ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਦਸੰਬਰ
ਭਾਰਤੀ ਜਨਤਾ ਪਾਰਟੀ ਵੱਲੋਂ ਫਿਰੋਜ਼ਪੁਰ ਵਿੱਚ ਹੋਣ ਵਾਲੀ ਸੂਬਾਈ ਰੈਲੀ ਵਿੱਚ ਸ਼ਮੂਲੀਅਤ ਲਈ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਪ੍ਰਧਾਨਗੀ ਹੇਠ ਤਿੰਨ ਵਿਧਾਨ ਸਭਾ ਹਲਕਿਆਂ ਦੇ ਆਗੂਆਂ ਦੀਆਂ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ, ਜਿਸ ਵਿੱਚ ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਰਾਕੇਸ਼ ਰਾਠੌਰ ਅਤੇ ਚੋਣ ਇੰਚਾਰਜ ਕਮਲ ਨੈਨ ਹਾਜ਼ਰ ਹੋਏ।
ਰਾਕੇਸ਼ ਰਾਠੌਰ ਅਤੇ ਕਮਲ ਨੈਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬੂਥ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ 5 ਜਨਵਰੀ ਨੂੰ ਫਿਰੋਜ਼ਪੁਰ ਵਿੱਖੇ ਹੋਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ ਹੇਠ ਲੁਧਿਆਣਾ ਤੋਂ 300 ਬੱਸਾਂ ਜਾਣਗੀਆਂ। ਇਸ ਮੌਕੇ ਸੀਨੀਅਰ ਆਗੂ ਰੇਣੂ ਥਾਪਰ, ਸੁਨੀਤਾ ਅਗਰਵਾਲ, ਭਾਜਪਾ ਕੌਂਸਲਰ ਪਾਰਟੀ ਆਗੂ ਸੁਨੀਤਾ ਸ਼ਰਮਾ, ਰਵਿੰਦਰ ਵਰਮਾ, ਸਾਬਕਾ ਕੌਂਸਲਰ ਨਰਿੰਦਰ ਸਿੰਘ ਮੱਲ੍ਹੀ, ਤਰਨਜੀਤ ਸਿੰਘ, ਸੁਮਨ ਵਰਮਾ, ਡਾ. ਸਤੀਸ਼ ਕੁਮਾਰ ਅਤੇ ਯੁਵਾ ਮੋਰਚਾ ਦੇ ਪ੍ਰਧਾਨ ਕੁਸ਼ਾਗਰ ਕਸ਼ਯਪ ਮਾਤਾ ਕਈ ਆਗੂ ਅਤੇ ਵਰਕਰ ਹਾਜ਼ਰ ਸਨ।