ਲੁਧਿਆਣਾ ’ਚ ਇੱਕ ਹੀ ਦਿਨ ’ਚ 83 ਹਜ਼ਾਰ ਮੀਟ੍ਰਿਕ ਟਨ ਝੋਨਾ ਖਰੀਦਿਆ

ਲੁਧਿਆਣਾ ’ਚ ਇੱਕ ਹੀ ਦਿਨ ’ਚ 83 ਹਜ਼ਾਰ ਮੀਟ੍ਰਿਕ ਟਨ ਝੋਨਾ ਖਰੀਦਿਆ

ਗਗਨਦੀਪ ਅਰੋੜਾ
ਲੁਧਿਆਣਾ, 29 ਅਕਤੂਬਰ
ਲੁਧਿਆਣਾ ਵਿਚ ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਅੱਜ ਨਵਾਂ ਰਿਕਾਰਡ ਬਣਾਇਆ ਗਿਆ। ਅੱਜ ਜ਼ਿਲ੍ਹਾ ਲੁਧਿਆਣਾ ਵਿਚ 83 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਕਰਕੇ ਉਸ ਵਿਚੋਂ 75 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਵੱਖ ਵੱਖ ਮੰਡੀਆਂ ਵਿਚ ਕਰਵਾ ਦਿੱਤੀ ਗਈ।

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ 83042 ਮੀਟ੍ਰਿਕ ਟਨ ਦੀ ਰਿਕਾਰਡ ਖਰੀਦ ਕੀਤੀ ਗਈ, ਜਦਕਿ 75010 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਵੀ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਮੂਹ ਖਰੀਦ ਏਜੰਸੀਆਂ ਵੱਲੋਂ ਜ਼ਿਲ੍ਹਾ ਲੁਧਿਆਣਾ ਵਿੱਚ 28 ਅਕਤੂਬਰ ਤੱਕ 9.40 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦੋਂ ਕਿ ਪਿਛਲੇ ਸਾਲ ਇਸ ਦਿਨ ਤੱਕ 7.30 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ 9.40 ਲੱਖ ਮੀਟ੍ਰਿਕ ਟਨ ਝੋਨੇ ਵਿੱਚੋਂ 8.38 ਲੱਖ ਮੀਟ੍ਰਿਕ ਟਨ ਝੋਨੇ ਦੀ ਮੰਡੀਆਂ ਵਿੱਚੋਂ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਕਰਨ ਲਈ ਆੜ੍ਹਤੀਆਂ ਨੂੰ ਬਣਦੀ ਪੇਮੈਂਟ ਰਿਲੀਜ਼ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਜ਼ਿਲੇ ਅੰਦਰ ਕੁੱਲ 403 ਮੰਡੀਆਂ ਤੇ ਸਬ ਯਾਰਡ ਬਣਾਏ ਗਏ ਹਨ।

ਉਨ੍ਹਾਂ ਚੱਲ ਰਹੀ ਝੋਨੇ ਦੀ ਖਰੀਦ ’ਤੇ ਤਸੱਲੀ ਵੀ ਜ਼ਾਹਰ ਕੀਤੀ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਸਰਕਾਰ ਵੱਲੋਂ ਤੈਅ ਨਮੀ ਦੀ ਮਾਤਰਾ ਅਨੁਸਾਰ ਝੋਨਾ ਮੰਡੀਆਂ ਵਿੱਚ ਲੈ ਕੇ ਆਉਣ। ਪਨਗਰੇਨ ਏਜੰਸੀ ਵੱਲੋਂ 4.77 ਲੱਖ ਮੀਟ੍ਰਿਕ ਟਨ, ਮਾਰਕਫੈਡ ਵੱਲੋਂ 2.02 ਲੱਖ ਮੀਟ੍ਰਿਕ ਟਨ, ਪਨਸਪ ਵੱਲੋਂ 1.71 ਲੱਖ ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All