ਮਾਛੀਵਾੜਾ: ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਕਰਮ ਸਿਘ ਬਾਜਵਾ ਨੇ ਕਿਹਾ ਕਿ ਉਨ੍ਹਾਂ ’ਤੇ ਕੋਈ ਅਪਰਾਧਕ ਕੇਸ ਦਰਜ ਨਹੀਂ ਹੈ। ਭਵਿੱਖ ਵਿਚ ਉਹ ਬੇਦਾਗ਼ ਹੋ ਕੇ ਲੋਕਾਂ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਿਆਸੀ ਵਿਰੋਧੀ ਪਾਰਟੀਆਂ ਅਕਾਲੀ ਦਲ ਅਤੇ ‘ਆਪ’ ਦੇ ਉਮੀਦਵਾਰਾਂ ’ਤੇ ਕਈ ਕੇਸ ਦਰਜ ਹਨ। ਸ੍ਰੀ ਬਾਜਵਾ ਨੇ ਹਲਕਾ ਸਾਹਨੇਵਾਲ ਵਿਚ ਵੱਖ-ਵੱਖ ਚੋਣ ਸਭਾਵਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਤੇ ਜਿੱਤ ਕਾਂਗਰਸ ਪਾਰਟੀ ਦੀ ਹੋਵੇਗੀ। -ਪੱਤਰ ਪ੍ਰੇਰਕ