ਖੰਨਾ: ਅੱਜ ਇਥੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਖੰਨਾ ਦੀ ਮੀਟਿੰਗ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੈਨਸ਼ਨਰਾਂ ਨੂੰ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੋਹੀ ਨੇ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ’ਚ ਕਿਸਾਨਾਂ ਦੀ ਹੋਈ ਜਿੱਤ ’ਤੇ ਵਧਾਈ ਦਿੱਤੀ। ਇਸ ਮੌਕੇ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਨਾ ਮੰਨਣ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਤੋਂ ਇਲਾਵਾ ਠੇਕੇ ’ਤੇ ਰੱਖੇ ਕਾਮਿਆਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਅਪੀਲ ਕੀਤੀ। ਪੈਨਸ਼ਨਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਭਾਰਤ ਭੂਸ਼ਨ ਸ਼ਰਮਾ, ਮੋਹਨ ਸਿੰਘ ਸ਼ੰਭੂ, ਬੂਟਾ ਸਿੰਘ, ਪ੍ਰੀਤਮ ਸਿੰਘ, ਸੰਤੋਖ ਸਿੰਘ, ਲਾਭ ਸਿੰਘ, ਗੁਰਚਰਨ ਸਿੰਘ, ਸੁਰਿੰਦਰ ਕੌਸ਼ਲ, ਇੰਦਰਜੀਤ ਵਰਮਾ, ਨੇਤਰ ਸਿੰਘ ਆਦਿ ਹਾਜ਼ਰ ਸਨ।