DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਖਜੀਤ ਯਾਦਗਾਰੀ ਲਾਇਬ੍ਰੇਰੀ ਦੇ ਨਵੀਨੀਕਰਨ ਦਾ ਉਦਘਾਟਨ

ਨਵੀਨੀਕਰਨ ’ਤੇ 12 ਲੱਖ ਰੁਪਏ ਖਰਚੇ ਜਾਣਗੇ: ਦਿਆਲਪੁਰਾ
  • fb
  • twitter
  • whatsapp
  • whatsapp
featured-img featured-img
ਸਮਾਗਮ ਮੌਕੇ ਹਾਜ਼ਰ ਵਿਧਾਇਕ ਦਿਆਲਪੁਰਾ, ਪ੍ਰਧਾਨ ਕੁੰਦਰਾ ਅਤੇ ਹੋਰ। -ਫੋਟੋ: ਟੱਕਰ
Advertisement

ਪ੍ਰਸਿੱਧ ਕਹਾਣੀਕਾਰ ਤੇ ਸਾਹਿਤਕਾਰ ਮਰਹੂਮ ਸੁਖਜੀਤ ਦੀ ਯਾਦ ਵਿਚ ਨਗਰ ਕੌਂਸਲ ਮਾਛੀਵਾੜਾ ਵੱਲੋਂ ਸੁਖਜੀਤ ਸ਼ਬਦ ਲਾਇਬ੍ਰੇਰੀ ਦਾ ਉਦਘਾਟਨ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕੀਤਾ। ਵਿਧਾਇਕ ਦਿਆਲਪੁਰਾ ਨੇ ਇਸ ਲਾਇਬ੍ਰੇਰੀ ਦੇ ਨੀਂਹ ਪੱਥਰ ਤੋਂ ਪਰਦਾ ਹਟਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਰਹੂਮ ਸੁਖਜੀਤ ਦੇ ਯਤਨਾਂ ਸਦਕਾ ਪਿਛਲੇ ਸਮੇਂ ਦੌਰਾਨ ਨਗਰ ਕੌਂਸਲ ਨੇ ਸ਼ਹਿਰ ਵਾਸੀਆਂ ਲਈ ਸ਼ਬਦ ਲਾਇਬ੍ਰੇਰੀ ਸਥਾਪਿਤ ਕੀਤੀ ਸੀ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਇਹ ਲਾਇਬ੍ਰੇਰੀ ਲਗਪਗ ਬੰਦ ਹੋ ਚੁੱਕੀ ਸੀ ਅਤੇ ਇੱਥੇ ਪਿਆ ਸਾਹਿਤਕ ਖ਼ਜਾਨਾ ਵੀ ਗੁੰਮ ਹੋ ਗਿਆ ਸੀ। ਹੁਣ ਨਗਰ ਕੌਂਸਲ ਦੇ ਪ੍ਰਧਾਨ ਮੋਹਿਤ ਕੁੰਦਰਾ ਵਲੋਂ ਇਹ ਉਪਰਾਲਾ ਕੀਤਾ ਗਿਆ ਅਤੇ ਲਾਇਬ੍ਰੇਰੀ ਦੇ ਨਵੀਨੀਕਰਨ ਲਈ 12 ਲੱਖ ਰੁਪਏ ਦਾ ਤਖਮੀਨਾ ਤਿਆਰ ਕੀਤਾ ਗਿਆ। ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਹੁਣ ਇਸ ਲਾਇਬ੍ਰੇਰੀ ਦਾ ਨਾਮ ਸਵ. ਸੁਖਜੀਤ ਸ਼ਬਦ ਲਾਇਬ੍ਰੇਰੀ ਹੋਵੇਗਾ। ਪ੍ਰਧਾਨ ਕੁੰਦਰਾ ਨੇ ਦੱਸਿਆ ਕਿ ਇਹ ਲਾਇਬ੍ਰੇਰੀ ਦੇ ਨਵੀਨੀਕਰਨ ਲਈ 12 ਲੱਖ ਰੁਪਏ ਦਾ ਟੈਂਡਰ ਪਾਸ ਹੋ ਚੁੱਕਾ ਹੈ ਜਿਸ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਲਾਇਬ੍ਰੇਰੀ ਵਿਚ ਫਿਲਹਾਲ ਦੁਬਾਰਾ ਸਾਹਿਤਕ ਖ਼ਜਾਨਾ ਰੱਖ ਦਿੱਤਾ ਗਿਆ ਹੈ ਅਤੇ ਇੱਥੇ ਬਜ਼ੁਰਗਾਂ ਤੋਂ ਇਲਾਵਾ ਨੌਜਵਾਨ ਲੜਕੇ-ਲੜਕਿਆਂ ਵੀ ਕਿਤਾਬਾਂ ਪੜ੍ਹਨ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵਲੋਂ ਇੱਥੇ ਆਈ.