ਸਰਕਾਰੀ ਸਕੂਲ ਦੀ ਇਮਾਰਤ ਦਾ ਉਦਘਾਟਨ
ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਅੱਜ ਹਲਕਾ ਖੰਨਾ ਦੇ ਪਿੰਡ ਬਘੌਰ ਵਿੱਚ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਦਿਆਂ ਨਵੇਂ ਪ੍ਰਾਜੈਕਟ ਸ਼ੁਰੂ ਕਰਵਾਏ। ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਪਿੰਡ ਦੇ...
Advertisement
ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਅੱਜ ਹਲਕਾ ਖੰਨਾ ਦੇ ਪਿੰਡ ਬਘੌਰ ਵਿੱਚ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਦਿਆਂ ਨਵੇਂ ਪ੍ਰਾਜੈਕਟ ਸ਼ੁਰੂ ਕਰਵਾਏ। ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਡਾ. ਅਮਰ ਸਿੰਘ ਨੇ ਆਪਣੇ ਅਖਤਿਆਰੀ ਕੋਟੇ ’ਚੋਂ ਪਾਣੀ ਦੀ ਟੈਂਕੀ ਅਤੇ ਪਾਰਕ ਵਿੱਚ ਬੈਠਣ ਵਾਲੇ ਬੈਂਚਾਂ ਲਈ 3 ਲੱਖ ਰੁਪਏ ਵਾਧੂ ਗ੍ਰਾਂਟ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ ਬੁੱਲ੍ਹੇਪੁਰ ਨੂੰ ਇਮਾਰਤ ਦੀ ਉਸਾਰੀ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਦਿਆਂ ਉਦਘਾਟਨ ਕੀਤਾ ਗਿਆ। ਡਾ. ਅਮਰ ਸਿੰਘ ਨੇ ਆਪਣੇ ਬਚਪਨ ਦੇ ਦਿਨਾਂ ਵਿੱਚ ਕੀਤੀ ਕੜੀ ਮੁਸ਼ੱਕਤ ਦਾ ਹਵਾਲਾ ਦਿੰਦਿਆਂ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਕੇ ਉੱਚ ਅਹੁਦਿਆਂ ’ਤੇ ਪੁੱਜ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਆ। ਇਸ ਮੌਕੇ ਮੁੱਖ ਅਧਿਆਪਕ ਰਾਜ ਕੁਮਾਰ ਨੇ ਗ੍ਰਾਂਟ ਲਈ ਡਾ. ਅਮਰ ਸਿੰਘ ਅਤੇ ਸਾਬਕਾ ਮੰਤਰੀ ਕੋਟਲੀ ਦਾ ਧੰਨਵਾਦ ਕੀਤਾ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਇਕੋਲਾਹਾ, ਰੁਪਿੰਦਰ ਸਿੰਘ ਰਾਜਾਗਿੱਲ, ਸਤਨਾਮ ਸਿੰਘ ਸੋਨੀ, ਗੁਰਦੀਪ ਸਿੰਘ ਰਸੂਲੜਾ, ਕੌਂਸਲਰ ਗੁਰਮੀਤ ਨਾਗਪਾਲ, ਗੁਰਮੁੱਖ ਸਿੰਘ, ਗੁਰਦੀਪ ਸਿੰਘ ਤੇ ਕਰਮਜੀਤ ਸਿੰਘ ਆਦਿ ਹਾਜ਼ਰ ਸਨ।
Advertisement
Advertisement
