ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਅਗਸਤ
ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 93 ਅਧੀਨ ਪੈਂਦੇ ਦੁਰਗਾਪੁਰੀ, ਹੈਬੋਵਾਲ ਵਿਖੇ ਉਸਾਰੇ ਗਏ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਬੱਗਾ ਨੇ ਕਿਹਾ ਕਿ ਵਾਰਡ ਨੰਬਰ 93 ਅਧੀਨ ਪੈਂਦੇ ਦੁਰਗਾਪੁਰੀ, ਹੈਬੋਵਾਲ ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵਾਂ ਟਿਊਬਵੈੱਲ ਲਗਾਇਆ ਗਿਆ ਤਾਂ ਜੋ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਾਬੀ ਤੂਰ, ਅਮਨ ਬੱਗਾ ਖੁਰਾਨਾ, ਐਡਵੋਕੇਟ ਗੌਰਵ ਖੁਰਾਨਾ, ਪਵਨ ਡੰਗ ਮੌਜੂਦ ਸਨ।