ਐੱਨਆਈਏ, ਡਬਲਯੂਟੀਓ ਤੇ ਆਈਐੱਮਐੱਫ਼ ਦੇ ਪੁਤਲੇ ਫੂਕੇ

ਐੱਨਆਈਏ, ਡਬਲਯੂਟੀਓ ਤੇ ਆਈਐੱਮਐੱਫ਼ ਦੇ ਪੁਤਲੇ ਫੂਕੇ

ਰਾੲੇਕੋਟ ਦੇ ਸਰਦਾਰ ਹਰੀ ਸਿੰਘ ਨਲੂਆ ਚੌਂਕ ਵਿੱਚ ਪੁਤਲਾ ਫੂਕਦੇ ਹੋਏ ਕਿਸਾਨ।

ਗਗਨਦੀਪ ਅਰੋੜਾ

ਲੁਧਿਆਣਾ, 19 ਜਨਵਰੀ

ਕਿਸਾਨ ਜੱਥੇਬੰਦੀਆਂ ਨੇ ਵਿਸ਼ਵ ਵਪਾਰ ਸੰਸਥਾ (ਡਬਲਯੂਟੀਓ) ਅਤੇ ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਵੱਲੋਂ ਭਾਰਤ ਦੇ ਤਿੰਨ ਖੇਤੀ ਸੁਧਾਰ ਕਾਨੂੰਨਾਂ ਦੀ ਹਮਾਇਤ ਕੀਤੇ ਜਾਣ ਦੇ ਵਿਰੋਧ ’ਚ ਅੱਜ ਸਨਅਤੀ ਸ਼ਹਿਰ ਦੇ ਫਿਰੋਜ਼ਪੁਰ ਰੋਡ ਸਥਿਤ ਐੱਮਬੀਡੀ ਮਾਲ ਦੇ ਬਾਹਰ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਖੇਤੀ ਬਿੱਲਾਂ ਨੂੰ ਵਾਪਸ ਲਵੇ ਤਾਂ ਕਿ ਦਿੱਲੀ ਬੈਠੇ ਕਿਸਾਨ ਆਪਣੇ ਘਰਾਂ ਨੂੰ ਵਾਪਸ ਜਾ ਸਕਣ।

ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰਨ ਵਾਲੇ ਕਿਸਾਨ ਆਗੂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਡਬਲਯੂਟੀਓ ਤੇ ਆਈਐੱਮਐੱਫ ਮੋਦੀ ਸਰਕਾਰ ਦੀ ਬੋਲੀ ਬੋਲ ਰਹੀ ਹੈ, ਜਿਸਦੀ ਕਿਸਾਨਾਂ ਵੱਲੋਂ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਐੱਨਆਈਏ ਵੱਲੋਂ ਕਿਸਾਨਾਂ ਦੇ ਪੱਖ ’ਚ ਯੋਗਦਾਨ ਪਾਉਣ ਵਾਲੇ ਲੋਕਾਂ ਨੂੰ ਨੋਟਿਸ ਜਾਰੀ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੇਂਦਰ ਸਰਕਾਰ ਦੇਸ਼ ਵਿਰੋਧੀ ਸਾਬਤ ਕਰਨ ’ਤੇ ਤੁਲੀ ਹੋਈ ਹੈ, ਜੋ ਕਿ ਕਾਫ਼ੀ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਹਰ ਹਾਲਤ ’ਚ ਦਿੱਲੀ ’ਚ ਟਰੈਕਟਰ ਰੈਲੀ ਕੀਤੀ ਜਾਵੇਗੀ, ਜੋ ਪੂਰੀ ਤਰ੍ਹਾਂ ਸ਼ਾਂਤੀਪੂਰਵਕ ਤਰੀਕੇ ਨਾਲ ਹੋਵੇਗੀ।

