ਲੁਧਿਆਣਾ ਵਿੱਚ ਕਰੋਨਾ ਨੇ ਨੌਜਵਾਨ ਸਣੇ ਛੇ ਦੀ ਲਈ ਜਾਨ

ਲੁਧਿਆਣਾ ਵਿੱਚ ਕਰੋਨਾ ਨੇ ਨੌਜਵਾਨ ਸਣੇ ਛੇ ਦੀ ਲਈ ਜਾਨ

ਲੁਧਿਆਣਾ ਵਿੱਚ ਬੁੱਧਵਾਰ ਨੁੰ ਫੌਜੀ ਜਵਾਨਾਂ ਦੇ ਵੈਕਸੀਨ ਟੀਕੇ ਲਗਾਉਂਦੇ ਹੋਏ ਡਾਕਟਰ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 19 ਜਨਵਰੀ

ਲੁਧਿਆਣਾ ਵਿੱਚ ਲਗਾਤਾਰ ਕਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ, ਅੱਜ ਲੁਧਿਆਣਾ ਵਿੱਚ ਕਰੋਨਾ ਨਾਲ 8 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚੋਂ 6 ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹਨ। ਕਰੋਨਾ ਨਾਲ ਜਾਨ ਗਵਾਉਣ ਵਾਲਿਆਂ ਵਿੱਚ ਇੱਕ 26 ਸਾਲਾਂ ਨੌਜਵਾਨ ਵੀ ਹੈ। ਇਸ ਦੇ ਨਾਲ ਹੀ ਲੁਧਿਆਣਾ ਵਿੱਚ 1325 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਐਕਟਿਵ ਕੇਸਾਂ ਦੀ ਗਿਣਤੀ ਵੀ ਵਧ ਕੇ 1885 ਹੋ ਗਈ ਹੈ। ਸਿਵਲ ਸਰਜਨ ਡਾ. ਐੱਸਪੀ ਸਿੰਘ ਨੇ ਦੱਸਿਆ ਕਿ ਪੈਂਡਿੰਗ ਪਏ ਸੈਂਪਲਾਂ ਵਿੱਚੋਂ 1462 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਜਿਨ੍ਹਾਂ ਵਿੱਚੋਂ 1325 ਮਰੀਜ਼ ਲੁਧਿਆਣਾ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਹੁਣ ਜ਼ਿਲ੍ਹੇ ਵਿੱਚ ਕੁੱਲ ਕਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ ਇੱਕ ਲੱਖ 326 ਪੁੱਜ ਗਈ ਹੈ, ਜਿਨ੍ਹਾਂ ਵਿੱਚੋਂ 89988 ਮਰੀਜ਼ ਸਿਹਤਯਾਬ ਹੋ ਕੇ ਘਰ ਚਲੇ ਗਏ ਹਨ। ਮੌਜੂਦਾ ਸਮੇਂ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 8185 ਹੋ ਗਈ ਹੈ। ਜਿਨ੍ਹਾਂ ਵਿੱਚੋਂ 8010 ਮਰੀਜ਼ ਘਰਾਂ ਵਿੱਚ ਇਕਾਂਤਵਾਸ ਹਨ, 16 ਮਰੀਜ਼ ਸਰਕਾਰੀ ਹਸਪਤਾਲ ਵਿੱਚ ਭਰਤੀ ਹਨ ਤੇ 159 ਮਰੀਜ਼ ਪ੍ਰਾਈਵੇਟ ਹਸਪਤਾਲਾਂ ਵਿੱਚ ਭਰਤੀ ਹੈ। ਉਨ੍ਹਾਂ ਦੱਸਿਆ ਕਿ ਅੱਜ 8 ਮਰੀਜ਼ਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿੱਚੋਂ 6 ਮਰੀਜ਼ ਲੁਧਿਆਣਾ ਤੇ ਇੱਕ ਮਰੀਜ਼ ਕਪੂਰਥਲਾ ਤੇ ਇੱਕ ਮਰੀਜ਼ ਜੰਮੂ ਕਸ਼ਮੀਰ ਨਾਲ ਸਬੰਧਤ ਹਨ। ਲੁਧਿਆਣਾ ਵਿੱਚ ਕਰੋਨਾ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਹੁਣ 2153 ਹੋ ਗਈ ਹੈ। ਇਸ ਦੇ ਨਾਲ ਹੋਰਨਾਂ ਜ਼ਿਲ੍ਹਿਆਂ ਨਾਲ ਸਬੰਧਤ 1079 ਮਰੀਜ਼ ਕਰੋਨਾ ਨਾਲ ਜਾਨ ਗਵਾ ਚੁੱਕੇ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਲੋਕ ਮਾਸਕ ਜ਼ਰੂਰ ਪਾ ਕੇ ਰੱਖਣ, ਨਾਲ ਹੀ ਜਿਨ੍ਹਾਂ ਹੋ ਸਕੇ, ਉਨ੍ਹਾਂ ਘੱਟ ਭੀੜ ਭਾੜ ਵਾਲੇ ਥਾਵਾਂ ’ਤੇ ਜਾਣ।

ਵਧਦੇ ਕੇਸਾਂ ਦੌਰਾਨ ਆਈਲੈਟਸ ਸੈਂਟਰ ਨੂੰ ਖੋਲ੍ਹਣ ਦੀ ਮਨਜ਼ੂਰੀ

ਸਨਅਤੀ ਸ਼ਹਿਰ ਵਿੱਚ ਵੱਧਦੇ ਕੇਸਾਂ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਆਈਲੈਸਟ ਸੈਂਟਰਾਂ ਨੂੰ ਖੋਲ੍ਹਣ ਦੀ ਮੰਨਜ਼ੂਰੀ ਦੇ ਦਿੱਤੀ ਹੈ। ਆਈਲਟਸ ਦੀਆਂ ਪ੍ਰੀਖਿਆਂ ਕਰਕੇ ਸੈਂਟਰ ਖੋਲ੍ਹੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਜੋ ਰਜਿਸਟਰਡ ਸੈਂਟਰ ਹਨ, ਉਹ ਸੈਂਟਰ 9 ਤੋਂ 12 ਵਜੇ ਤੱਕ ਤੇ 2 ਤੋਂ 5 ਵਜੇ ਤੱਕ 50 ਫ਼ੀਸਦੀ ਸਮਰਥਾ ਨਾਲ ਨੌਜਵਾਨਾਂ ਨੂੰ ਬੁਲਾ ਕੇ ਸੈਂਟਰ ਖੋਲ੍ਹ ਸਕਦੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All