ਕਬੀਰ ਨਗਰ ਦੀ ਮੁੱਖ ਸੜਕ ਦੇ ਉਸਾਰੀ ਕਾਰਜ ਦਾ ਉਦਘਾਟਨ
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 43 ਦੇ ਮੁਹੱਲਾ ਕਬੀਰ ਨਗਰ ਦੀ ਮੁੱਖ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਵਿਧਾਇਕਾ ਛੀਨਾ ਨੇ ਦੱਸਿਆ ਕਿ ਇਸ ਸੜਕ ਦਾ ਨਿਰਮਾਣ 10 ਇੰਚ ਆਰਐੱਮਸੀ ਨਾਲ ਕਰਵਾਇਆ ਜਾ ਰਿਹਾ ਹੈ ਜਿਸ ’ਤੇ ਕਰੀਬ 49 ਲੱਖ ਰੁਪਏ ਖਰਚ ਕੀਤੇ ਜਾਣੇ ਹਨ। ਵਿਧਾਇਕਾ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਇਲਾਕੇ ਦੀ ਸੜਕਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਅਤੇ ਹੁਣ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।
ਵਿਧਾਇਕਾ ਛੀਨਾ ਨੇ ਕਿਹਾ ਕਿ ਇਸ ਮੇਨ ਗਲੀ ਦੇ ਨਿਰਮਾਣ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਬਰਸਾਤੀ ਮੌਸਮ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਮਿਲੇਗਾ। ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਹਲਕੇ ਵਿਚੱ ਬਹੁਤ ਸਾਰੇ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ, ਬਹੁਤ ਸਾਰੇ ਵਿਕਾਸ ਕਾਰਜ਼ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕਰਵਾਏ ਜਾਣਗੇ। ਇਸ ਮੌਕੇ ਹਰਵਿੰਦਰ ਕੌਰ, ਵਾਰਡ ਪ੍ਰਧਾਨ ਲਖਬੀਰ ਸਿੰਘ, ਵਾਰਡ ਪ੍ਰਧਾਨ ਰਣਜੀਤ ਗਰੇਵਾਲ, ਸੁਰਜੀਤ ਸਿੰਘ, ਸ਼ੇਰ ਸਿੰਘ ਟੁੰਨਾ, ਕਿਰਪਾਲ ਸਿੰਘ, ਬਲਵਿੰਦਰ ਸਿੰਘ ਵੀ ਮੌਜੂਦ ਸਨ।