ ਸੀ। ਪਹਿਲੀ ਜੁਲਾਈ ਦੀ ਰਾਤ ਨੂੰ ਜਦੋਂ ਉਹ ਧੀ ਦੇ ਘਰ ਗਈ, ਤਾਂ ਚੇਤਨਾ ਬੇਸੁਰਤ ਪਈ ਸੀ ਅਤੇ ਉਸ ਦੇ ਗਲ ਵਿੱਚ ਚੁੰਨੀ ਲਿਪਟੀ ਹੋਈ ਸੀ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ। ਥਾਣੇਦਾਰ ਸਲਵਿੰਦਰ ਪਾਲ ਅਨੁਸਾਰ ਪੁਲੀਸ ਨੇ ਪਤੀ ਹਰਜਿੰਦਰ ਸਿੰਘ, ਸੋਨੀਆ, ਰੱਜੀ ਅਤੇ ਸੱਸ ਅਮਰਜੀਤ ਕੌਰ ਖ਼ਿਲਾਫ਼ ਕੇਸ ਦਰਜ ਕਰ ਕੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement
Advertisement
×