ਪੁਲੀਸ ਵੱਲੋਂ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ : The Tribune India

ਪੁਲੀਸ ਵੱਲੋਂ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ

ਪੁਲੀਸ ਵੱਲੋਂ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ

ਪੁਲੀਸ ਵੱਲੋਂ ਬਰਾਮਦ ਕੀਤੀ ਲਾਹਣ ਅਤੇ ਨਾਜਾਇਜ਼ ਸ਼ਰਾਬ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 17 ਅਗਸਤ

ਥਾਣਾ ਲਾਡੋਵਾਲ ਦੇ ਮੁੱਖ ਅਫ਼ਸਰ ਵਰਿੰਦਰਪਾਲ ਸਿੰਘ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਤਲੁਜ ਦਰਿਆ ਬੰਨੂ ਨੇੜੇ ਕਾਰਵਾਈ ਕਰ ਕੇ ਭਾਰੀ ਮਾਤਰਾ ਵਿੱਚ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।

ਏਸੀਪੀ ਮਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਥਾਣਾ ਲਾਡੋਵਾਲ ਵਿੱਚ ਪ੍ਰੀਤਮ ਸਿੰਘ ਉਰਫ਼ ਪੀਤੂ ਵਾਸੀ ਪਿੰਡ ਭੋਲੇਵਾਲ ਜਦੀਦ, ਕਾਲੂ ਵਾਸੀ ਪਿੰਡ ਭੋਲੇਵਾਲ ਜਦੀਦ ਅਤੇ ਇੱਕ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਛਾਪੇ ਦੌਰਾਨ ਪੁਲੀਸ ਪਾਰਟੀ ਸਣੇ ਇੰਸਪੈਕਟਰ ਹਰਜਿੰਦਰ ਸਿੰਘ ਆਬਕਾਰੀ ਵਿਭਾਗ ਲੁਧਿਆਣਾ ਦੀ ਹਾਜ਼ਰੀ ਵਿੱਚ 75 ਬੋਤਲਾਂ ਨਾਜਾਇਜ਼ ਸ਼ਰਾਬ, ਕਰੀਬ 30,000 ਲ਼ਿਟਰ ਲਾਹਣ, 2 ਡਰੰਮ, 2 ਪਤੀਲੇ, 5 ਕੈਨੀਆਂ, 2 ਪਾਈਪ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇੰਸਪੈਕਟਰ ਹਰਜਿੰਦਰ ਸਿੰਘ ਆਬਕਾਰੀ ਵਿਭਾਗ ਵੱਲੋਂ ਲਾਹਣ ਨੂੰ ਸਤਲੁਜ ਦਰਿਆ ਵਿੱਚ ਨਸ਼ਟ ਕੀਤਾ ਗਿਆ ਹੈ। ਬਾਕੀ ਮਾਲ ਕਬਜ਼ੇ ਵਿੱਚ ਲੈ ਲਿਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All