ਖੇਤਰੀ ਪ੍ਰਤੀਨਿਧ
ਲੁਧਿਆਣਾ, 26 ਜੂਨ
ਹਲਕਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 93 ਅਧੀਨ ਹਰੀ ਸਿੰਘ ਨਗਰ ਇਲਾਕੇ ਦੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਲੋਕਾਂ ਆਉਣਾ-ਜਾਣਾ ਸੌਖਾ ਹੋ ਜਾਵੇਗਾ। ਇਸ ਤਰਜ ’ਤੇ ਵਿਧਾਇਕ-ਜਨਤਾਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਸਾਬ੍ਹੀ ਤੂਰ, ਪਵਨ ਡੰਗ, ਅਨਿਲ ਸ਼ਰਮਾ, ਵਿਕਾਸ ਵਰਮਾ, ਰਜੀਵ ਸੱਗੜ ਵੀ ਹਾਜ਼ਰ ਸਨ।