ਚਾਰ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਉਸਾਰੀਆਂ ਢਾਹੀਆਂ
ਇਥੋਂ ਦੀ ਪੁਲੀਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਾਰੀ ਰੱਖਦਿਆਂ ਸ਼ਹਿਰ ਦੇ ਚਾਰ ਨਸ਼ਾ ਤਸਕਰਾਂ ਤੇ ਉਨ੍ਹਾਂ ਦੇ ਹਿਮਾਇਤੀਆਂ ਦੀਆਂ ਕਥਿਤ ਨਾਜਾਇਜ ਉਸਾਰੀਆਂ ਢਾਹ ਦਿੱਤੀਆਂ ਹਨ। ਐੱਸ ਪੀ ਰਾਜਨ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ ਕਾਰਵਾਈ ਦੌਰਾਨ ਕਾਰਜ ਸਾਧਕ ਅਫਸਰ ਨਗਰ ਕੌਂਸਲ ਅਹਿਮਦਗੜ੍ਹ ਵਿਕਾਸ ਉੱਪਲ ਦੀ ਟੀਮ ਵੱਲੋਂ ਸਬੰਧਤ ਵਿਅਕਤੀਆਂ ਦੇ ਘਰਾਂ ਅੱਗੇ ਬਣੇ ਨਾਜਾਇਜ਼ ਥੜ੍ਹਿਆਂ ਨੂੰ ਤੋੜਣ ਵੇਲੇ ਕੁੱਝ ਵਿਅਕਤੀਆਂ ਵੱਲੋਂ ਵਿਰੋਧ ਵੀ ਜਤਾਇਆ ਗਿਆ।
ਜਿਹੜੇ ਵਿਅਕਤੀਆਂ ਦੀਆਂ ਉਸਾਰੀਆਂ ਢਾਹੀਆਂ ਗਈਆਂ ਉਨ੍ਹਾਂ ਵਿੱਚ ਮੁਹੰਮਦ ਨਜ਼ੀਰ, ਅਨਵਰ ਖਾਂ, ਰਾਜ ਖਾਂ ਤੇ ਮੁਸ਼ਤਾਕ ਸ਼ਾਮਲ ਹਨ।
ਐੱਸ ਐੱਸ ਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਡੀ ਆਈ ਜੀ ਕੁਲਦੀਪ ਸਿੰਘ ਚਾਹਲ ਦੀਆਂ ਹਦਾਇਤਾਂ ਅਨੁਸਾਰ ਅੱਜ ਅਹਿਮਦਗੜ੍ਹ ਨਾਲ ਸਬੰਧਤ ਉਨ੍ਹਾਂ ਨਸ਼ਾਂ ਤਸਕਰਾਂ ਦੀਆਂ ਉਸਾਰੀਆਂ ਤੋੜੀਆਂ ਗਈਆਂ ਹਨ ਜਿਨ੍ਹਾਂ ਨੇ ਗੈਰ ਕਨੂੰਨੀ ਢੰਗ ਨਾਲ ਨਗਰ ਕੌਂਸਲ ਦੇ ਨਿਰਦੇਸ਼ਾਂ ਨੂੰ ਨਜ਼ਰਅੰਦਾਜ਼ ਕਰ ਕੇ ਉਸਾਰੀ ਕੀਤੀ ਸੀ ਅਤੇ ਉਨ੍ਹਾਂ ਵਿਰੁੱਧ ਨਸ਼ਾ ਤਸਕਰੀ ਦੇ ਪਰਚੇ ਵੀ ਦਰਜ ਸਨ। ਉਨ੍ਹਾਂ ਨਸ਼ਾ ਤਸਕਰੀ ਦੇ ਮੁਲਜ਼ਮਾਂ ਨੂੰ ਚਿਤਾਵਨੀ ਦਿੱਤੀ ਕਿ ਜਾਂ ਤਾਂ ਉਹ ਨਾਜਾਇਜ਼ ਧੰਦਾ ਬੰਦ ਕਰ ਦੇਣ।