ਸਮਰਾਲਾ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2021-22 ਦੇ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਸਮਰਾਲਾ ਦੀ ਸਾਇੰਸ ਗਰੁੱਪ ਦੀ ਵਿਦਿਆਰਥਣ ਹਰਮਨਜੋਤ ਕੌਰ ਨੇ 500 ਵਿੱਚੋਂ 490 ਅੰਕ ਪ੍ਰਾਪਤ ਕਰ ਕੇ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕਰ ਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਵਿਦਿਆਰਥਣ ਅਤੇ ਉਸ ਦੇ ਮਾਤਾ- ਪਿਤਾ ਨੂੰ ਵਧਾਈ ਦਿੰਦੇ ਹੋਏ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। -ਪੱਤਰ ਪ੍ਰੇਰਕ