ਰਾਏਕੋਟ (ਰਾਮ ਗੋਪਾਲ ਰਾਏਕੋਟੀ): ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਅੱਜ ਸਥਾਨਕ ਸ. ਹਰੀ ਸਿੰਘ ਨਲੂਆ ਚੌਂਕ ਵਿੱਚ ਵਿਸ਼ਵ ਵਪਾਰ ਸੰਸਥਾ (ਡਬਲਿਊਟੀਓ), ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਤੇ ਕੌਮੀ ਜਾਂਚ ਏਜੰਸੀ (ਐੱਨਆਈਏ) ਸੰਸਥਾਵਾਂ ਦੇ ਪੁਤਲੇ ਫੂਕੇ ਗਏ। ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਗੁਰਪ੍ਰੀਤ ਸਿੰਘ ਨੂਰਪੁਰਾ ਨੇ ਕਿਹਾ ਕਿ ਖੇਤੀ ਕਾਨੂੰਨ ਬਣਾਉਣ ਪਿੱਛੇ ਡਬਲਿਓਟੀਓ ਅਤੇ ਆਈਐੱਮਐੱਫ ਦੀਆਂ ਨੀਤੀਆਂ ਕੰਮ ਕਰ ਰਹੀਆਂ ਹਨ ਅਤੇ ਭਾਰਤ ਸਰਕਾਰ ਨੂੰ ਇਨ੍ਹਾਂ ਸੰਸਥਾਵਾਂ ਦੀ ਪੂਰੀ ਸ਼ਹਿ ਹੈ, ਜਿਸ ਦਾ ਬੀਕੇਯੂ (ਉਗਰਾਹਾਂ) ਸਖ਼ਤ ਸ਼ਬਦਾਂ ਵਿੱਚ ਵਿਰੋਧ ਕਰਦੀ ਹੈ। ਆਗੂਆਂ ਨੇ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਕਿਸਾਨ ਸੰਘਰਸ਼ ਹਮਾਇਤੀਆਂ ਨੂੰ ਨੋਟਿਸ ਭੇਜੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਕਿਸਾਨ ਸੰਘਰਸ਼ ਨੂੰ ਦੇਖ ਕੇ ਘਬਰਾ ਗਈ ਹੈ, ਇਸ ਲਈ ਉਹ ਕੋਝੀਆਂ ਹਰਕਤਾਂ ’ਤੇ ਉਤਰ ਆਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੱਦਦ ਕਰਨ ਵਾਲੀਆਂ ਸੰਸਥਾਵਾਂ ਨੇ ਕਰੋਨਾ ਦੌਰ ’ਚ ਵੀ ਲੋਕਾਂ ਦੀ ਭਰਵੀਂ ਮੱਦਦ ਕੀਤੀ ਸੀ ਪਰ ਉਸ ਸਮੇਂ ਮੋਦੀ ਸਰਕਾਰ ਨੇ ਕਿਸੇ ਤੋਂ ਫੰਡਾਂ ਦਾ ਹਿਸਾਬ ਨਹੀਂ ਮੰਗਿਆ। ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਡਰ ਅੱਗੇ ਝੁਕਣ ਵਾਲੇ ਨਹੀਂ ਅਤੇ ਕਾਨੂੰਨ ਵਾਪਸ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਮਾ. ਚਰਨ ਸਿੰਘ ਨੂਰਪੁਰਾ, ਬਿੰਦਰ ਸਿੰਘ, ਹਰੀ ਸਿੰਘ, ਗਿਆਨ ਸਿੰਘ, ਗੁਰਨਾਮ ਸਿੰਘ, ਜਸਵੰਤ ਸਿੰਘ, ਜਗਰੂਪ ਸਿੰਘ, ਜਲੌਰ ਸਿੰਘ, ਗਗਨਦੀਪ ਸਿੰਘ, ਕਾਕਾ ਧਾਲੀਵਾਲ, ਜਸਜੀਤ ਸਿੰਘ, ਜਗਤਾਰ ਸਿੰਘ, ਅਮਨਜੋਤ ਸਿੰਘ, ਦਰਬਾਰਾ ਸਿੰਘ, ਇਕਬਾਲ ਸਿੰਘ, ਬਲਜਿੰਦਰ ਸਿੰਘ, ਬਲਵੰਤ ਸਿੰਘ ਆਦਿ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All