ਏ.ਐੱਸ. ਤੇ ਪੀ.ਸੀ.ਐੱਸ. ਦੀ ਤਿਆਰੀ ਸਬੰਧੀ ਪੁਸਤਕਾਂ ਵੀ ਰੱਖੀਆਂ ਜਾਣਗੀਆਂ ਤਾਂ ਜੋ ਬੱਚੇ ਇੱਥੇ ਆ ਕੇ ਇਨ੍ਹਾਂ ਨੂੰ ਪੜ੍ਹ ਸਕਣ। ਸਵ. ਸੁਖਜੀਤ ਦੀ ਪਤਨੀ ਨੇ ਵਿਧਾਇਕ ਦਿਆਲਪੁਰਾ ਅਤੇ ਨਗਰ ਕੌਂਸਲ ਮਾਛੀਵਾੜਾ ਦੇ ਪ੍ਰਧਾਨ ਮੋਹਿਤ ਕੁੰਦਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਲਾਇਬ੍ਰੇਰੀ ਦੁਬਾਰਾ ਸ਼ੁਰੂ ਹੋਣ ਨਾਲ ਜਿੱਥੇ ਲੋਕਾਂ ਨੂੰ ਲਾਭ ਮਿਲੇਗਾ ਉੱਥੇ ਸਵ. ਸੁਖਜੀਤ ਦਾ ਸੁਪਨਾ ਵੀ ਸਾਕਾਰ ਹੋਇਆ ਹੈ। ਇਸ ਮੌਕੇ ਚਿੱਤਰਕਾਰ ਜਗਦੀਸ਼ ਸਿੰਘ ਬਰਾੜ ਵਲੋਂ ਸ਼ਬਦ ਲਾਇਬ੍ਰੇਰੀ ਲਈ ‘ਗੁਰੂ ਗੋਬਿੰਦ ਸਿੰਘ ਮਾਰਗ’ ਪੁਸਤਕ ਵੀ ਭੇਟ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਕਿਤਾਬ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੈ ਕੇ ਸ੍ਰੀ ਮੁਕਤਸਰ ਸਾਹਿਬ ਤੱਕ ਦੇ ਇਤਿਹਾਸ ਦਾ ਜ਼ਿਕਰ ਕੀਤਾ ਹੈ ਜਿਸ ਨੂੰ ਪੜ੍ਹ ਦੇ ਨੌਜਵਾਨ ਸਿੱਖ ਇਤਿਹਾਸ ਤੋਂ ਜਾਣੂ ਹੋਣਗੇ। ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਗਿੱਲ, ਜਗਮੀਤ ਸਿੰਘ ਮੱਕੜ, ਜਸਵੀਰ ਸਿੰਘ ਭੱਟੀਆਂ, ਨੀਰਜ ਕੁਮਾਰ, ਕਿਸ਼ੋਰ ਕੁਮਾਰ, ਨਿਰਮਲ ਰਾਜੂ (ਸਾਰੇ ਕੌਂਸਲਰ), ਸ਼ੈਲਰ ਐਸੋ. ਦੇ ਪ੍ਰਧਾਨ ਰੁਪਿੰਦਰ ਸਿੰਘ ਬੈਨੀਪਾਲ, ਟਰੱਕ ਯੂਨੀਅਨ ਦੇ ਪ੍ਰਧਾਨ ਬਲਪ੍ਰੀਤ ਸਿੰਘ ਸ਼ਾਮਗੜ੍ਹ, ਐਡਵੋਕੇਟ ਨਰਿੰਦਰ ਸ਼ਰਮਾ, ਬਲਜਿੰਦਰ ਸਿੰਘ ਰਿੰਕੂ, ਐਡਵੋਕੇਟ ਪਰਮਿੰਦਰ ਸਿੰਘ ਗਿੱਲ, ਸਾਹਿਤਕਾਰ ਰਘਬੀਰ ਸਿੰਘ ਭਰਤ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਦੀਪ ਦਿਲਬਰ, ਪ੍ਰਵੀਨ ਮੱਕੜ, ਨਾਟਕਕਾਰ ਰਾਜਵਿੰਦਰ ਸਮਰਾਲਾ, ਪੀ.ਏ. ਨਵਜੀਤ ਸਿੰਘ, ਜਗਦੀਪ ਸਿੰਘ, ਨਵਦੀਪ ਸਿੰਘ ਵੀ ਮੌਜੂਦ ਸਨ।

Advertisement
Advertisement
×