ਨਿੱਝਰ ਵੱਲੋਂ ਵਿਕਾਸ ਕਾਰਜਾਂ ਤੇ ਪ੍ਰਾਜੈਕਟਾਂ ਦੇ ਉਦਘਾਟਨ : The Tribune India

ਨਿੱਝਰ ਵੱਲੋਂ ਵਿਕਾਸ ਕਾਰਜਾਂ ਤੇ ਪ੍ਰਾਜੈਕਟਾਂ ਦੇ ਉਦਘਾਟਨ

ਨਿੱਝਰ ਵੱਲੋਂ ਵਿਕਾਸ ਕਾਰਜਾਂ ਤੇ ਪ੍ਰਾਜੈਕਟਾਂ ਦੇ ਉਦਘਾਟਨ

ਜੇਸੀਬੀ ਮਸ਼ੀਨਾਂ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨਾਲ ਹਾਜ਼ਰ ਹੋਰ ਆਗੂ। -ਫੋਟੋ: ਅਸ਼ਵਨੀ ਧੀਮਾਨ

ਗਗਨਦੀਪ ਅਰੋੜਾ

ਲੁਧਿਆਣਾ, 7 ਦਸੰਬਰ

ਸਨਅਤੀ ਸ਼ਹਿਰ ਵਿੱਚ ਅੱਜ ਸਥਾਨਕ ਸਰਕਾਰਾਂ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਈ ਥਾਵਾਂ ’ਤੇ ਵਿਕਾਸ ਕਾਰਜ ਤੇ ਹੋਰ ਪ੍ਰਾਜੈਕਟਾਂ ਦੇ ਉਦਘਾਟਨ ਕੀਤੇ। ਮੰਤਰੀ ਨੇ ਸਭ ਤੋਂ ਪਹਿਲਾਂ ਨਗਰ ਨਿਗਮ ਡੀ ਜ਼ੋਨ ਵਿੱਚ ਜੇਸੀਬੀ ਮਸ਼ੀਨਾਂ ਨੂੰ ਹਰੀ ਝੰਡੀ ਦਿੱਤੀ, ਉਸ ਤੋਂ ਬਾਅਦ ਜਵਾਹਰ ਨਗਰ ਕੈਂਪ ਵਿੱਚ ਸਮਾਰਟ ਸਿਟੀ ਦੇ ਤਹਿਤ ਪਾਰਕਾਂ ਦਾ ਵਿਕਾਸ ਕਾਰਜ ਸ਼ੁਰੂ ਕਰਵਾਇਆ ਤੇ ਮਿਨੀ ਰੋਜ਼ ਗਾਰਡਨ ਦੇ ਨਵੀਨੀਕਰਨ ਪ੍ਰਾਜੈਕਟ ਨੂੰ ਪੂਰਾ ਕਰਨ ਤੋਂ ਬਾਅਦ ਜਨਤਾ ਨੂੰ ਸਮਰਪਿਤ ਕੀਤਾ।

