ਗੁਰਮਤਿ ਸਿਖਲਾਈ ਲੈ ਰਹੇ ਬੱਚਿਆਂ ਨੂੰ ਆਈਡੀ ਕਾਰਡ ਜਾਰੀ
ਪੱਤਰ ਪ੍ਰੇਰਕ
ਅਹਿਮਦਗੜ੍ਹ/ਕੁੱਪ ਕਲਾਂ, 14 ਜੁਲਾਈ
ਪਿਛਲੇ ਲੰਮੇ ਸਮੇਂ ਤੋਂ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਬਾਣੀ ਬਾਣੇ ਨਾਲ ਜੋੜਨ ਦੇ ਲਈ ਵੱਡਾ ਘੱਲੂਘਾਰਾ ਸੇਵਾ ਸੋਸਾਇਟੀ ਪਿੰਡ ਕੁੱਪ ਕਲਾਂ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਐੱਨਆਰਆਈ ਵੀਰਾਂ ਦੇ ਸਹਿਯੋਗ ਨਾਲ ਗੁਰਬਾਣੀ ਕੰਠ ਕਵੀਸ਼ਰੀ ਕਥਾ ਅਤੇ ਕੀਰਤਨ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਜਿਸ ਤਹਿਤ ਅੱਜ ਗਿਆਨੀ ਕੁਲਦੀਪ ਸਿੰਘ ਗੜਗੱਜ ਜੱਥੇਦਾਰ ਸ਼੍ਰੀ ਆਕਾਲ ਤਖ਼ਤ ਸਾਹਿਬ ਨੇ ਗੁਰਮਤਿ ਸਿਖਲਾਈ ਲੈ ਰਹੇ ਬੱਚਿਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਜਾਣਕਾਰੀ ਦਿੰਦੇ ਹੋਏ ਗੁਰਪ੍ਰੀਤ ਸਿੰਘ ਅਤੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ‘ਖੁਆਰ ਹੋਏ ਸਭ ਮਿਲੇਂਗੇ’ ਧਰਮ ਪ੍ਰਚਾਰ ਲਹਿਰ ਜੋ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਕੀਤੀ ਗਈ ਹੈ ਜ਼ਿਲ੍ਹਾ ਮਾਲੇਰਕੋਟਲਾ ਦੀ ਫੇਰੀ ਦੌਰਾਨ ਵੱਡਾ ਘੱਲੂਘਾਰਾ ਸੇਵਾ ਸੁਸਾਇਟੀ ਦੇ ਬੱਚਿਆਂ ਦੇ ਨਾਲ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਨੇ ਮੁਲਾਕਾਤ ਕੀਤੀ ਅਤੇ ਬੱਚਿਆਂ ਦੇ ਆਈਡੀ ਕਾਰਡ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਗੁਰਬਾਣੀ ਲੜ ਲਾਉਣਾ ਅਤੇ ਆਪਣੇ ਵਿਰਸੇ ਸਬੰਧੀ ਜਾਣਕਾਰੀ ਦੇਣਾ ਬਹੁਤ ਹੀ ਸਲਾਘਾਯੋਗ ਉਪਰਾਲਾ ਹੈ।