ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੁਨੇਤ ਸਕੂਲ ਵਿੱਚ ਅਕਾਦਮਿਕ ਬਲਾਕ ਦਾ ਉਦਘਾਟਨ

ਨਹਿਰੂ ਸਿਧਾਂਤ ਕੇਂਦਰ ਟਰੱਸਟ ਦੇ ਸਹਿਯੋਗ ਨਾਲ ਨਵੇਂ ਬਣੇ ਸੁਨੇਤ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਕਾਦਮਿਕ ਬਲਾਕ ਦਾ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਉਦਘਾਟਨ ਕੀਤਾ। ਇਸ ਅਕਾਦਮਿਕ ਬਲਾਕ ’ਤੇ 25.5 ਲੱਖ ਰੁਪਏ ਦੀ ਲਾਗਤ ਆਈ ਹੈ। ਉਦਘਾਟਨ ਸਮਾਰੋਹ ਵਿੱਚ ਨਹਿਰੂ ਸਿਧਾਂਤ...
ਅਕਾਦਮਿਕ ਬਲਾਕ ਦਾ ਉਦਘਾਟਨ ਕਰਦੇ ਹੋਏ ਡੀਸੀ ਹਿਮਾਂਸ਼ੂ ਜੈਨ ਤੇ ਹੋਰ।
Advertisement

ਨਹਿਰੂ ਸਿਧਾਂਤ ਕੇਂਦਰ ਟਰੱਸਟ ਦੇ ਸਹਿਯੋਗ ਨਾਲ ਨਵੇਂ ਬਣੇ ਸੁਨੇਤ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਕਾਦਮਿਕ ਬਲਾਕ ਦਾ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਉਦਘਾਟਨ ਕੀਤਾ। ਇਸ ਅਕਾਦਮਿਕ ਬਲਾਕ ’ਤੇ 25.5 ਲੱਖ ਰੁਪਏ ਦੀ ਲਾਗਤ ਆਈ ਹੈ। ਉਦਘਾਟਨ ਸਮਾਰੋਹ ਵਿੱਚ ਨਹਿਰੂ ਸਿਧਾਂਤ ਕੇਂਦਰ ਟਰੱਸਟ ਦੇ ਪ੍ਰਧਾਨ ਰਾਕੇਸ਼ ਭਾਰਤੀ ਮਿੱਤਲ, ਉਪ ਪ੍ਰਧਾਨ ਸੁਨੀਲ ਗੁਪਤਾ, ਜਨਰਲ ਸਕੱਤਰ ਬਿਪਿਨ ਗੁਪਤਾ ਅਤੇ ਟਰੱਸਟ ਦੇ ਹੋਰ ਅਹੁਦੇਦਾਰਾਂ ਅਤੇ ਸਥਾਨਕ ਪ੍ਰਸ਼ਾਸਨ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਡੀਸੀ ਨੇ ਰਾਕੇਸ਼ ਭਾਰਤੀ ਮਿੱਤਲ ਅਤੇ ਨਹਿਰੂ ਸਿਧਾਂਤ ਕੇਂਦਰ ਟਰੱਸਟ ਦਾ ਇਸ ਯੋਗਦਾਨ ਲਈ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਨਵਾਂ ਅਕਾਦਮਿਕ ਬਲਾਕ ਵਿਦਿਆਰਥੀਆਂ ਨੂੰ ਸਮਾਰਟ ਅਤੇ ਆਧੁਨਿਕ ਸਿੱਖਿਆ ਹਾਸਲ ਕਰਨ ਦੇ ਸਮਰੱਥ ਬਣਾਏਗਾ। ਸ਼੍ਰੀ ਜੈਨ ਨੇ ਕਿਹਾ ਕਿ ਇਹ ਪਹਿਲ ਸਰਕਾਰੀ ਅਤੇ ਨਿੱਜੀ ਸਕੂਲ ਸਿੱਖਿਆ ਵਿਚਕਾਰ ਪਾੜੇ ਨੂੰ ਪੂਰਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਹੈ। ਰਾਕੇਸ਼ ਭਾਰਤੀ ਮਿੱਤਲ ਨੇ ਟਰੱਸਟ ਵੱਲੋਂ ਸਮਾਜ ਅਤੇ ਖਾਸ ਕਰਕੇ ਸਕੂਲਾਂ/ਬੱਚਿਆਂ ਲਈ ਕੀਤੇ ਜਾ ਰਹੇ ਕੰਮਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਐਲਾਨ ਕੀਤਾ ਕਿ ਟਰੱਸਟ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਸੁਨੇਤ ਨੂੰ ਅਪਣਾਇਆ ਹੈ। ਜਿਸ ਕਰਕੇ ਉਹ ਸਕੂਲ ਨੂੰ ਪੂਰੀਆਂ ਸਹੂਲਤਾਂ ਵਾਲੇ ਕਲਾਸਰੂਮ ਪ੍ਰਦਾਨ ਕਰੇਗਾ। ਉਨ੍ਹਾਂ ਨੇ ਇਸ ਪ੍ਰਾਜੈਕਟ ਨੂੰ ਹਕੀਕਤ ਬਣਾਉਣ ਵਿੱਚ ਟਰੱਸਟ, ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ।

Advertisement

Advertisement