ਸਭ ਤੋਂ ਪਹਿਲਾਂ ਸਥਾਨਕ ਸਰਕਾਰ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਸਵੱਛ ਭਾਰਤ ਮਿਸ਼ਨ ਤਹਿਤ ਨਗਰ ਨਿਗਮ ਵੱਲੋਂ ਖਰੀਦੀਆਂ ਗਈਆਂ ਅੱਠ ਜੇਸੀਬੀ ਮਸ਼ੀਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਮਸ਼ੀਨਾਂ ਨਗਰ ਨਿਗਮ ਡੀ ਜ਼ੋਨ ਤੋਂ ਰਵਾਨਾ ਕੀਤੀਆਂ ਗਈਆਂ। ਸਰਾਭਾ ਨਗਰ ਸਥਿਤ ਨਗਰ ਨਿਗਮ ਦੇ ਜ਼ੋਨ ਡੀ ਦਫ਼ਤਰ ਵਿਖੇ ਮਸ਼ੀਨਾਂ ਦਾ ਨਿਰੀਖਣ ਕਰਦਿਆਂ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਦੀ ਵਰਤੋਂ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਨ ਅਤੇ ਵਾਰਡ ਪੱਧਰ ’ਤੇ ਸਫਾਈ ਨੂੰ ਬਿਹਤਰ ਬਣਾਉਣ ਲਈ ਕੀਤੀ ਜਾਵੇਗੀ। ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਮਸ਼ੀਨਰੀ ’ਤੇ ਜੀਪੀਐਸ ਲਗਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਅਧਿਕਾਰੀ ਵਿਭਾਗ ਦੇ ਸਟਾਫ ਦੇ ਕੰਮਕਾਜ ’ਤੇ ਨਜ਼ਰ ਰੱਖ ਸਕਣ। ਇਸ ਤੋਂ ਬਾਅਦ ਮੰਤਰੀ ਨਿੱਝਰ ਨੇ ਮਿਨੀ ਰੋਜ਼ ਗਾਰਡਨ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਬਾਗ ਲਗਭਗ 3.5 ਏਕੜ ਵਿੱਚ ਫੈਲਿਆ ਹੋਇਆ ਹੈ ਜਿਸ ਦਾ ਨਵੀਨੀਕਰਨ ਪ੍ਰਾਜੈਕਟ ਲੁਧਿਆਣਾ ਸਮਾਰਟ ਸਿਟੀ ਮਿਸ਼ਨ ਤਹਿਤ ਕਰੀਬ 3.5 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਗਿਆ ਹੈ। ਵਿਧਾਇਕ ਅਸ਼ੋਕ ਪਰਾਸ਼ਰ ਨੇ ਦੱਸਿਆ ਕਿ ਬਗੀਚੇ ਵਿੱਚ ਸੰਗੀਤਕ ਫੁਹਾਰੇ, ਵਾਕਵੇਅ ਫੁਹਾਰੇ, ਜੌਗਿੰਗ ਟਰੈਕ ਆਦਿ ਸਥਾਪਿਤ ਕੀਤੇ ਗਏ ਹਨ। ਇਸ ਤੋਂ ਪਹਿਲਾਂ ਦਿਨ ਵਿਚ ਸ੍ਰੀ ਨਿੱਝਰ ਨੇ ਜਵਾਹਰ ਨਗਰ ਕੈਂਪ ਖੇਤਰ ਵਿਚ ਦੋ ਪਾਰਕਾਂ ਰਾਮ ਲੀਲਾ ਪਾਰਕ ਅਤੇ ਯਮਲਾ ਜੱਟ ਪਾਰਕ ਨੂੰ ਵਿਕਸਤ ਕਰਨ ਲਈ ਕੰਮ ਦੀ ਸ਼ੁਰੂਆਤ ਵੀ ਕੀਤੀ। ਇਸ ਮੌਕੇ ਵਿਧਾਇਕ (ਲੁਧਿਆਣਾ ਪੱਛਮੀ) ਗੁਰਪ੍ਰੀਤ ਬੱਸੀ ਗੋਗੀ ਨੇ ਕਿਹਾ ਕਿ ਸ਼ਹਿਰ ਵਾਸੀ ਲੰਬੇ ਸਮੇਂ ਤੋਂ ਇਨ੍ਹਾਂ ਪਾਰਕਾਂ ਦੇ ਵਿਕਾਸ ਦੀ ਮੰਗ ਕਰ ਰਹੇ ਸਨ। ਮੰਤਰੀ ਨੇ ‘ਸਵੱਛਤਾ’ ਨੂੰ ਉਤਸ਼ਾਹਿਤ ਕਰਨ ਤੇ ਪਲਾਸਟਿਕ ਪ੍ਰਦੂਸ਼ਣ ਨੂੰ ਘਟਾਉਣ ਦੇ ਉਦੇਸ਼ ਨਾਲ ਸਿਵਲ ਹਸਪਤਾਲ ਵਿੱਚ ਪਲਾਸਟਿਕ ਰਿਵਰਸ ਵੈਂਡਿੰਗ ਮਸ਼ੀਨਾਂ ਦਾ ਉਦਘਾਟਨ ਕੀਤਾ। ਮਸ਼ੀਨਾਂ ਪਲਾਸਟਿਕ ਦੇ ਕਚਰੇ ਨੂੰ ਰੀਸਾਈਕਲ ਕਰਨ ਵਿੱਚ ਮਦਦ ਕਰਨਗੀਆਂ। ਇਹ ਮਸ਼ੀਨਾਂ ਸ਼ਹਿਰ ਵਾਲੇ ਸਥਾਨਾਂ ’ਤੇ ਲਗਾਈਆਂ ਗਈਆਂ ਹਨ। ਦੋ ਮਸ਼ੀਨਾਂ ਸਿਵਲ ਹਸਪਤਾਲ, ਦੋ ਡੀਸੀ ਦਫ਼ਤਰ ਕੰਪਲੈਕਸ = ਇੱਕ-ਇੱਕ ਮਸ਼ੀਨ ਈਐਸਆਈਸੀ ਹਸਪਤਾਲ, ਸਰਾਭਾ ਨਗਰ ਮਾਰਕੀਟ, ਟਿਊਸ਼ਨ ਮਾਰਕੀਟ, ਮਾਡਲ ਟਾਊਨ ਐਕਸਟੈਨਸ਼ਨ, ਮਾਡਲ ਟਾਊਨ ਗੋਲ ਮਾਰਕੀਟ, ਸਰਕਾਰ ਕਾਲਜ ਤੇ ਗੁਰੂ ਨਾਨਕ ਸਟੇਡੀਅਮ ਵਿੱਚ ਲਗਾਈ ਜਾਏਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All