DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

illegal construction: ਨਾਜਾਇਜ਼ ਉਸਾਰੀਆਂ ’ਤੇ ਚੱਲਿਆ ਪੀਲਾ ਪੰਜਾ

ਦੋ ਵਪਾਰਕ ਇਮਾਰਤਾਂ ਢਾਹੀਆਂ ਅਤੇ ਇੱਕ ਕਬਜ਼ਾ ਹਟਾਇਆ

  • fb
  • twitter
  • whatsapp
  • whatsapp
featured-img featured-img
ਲੁਧਿਆਣਾ ਵਿੱਚ ਗ਼ੈਰ-ਕਾਨੂੰਨੀ ਉਸਾਰੀ ਢਾਹੁੰਦੇ ਹੋਏ ਨਗਰ ਨਿਗਮ ਦੇ ਮੁਲਾਜ਼ਮ।
Advertisement

ਨਗਰ ਨਿਗਮ ਨੇ ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਜਾਰੀ ਰੱਖਦੇ ਹੋਏ ਸੋਮਵਾਰ ਨੂੰ ਨਗਰ ਨਿਗਮ ਦੇ ਜ਼ੋਨ ‘ਬੀ’ ਅਤੇ ‘ਡੀ’ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿੱਚ ਦੋ ਗ਼ੈਰ-ਕਾਨੂੰਨੀ ਵਪਾਰਕ ਇਮਾਰਤਾਂ ਅਤੇ ਇੱਕ ਕਬਜ਼ਾ ਢਾਹ ਦਿੱਤਾ। ਪਹਿਲੇ ਮਾਮਲੇ ਵਿੱਚ ਜ਼ੋਨ ‘ਬੀ’ ਅਧੀਨ ਆਉਂਦੇ ਸੁੰਦਰ ਨਗਰ ਇਲਾਕੇ ਵਿੱਚ ਇੱਕ ਵਪਾਰਕ ਇਮਾਰਤ ਦਾ ਗ਼ੈਰ-ਕਾਨੂੰਨੀ ਹਿੱਸਾ ਢਾਹ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਨਗਰ ਨਿਗਮ ਜ਼ੋਨ ‘ਡੀ’ ਦਫ਼ਤਰ ਦੀ ਬਿਲਡਿੰਗ ਸ਼ਾਖਾ ਨੇ ਜਵੱਦੀ ਨਹਿਰ ਦੇ ਪੁਲ ਨੇੜੇ ਇੱਕ ਨਿਰਮਾਣ ਅਧੀਨ ਗ਼ੈਰ-ਕਾਨੂੰਨੀ ਵਪਾਰਕ ਇਮਾਰਤ ਢਾਹ ਦਿੱਤੀ ਗਈ। ਇਸ ਤੋਂ ਬਾਅਦ ਸੂਆ ਰੋਡ ’ਤੇ ਕੀਜ਼ ਹੋਟਲ ਦੇ ਪਿਛਲੇ ਪਾਸੇ ਇੱਕ ਕਬਜ਼ਾ ਢਾਹ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਟਾਊਨ ਪਲਾਨਰ (ਏ ਟੀ ਪੀ) ਹਰਵਿੰਦਰ ਸਿੰਘ ਹਨੀ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਦੇ ਨਿਰਦੇਸ਼ਾਂ ’ਤੇ ਗ਼ੈਰ-ਕਾਨੂੰਨੀ ਉਸਾਰੀਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ।

Advertisement

ਏ ਟੀ ਪੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਮਾਲਕਾਂ ਨੂੰ ਪਹਿਲਾਂ ਵੀ ਨੋਟਿਸ ਭੇਜੇ ਗਏ ਸਨ ਪਰ ਉਨ੍ਹਾਂ ਨੇ ਗ਼ੈਰ-ਕਾਨੂੰਨੀ ਉਸਾਰੀਆਂ ਨੂੰ ਰੋਕਿਆ ਨਹੀਂ। ਇਸ ਤੋਂ ਬਾਅਦ ਸੋਮਵਾਰ ਨੂੰ ਉਸਾਰੀਆਂ ’ਤੇ ਕਾਰਵਾਈ ਕੀਤੀ ਗਈ। ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਉਸਾਰੀ ਦਾ ਕੰਮ ਸ਼ੁਰੂ ਕਰਨ।

Advertisement

Advertisement
×