ਖੇਡ ਮੁਕਾਬਲਿਆਂ ’ਚ ਵਧੀਆ ਪ੍ਰਦਰਸ਼ਨ
ਇਥੇ ਬਾਬਾ ਜ਼ੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਵੱਖ-ਵੱਖ ਵਰਗਾਂ ਵਿੱਚ ਮੈਡਲ ਜਿੱਤੇ ਹਨ। ਅੰਡਰ-19 ਟੀਮ ਨੇ ਸੋਨੇ ਦਾ ਤਗਮਾ, ਅੰਡਰ-17 ਟੀਮ ਨੇ ਚਾਂਦੀ ਦਾ ਤਗਮਾ ਅਤੇ ਅੰਡਰ-14 ਟੀਮ ਨੇ ਕਾਂਸੀ ਦਾ ਤਗਮਾ ਜਿੱਤੇ ਹਨ। ਹਰਮਨਪ੍ਰੀਤ ਸਿੰਘ ਚੀਮਾ, ਅਨਮੋਲ ਪ੍ਰੀਤ ਸਿੰਘ, ਅਰਮਾਨਦੀਪ ਸਿੰਘ, ਹਰਜਸ ਸਿੰਘ ਮੰਡੇਰ, ਮਨਵੀਰ ਸਿੰਘ, ਅਨਮੋਲ ਸਿੰਘ ਦਸ਼ਨਪ੍ਰੀਤ ਸਿੰਘ ,ਆਕਾਸ਼ਦੀਪ ਸਿੰਘ, ਗੁਰਵੀਰ ਸਿੰਘ, ਏਕਮਜੀਤ ਸਿੰਘ, ਅਭੀਜੀਤ ਸਿੰਘ, ਸੰਤੋਖ ਸਿੰਘ, ਰੁਪਿੰਦਰ ਸਿੰਘ, ਸਾਹਿਬ ਸਿੰਘ, ਹਰਪ੍ਰੀਤ ਸਿੰਘ ਨੇ ਹਿੱਸਾ ਲਿਆ। ਸਕੂਲ ਦੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਖਿਡਾਰੀਆਂ ਨੂੰ ਤਿਆਰੀ ਡੀਪੀਈ ਗੁਰਵਿੰਦਰ ਸਿੰਘ ਵੱਲੋਂ ਕਰਵਾਈ ਗਈ ਸੀ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵੀ ਖਿਡਾਰੀਆਂ ਨੂੰ ਵਧਾਈ ਦਿੱਤੀ।