ਵਿਧਾਇਕ ਵੱਲੋਂ ਸੀਵਰੇਜ ਪਾਉਣ ਦੇ ਕੰਮ ਦਾ ਉਦਘਾਟਨ : The Tribune India

ਵਿਧਾਇਕ ਵੱਲੋਂ ਸੀਵਰੇਜ ਪਾਉਣ ਦੇ ਕੰਮ ਦਾ ਉਦਘਾਟਨ

ਵਿਧਾਇਕ ਵੱਲੋਂ ਸੀਵਰੇਜ ਪਾਉਣ ਦੇ ਕੰਮ ਦਾ ਉਦਘਾਟਨ

ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਮਦਨ ਲਾਲ ਬੱਗਾ।

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 7 ਫਰਵਰੀ

ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ-91 ਵਿੱਚ ਸੀਵਰੇਜ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ। ਇਸ ਪ੍ਰਾਜੈਕਟ ’ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ।

ਇਸ ਮੌਕੇ ਉਨ੍ਹਾਂ ਨਾਲ ਬਲਜਿੰਦਰ ਸੰਧੂ ਕੌਂਸਲਰ, ਰਾਜੂ ਥਾਪਰ ਕੌਂਸਲਰ, ਐੱਸਡੀਓ ਅੰਸ਼ੂਲ ਗਰਚਾ, ਬਿੱਟੂ ਭਾਰਦਵਾਜ, ਅਮਨ ਬੱਗਾ, ਐਡਵੋਕੇਟ ਗੌਰਵ ਬੱਗਾ ਅਤੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਉਦਘਾਟਨ ਮੌਕੇ ਕਿਹਾ ਕਿ ਵਿਕਾਸ ਪੱਖੋਂ ਪੱਛੜੇ ਹਲਕੇ ਲਈ ‘ਆਪ’ ਸਰਕਾਰ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਸਨੀਕਾ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਸਨੀਕਾਂ ਦੀਆਂ ਉਮੀਦਾਂ ’ਤੇ ਪੂਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਲਾਕਾ ਵਾਸੀਆਂ ਵੱਲੋਂ ਹਲਕੇ ’ਚ ਪਹੁੰਚਣ ’ਤੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਸਵਾਗਤ ਅਤੇ ਧੰਨਵਾਦ ਕੀਤਾ ਗਿਆ। ਹਲਕੇ ਦੇ ਵਸਨੀਕਾਂ ਨੇ ਦੱਸਿਆ ਕਿ ਵਿਧਾਇਕ ਬੱਗਾ ਵੱਲੋਂ ਸੀਵਰੇਜ ਦੀ ਚਿਰੌਕਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਇਸ ਮੌਕੇ ਰਮੇਸ਼ ਸ਼ੁਕਲਾ, ਗੌਰਵ ਉਪਲ, ਬੋਬੀ ਸ਼ਰਮਾ, ਵਰਿੰਦਰ ਚੋਪੜਾ, ਸ਼ੀਤਲ ਵਰਮਾ, ਵਿਜੇ ਬਹਾਦੁਰ, ਡਾ. ਅਸ਼ੋਕ ਰਤਨ, ਮੋਹਨਜੀਤ, ਰਾਹੁਲ, ਅਰਜੁਨ, ਅਤੁਲ ਅਗਰਵਾਲ, ਸੰਨੀ, ਵੀਕੇ ਸ਼ਰਮਾ, ਮੁੰਨਾ, ਸ਼ਾਮਮ, ਦੀਪਕ ਬਾਂਸਲ, ਸੁਮਿਤ ਮਰਵਾਹਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਵੀ ਮੌਜੂਦ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All