ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 19 ਜਨਵਰੀ
ਹਲਕਾ ਦਾਖਾ ਤੋਂ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਕੀਤੇ ਵਿਕਾਸ ਕਾਰਜਾਂ ’ਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਵਿਚ ਵੱਡੀ ਗਿਣਤੀ ਪਰਵਾਸੀ ਪੰਜਾਬੀ ਉਨ੍ਹਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪੰਜਾਬ ਆਏ ਹਨ। ਵਿਧਾਇਕ ਇਯਾਲੀ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੇ ਸਮਰਥਨ ਅਤੇ ਸਾਥ ਨਾਲ ਉਨ੍ਹਾਂ ਦਾ ਹੌਸਲਾ ਵਧਿਆ ਹੈ, ਉਹ ਆਪਣੇ ਹਲਕੇ ਦੇ ਲੋਕਾਂ ਦੀ ਪਹਿਲਾਂ ਨਾਲੋਂ ਵੀ ਚੰਗੇ ਤਰੀਕੇ ਨਾਲ ਸੇਵਾ ਕਰ ਸਕਣਗੇ। ਪਰਵਾਸੀ ਪੰਜਾਬੀਆਂ ਨੇ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਅਕਾਲੀ ਸਰਕਾਰ ਸਮੇਂ ਹਲਕੇ ਦੇ ਪਿੰਡਾਂ ਵਿੱਚ ਬਣਾਏ ਆਧੁਨਿਕ ਖੇਡ ਪਾਰਕਾਂ ਅਤੇ ਹੁਣ ਵਿਰੋਧੀ ਧਿਰ ਵਿੱਚ ਹੁੰਦੇ ਹੋਏ ਹਲਕੇ ਦੇ ਲੋਕਾਂ ਦੀ ਮਦਦ ਲਈ ਤਤਪਰ ਰਹਿਣ ਦੀਆਂ ਚਰਚਾਵਾਂ ਵਿਦੇਸ਼ਾਂ ਵਿੱਚ ਆਮ ਚੱਲਦੀਆਂ ਰਹਿੰਦੀਆਂ ਹਨ। ਇਸ ਮੌਕੇ ਪਿਆਰਾ ਸਿੰਘ ਨੱਤ ਕੈਨੇਡਾ, ਸਾਬਕਾ ਸਰਪੰਚ ਸੁਰਜੀਤ ਸਿੰਘ ਧਾਲੀਵਾਲ ਕੈਨੇਡਾ, ਦਰਸ਼ਨ ਸਿੰਘ ਧਾਲੀਵਾਲ ਕੈਨੇਡਾ, ਗੁਰਦੀਪ ਸਿੰਘ ਬੱਬੀ ਪ੍ਰਧਾਨ ਕਲਗ਼ੀਧਰ ਸਪੋਰਟਸ ਕਲੱਬ, ਭਗਵੰਤ ਸਿੰਘ ਧਾਲੀਵਾਲ ਸਾਬਕਾ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਮੌਜੂਦ ਸਨ।