ਪਾਵਰਕੌਮ ਕਾਲ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ

ਪਾਵਰਕੌਮ ਕਾਲ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 16 ਸਤੰਬਰ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਬਿਜਲੀ ਕਾਲ ਸੈਂਟਰ 1912 ਦਾ ਵਿਸਥਾਰ ਕਰ ਕੇ ਇਸ ਵਿੱਚ 60 ਹੋਰ ਲਾਈਨਾਂ ਚਾਲੂ ਕੀਤੀਆਂ ਗਈਆਂ ਹਨ, ਜਿਸ ਨਾਲ ਚੈਨਲਾਂ ਦੀ ਗਿਣਤੀ ਵਧਾ ਕੇ ਕੁੱਲ 120 ਕਰ ਦਿੱਤੀ ਹੈ।

ਅੱਜ ਇੰਜਨੀਅਰ ਡੀਪੀਐੱਸ ਗਰੇਵਾਲ ਡਾਇਰੈਕਟਰ ਵੰਡ ਵੱਲੋਂ ਚੌੜਾ ਬਾਜ਼ਾਰ ਵਿੱਚ 66 ਕੇਵੀ ਜੀਆਈਐੱਸ, ਸਬ-ਸਟੇਸ਼ਨ ਦੀ ਬਣੀ ਨਵੀਂ ਬਿਜਲੀ ਕਾਲ ਸੈਂਟਰ ਦੀ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਇੰਜ. ਗਰੇਵਾਲ ਨੇ ਦੱਸਿਆ ਕਿ ਪਾਵਰਕੌਮ ਦੇ ਸੀਐੱਮਡੀ ਏ.ਵੇਣੂ ਪ੍ਰਸਾਦ ਦੀ ਯੋਗ ਅਗਵਾਈ ਹੇਠ ਇੱਥੇ ਸਾਲ 2009 ਤੋਂ 24x7 ਘੰਟੇ ਚੱਲ ਰਹੇ ਬਿਜਲੀ ਕਾਲ ਸੈਂਟਰ ਦਾ ਇਹ ਵੱਡਾ ਵਿਸਥਾਰ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸਥਾਰ ਨਾਲ 180 ਹੋਰ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਅਤੇ ਤੂਫਾਨ ਕਾਰਨ, ਖਾਸਕਰ ਝੋਨੇ ਦੇ ਸੀਜ਼ਨ ਦੌਰਾਨ ਕਈ ਲਾਈਨਾਂ ਨੁਕਸਾਨਦੇਹ ਹੋ ਜਾਂਦੀਆਂ ਹਨ, ਜਿਸ ਕਾਰਨ ਖਪਤਕਾਰਾਂ ਦੀਆਂ ਸ਼ਿਕਾਇਤਾਂ ਵਿੱਚ ਵਾਧਾ ਹੁੰਦਾ ਹੈ, ਜਿਸ ਕਾਰਨ ਮੌਜੂਦਾ ਕਾਲ ਸੈਂਟਰ ਦੀਆਂ ਲਾਈਨਾਂ ’ਤੇ ਭਾਰੀ ਬੋਝ ਪੈ ਜਾਂਦਾ ਹੈ ਅਤੇ ਜ਼ਿਆਦਾਤਰ ਲਾਈਨਾਂ ਵਿਅਸਤ ਹੋ ਜਾਦੀਆਂ ਹਨ। ਇਸ ਲਈ 60 ਵਾਧੂ ਲਾਈਨਾਂ ਸਿਸਟਮ ਨਾਲ ਜੋੜੀਆਂ ਗਈਆਂ ਹਨ ਤਾਂ ਜੋ ਖਪਤਕਾਰਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਪ੍ਰਾਜੈਕਟ ਦੇ ਨੋਡਲ ਅਫਸਰ ਸੀਨੀਅਰ ਐਕਸੀਅਨ (ਸੀਐਸ ਐਂਡ ਆਈਟੀ) ਹਰਪ੍ਰੀਤ ਕੌਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਸ੍ਰੀ ਗਰੇਵਾਲ ਨੇ ਕਿਹਾ ਕਿ ਉਪਰੋਕਤ ਤੋਂ ਇਲਾਵਾ ਸਪਲਾਈ ਅਤੇ ਬਿਲਿੰਗ ਸਬੰਧੀ ਸ਼ਿਕਾਇਤਾਂ ਵਧਾਉਣ ਲਈ ਹੋਰ ਕਈ ਚੈਨਲ ਖਪਤਕਾਰਾਂ ਨੂੰ ਪ੍ਰਦਾਨ ਕੀਤੇ ਗਏ ਹਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All