ਨਿੱਜੀ ਪੱਤਰ ਪ੍ਰੇਰਕ
ਖੰਨਾ, 2 ਨਵੰਬਰ
ਇਥੋਂ ਦੇ ਰਘਵੀਰ ਸਿੰਘ ਫਰੀਡਮ ਫਾਈਟਰ ਸਰਕਾਰੀ ਹਾਈ ਸਕੂਲ ਵਿਖੇ ਬਲਵਿੰਦਰ ਸਿੰਘ ਦੀ ਅਗਵਾਈ ਹੇਠਾਂ ਉਦਘਾਟਨ ਸਮਾਰੋਹ ਕੀਤਾ ਗਿਆ, ਜਿਸ ਵਿਚ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਤ ਰਾਮ ਸਰਹੱਦੀ ਅਤੇ ਅਮਨਦੀਪ ਸਿੰਘ ਖੱਟੜਾ ਉਚੇਚੇ ਤੌਰ ’ਤੇ ਪੁੱਜੇ। ਇਸ ਮੌਕੇ ਦੂਲੋ ਵੱਲੋਂ ਦਿੱਤੀ 10 ਲੱਖ ਰੁਪਏ ਦੀ ਗ੍ਰਾਂਟ ਨਾਲ ਸਕੂਲ ਵਿਚ ਬਣ ਰਹੇ ਹਾਲ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਸਕੂਲ ਨੂੰ ਇਕ ਲੱਖ ਰੁਪਏ ਦੀ ਕੀਮਤ ਦੇ ਤਿੰਨ ਕੰਪਿਊਟਰ ਅਤੇ ਨਵੇਂ ਪਖਾਨਿਆਂ ਲਈ 2 ਲੱਖ ਰੁਪਏ ਦੀ ਰਾਸ਼ੀ ਦਿੱਤੀ।