ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿੱਧਵਾਂ ਨਹਿਰ ’ਤੇ ਬਣ ਰਹੇ ਚਾਰ ਪੁਲਾਂ ’ਚੋਂ ਪਹਿਲੇ ਦਾ ਉਦਘਾਟਨ

16 ਕਰੋੜ ਦੀ ਲਾਗਤ ਨਾਲ ਨਹਿਰ ’ਤੇ ਬਣ ਰਹੇ ਨੇ ਚਾਰ ਪੁਲ
ਪੁਲ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਸੰਜੀਵ ਅਰੋੜਾ ਤੇ ਹੋਰ। -ਫੋਟੋ: ਬਸਰਾ
Advertisement

ਲੁਧਿਆਣਾ ਦੱਖਣੀ ਸ਼ਹਿਰ ਵਾਲੇ ਪਾਸੇ ਸਿੱਧਵਾਂ ਨਹਿਰ ’ਤੇ ਬਣਾਏ ਜਾ ਰਹੇ ਚਾਰ ਪੁਲਾਂ ਵਿੱਚੋਂ ਇੱਕ ਪੁਲ ਦਾ ਉਦਘਾਟਨ ਅੱਜ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਇਲਾਕਾ ਨਿਵਾਸੀ ਮ੍ਰਿਦੁਲਾ ਜੈਨ, ਰਾਧਿਕਾ ਜੈਤਵਾਨੀ, ਗਗਨ ਖੰਨਾ ਤੋਂ ਇਲਾਵਾ ਕੁਝ ਹੋਰ ਵੀ ਨਾਮਵਰ ਸ਼ਖ਼ਸੀਅਤਾਂ ਮੌਜੂਦ ਸਨ।

ਪੁਲ ਦਾ ਉਦਘਾਟਨ ਕਰਦੇ ਹੋਏ ਸੰਜੀਵ ਅਰੋੜਾ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ) ਵੱਲੋਂ ਬਣਾਏ ਗਏ ਸਿੱਧਵਾਂ ਨਹਿਰ ਦੇ ਚਾਰ ਪੁਲਾਂ ਵਿੱਚੋਂ ਪਹਿਲੇ ਦਾ ਅੱਜ ਉਦਘਾਟਨ ਕਰ ਦਿੱਤਾ ਗਿਆ ਹੈ ਜਦੋਂ ਕਿ ਦੂਜੇ ਪੁਲ ਦਾ ਉਦਘਾਟਨ ਅਗਲੇ 10 ਦਿਨਾਂ ਵਿੱਚ ਕੀਤਾ ਜਾਵੇਗਾ ਅਤੇ ਬਾਕੀ ਪੁਲਾਂ ਦਾ ਉਦਘਾਟਨ ਅਗਲੇ ਦੋ ਮਹੀਨਿਆਂ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 16 ਕਰੋੜ ਰੁਪਏ ਦੀ ਲਾਗਤ ਨਾਲ, ਸਿੱਧਵਾਂ ਨਹਿਰ ’ਤੇ ਚਾਰ ਪੁਲ ਐਫ-2 ਰੇਸਵੇਅ ਪੁਲ ਅਤੇ ਬਰੇਵਾਲ ਪੁਲ ਤੋਂ ਲਗਪਗ 300 ਮੀਟਰ ਦੀ ਦੂਰੀ ’ਤੇ ਸੱਜੇ ਅਤੇ ਖੱਬੇ ਦੋਵੇਂ ਪਾਸੇ ਬਣਾਏ ਜਾ ਰਹੇ ਹਨ। ਇਨ੍ਹਾਂ ਚਾਰ ਪੁਲਾਂ ਦੇ ਮੁਕੰਮਲ ਹੋਣ ਨਾਲ ਖਾਸ ਕਰਕੇ ਲੁਧਿਆਣਾ ਦੇ ਦੱਖਣੀ ਸ਼ਹਿਰ ਦੀ ਆਵਾਜਾਈ ਭੀੜ ਨੂੰ ਕਾਫ਼ੀ ਹੱਦ ਤੱਕ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਦੀ ਭੀੜ ਦਾ ਸਾਹਮਣਾ ਕਰਨਾ ਪੈਂਦਾ ਸੀ ਕਿਉਂਕਿ ਮੌਜੂਦਾ ਪੁਲ ਇਸ ਸੜਕ ’ਤੇ ਵਧੇ ਹੋਏ ਟ੍ਰੈਫਿਕ ਨੂੰ ਸੰਭਾਲਣ ਲਈ ਕਾਫ਼ੀ ਨਹੀਂ ਸਨ। ਉਨ੍ਹਾਂ ਨੇ ਐਨ.ਐਚ.ਏ.ਆਈ ਨੂੰ ਇਨ੍ਹਾਂ ਪੁਲਾਂ ਦੀ ਉਸਾਰੀ ਦੀ ਗੁਣਵੱਤਾ ਨਾਲ ਸਮਝੌਤਾ ਨਾ ਕਰਨ ਲਈ ਵੀ ਵਧਾਈ ਦਿੱਤੀ।

Advertisement

ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਰਾਜ ਸਭਾ ਵਿੱਚ ਸੰਸਦ ਮੈਂਬਰ ਬਣਨ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਸੀ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕੈਬਨਿਟ ਮੰਤਰੀ ਦਾ ਚਾਰ ਪੁਲਾਂ ਵਿੱਚੋਂ ਇੱਕ ਨੂੰ ਨਿਵਾਸੀਆਂ ਲਈ ਸਮਰਪਿਤ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਪੀ.ਡੀ ਐਨ.ਐਚ.ਏ.ਆਈ ਪ੍ਰਿਅੰਕਾ ਮੀਨਾ, ਕੌਂਸਲਰ ਕਪਿਲ ਕੁਮਾਰ ਸੋਨੂੰ, ਆਪ ਆਗੂ ਬਿੱਟੂ ਭੁੱਲਰ, ਸਤਵਿੰਦਰ ਸਿੰਘ ਜਵੱਦੀ ਤੇ ਨਵਦੀਪ ਨਵੀ ਹਾਜ਼ਰ ਸਨ।

Advertisement
Show comments