ਪਾਇਲ: 2 ਕਰੋੜ 20 ਲੱਖ ਦੀ ਲਾਗਤ ਨਾਲ ਥਾਣਾ ਮਲੌਦ ਦੀ ਬਣੀ ਨਵੀਂ ਇਮਾਰਤ ਦਾ ਉਦਘਾਟਨ ਅੱਜ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਆਨਲਾਈਨ ਕੀਤਾ ਗਿਆ। ਇਸ ਉਦਘਾਟਨੀ ਸਮਾਗਮ ਵਿੱਚ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ, ਐੱਸਐੱਸਪੀ ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ, ਐੱਸਡੀਐੱਮ ਪਾਇਲ ਮਨਕੰਵਲ ਸਿੰਘ ਚਾਹਲ, ਡੀਐੱਸਪੀ ਪਾਇਲ ਹਰਦੀਪ ਸਿੰਘ ਚੀਮਾ, ਨਾਇਬ ਤਹਿਸੀਲਦਾਰ ਵਿਕਾਸ ਦੀਪ, ਨਗਰ ਪੰਚਾਇਤ ਮਲੌਦ ਦੀ ਪ੍ਰਧਾਨ ਵਰਿੰਦਰਜੀਤ ਕੌਰ ਰੋੜੀਆਂ ਸਮੇਤ ਇਲਾਕੇ ਦੇ ਪੰਚਾਂ-ਸਰਪੰਚਾਂ ਦੀ ਹਾਜ਼ਰੀ ਵਿੱਚ ਬਾਬਾ ਅਵਤਾਰ ਸਿੰਘ ਬਾਬਰਪੁਰ ਨੇ ਨੀਂਹ ਪੱਥਰ ਤੋਂ ਪਰਦਾ ਹਟਾਉਣ ਦੀ ਰਸਮ ਅਦਾ ਕੀਤੀ। ਐੱਸਐੱਸਪੀ ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਥਾਣੇ ਦੀ ਨਵੀਂ ਇਮਾਰਤ ਦੀ ਉਸਾਰੀ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਯਾਦਵਿੰਦਰ ਸਿੰਘ ਯਾਦੀ, ਰਘਵੀਰ ਸਿੰਘ, ਜਥੇਦਾਰ ਸੁਖਵੰਤ ਸਿੰਘ ਟਿੱਲੂ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