ਲੁਧਿਆਣਾ ਵਿੱਚ ਵਧੇ ਕਰੋਨਾ ਦੇ ਮਰੀਜ਼

ਚਾਰ ਇਲਾਕੇ ਮਾਈਕਰੋ ਕੰਟੇਨਮੈਂਟ ਜ਼ੋਨ ਬਣਾਏ; ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਪਈਆਂ ਭਾਜੜਾਂ

ਲੁਧਿਆਣਾ ਵਿੱਚ ਵਧੇ ਕਰੋਨਾ ਦੇ ਮਰੀਜ਼

ਤਿਉਹਾਰਾਂ ਕਾਰਨ ਲੁਧਿਆਣਾ ਦੇ ਇੱਕ ਬਾਜ਼ਾਰ ਦੀ ਮੁੱਖ ਸੜਕ ’ਤੇ ਕਰੋਨਾ ਤੋਂ ਬੇਪ੍ਰਵਾਹ ਘੁੰਮਦੇ ਹੋਏ ਲੋਕ। -ਫੋਟੋ: ਅਸ਼ਵਨੀ ਧੀਮਾਨ

ਗਗਨਦੀਪ ਅਰੋੜਾ

ਲੁਧਿਆਣਾ, 20 ਅਕਤੂਬਰ

ਜ਼ਿਲ੍ਹਾ ਲੁਧਿਆਣਾ ਵਿੱਚ ਕਰੋਨਾ ਦਾ ਕਹਿਰ ਇੱਕ ਵਾਰ ਫਿਰ ਵੱਧਣ ਲੱਗ ਗਿਆ ਹੈ, ਬੀਤੇ ਦਿਨੀਂ ਚਾਰ ਕਰੋਨਾ ਕੇਸ ਆਉਣ ਤੋਂ ਬਾਅਦ ਅੱਜ ਕਈ ਮਹੀਨਿਆਂ ਬਾਅਦ ਇੱਕ ਵਾਰ ਫਿਰ 24 ਘੰਟੇ ਦੌਰਾਨ 8 ਨਵੇਂ ਕਰੋਨਾ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਇੰਨਾ ਹੀ ਨਹੀਂ ਇਸ ਤੋਂ ਇਲਾਵਾ ਸ਼ਹਿਰ ਦੇ ਚਾਰ ਇਲਾਕਿਆਂ ਵਿੱਚ ਦੋ ਤੋਂ ਵੱਧ ਮਰੀਜ਼ ਆਉਣ ਕਾਰਨ ਚਾਰ ਮਾਈਕਰੋ ਕੰਟੇਨਮੈਂਟ ਜ਼ੋਨ ਬਣਾ ਦਿੱਤੇ ਹਨ। ਤਿਉਹਾਰੀ ਸੀਜ਼ਨ ਤੋਂ ਇੱਕ ਦਮ ਪਹਿਲਾਂ ਕਰੋਨਾ ਕੇਸਾਂ ਦੇ ਗ੍ਰਾਫ਼ ਵਿੱਚ ਹੋਏ ਵਾਧੇ ਨੇ ਇੱਕ ਵਾਰ ਫਿਰ ਤੋਂ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਭਾਜੜਾਂ ਪਾ ਦਿੱਤੀਆਂ ਹਨ। ਲੁਧਿਆਣਾ ਦੀ ਗੱਲ ਕਰੀਏ ਤਾਂ ਹੁਣ ਲੁਧਿਆਣਾ ਵਿੱਚ 28 ਐਕਟਿਵ ਕੇਸ ਹੋ ਗਏ ਹਨ। ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਕਰੋਨਾ ਦੇ 4 ਨਵੇਂ ਕੇਸ ਮਿਲੇ ਸਨ, ਜਿਸ ’ਚੋਂ 3 ਮਰੀਜ਼ ਜਨਪਥ ਫਾਰਮ ਕੈਨਾਲ ਰੋਡ ਨਾਲ ਸਬੰਧਤ ਸਨ। ਇਸ ਤੋਂ ਬਾਅਦ ਇਸ ਨੂੰ ਮਾਈਕਰੋ ਕੰਨਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਤੇ ਇਲਾਕੇ ’ਚ ਸਿਹਤ ਵਿਭਾਗ ਦੀਆਂ ਟੀਮਾਂ ਨੇ ਜਾਂਚ ਸ਼ੁਰੂ ਕੀਤੀ। ਇਸ ਤੋਂ ਪਹਿਲਾਂ ਜ਼ਿਲ੍ਹੇ ’ਚ 3 ਮਾਈਕਰੋ ਕੰਨਟੇਨਮੈਂਟ ਜ਼ੋਨ ਬਣ ਚੁੱਕੇ ਹਨ, ਇਨ੍ਹਾਂ ’ਚੋਂ ਇੱਕ ਅਰਬਨ ਅਸਟੇਟ ਦੁੱਗਰੀ ਫੇਸ-2, ਬੀਆਰਐੱਸ ਨਗਰ ਬੀ ਬਲਾਕ, ਇੰਦਰ ਵਿਹਾਰ ਚੰਦਰ ਨਗਰ ਇਲਾਕੇ ਵਿੱਚ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ 2 ਜਾਂ 2 ਤੋਂ ਜ਼ਿਆਦਾ ਕਰੋਨਾ ਮਰੀਜ਼ ਮਿਲਣ ’ਤੇ ਉਸ ਨੂੰ ਮਾਈਕਰੋ ਕੰਨਟੇਨਮੈਂਟ ਜ਼ੋਨ ਐਲਾਨ ਦਿੱਤਾ ਜਾਂਦਾ ਹੈ। ਜਦੋਂ ਕਿ ਪੰਜ ਜਾਂ ਇਸ ਤੋਂ ਜ਼ਿਆਦਾ ਨਵੇਂ ਮਰੀਜ਼ ਮਿਲਣ ’ਤੇ ਉਸ ਨੂੰ ਕੰਨਟੇਨਮੈਂਟ ਜ਼ੋਨ ਬਣਾਇਆ ਜਾਂਦਾ ਹੈ। ਇਹ ਹੁਕਮ ਜੁਲਾਈ ’ਚ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਸਨ। ਇਸ ਤੋਂ ਪਹਿਲਾਂ ਪੰਜ ਜਾਂ ਪੰਜ ਤੋਂ ਵੱਧ ਮਰੀਜ਼ ਇੱਕ ਜਗ੍ਹਾ ’ਤੇ ਮਿਲਣ ਤੇ ਉਸ ਨੂੰ ਮਾਈਕਰੋ ਕੰਨਟੇਨਮੈਂਟ ਜ਼ੋਨ ਬਣਾਇਆ ਜਾਂਦਾ ਸੀ ਤੇ 15 ਮਰੀਜ਼ ਇੱਕ ਜਗ੍ਹਾ ਤੋਂ ਮਿਲਣ ’ਤੇ ਉਸ ਨੂੰ ਕੰਨਟੇਨਮੈਂਟ ਜ਼ੋਨ ਐਲਾਨਿਆ ਜਾਂਦਾ ਸੀ। ਇਸ ਦੇ ਨਾਲ ਹੀ ਹੁਣ ਲੁਧਿਆਣਾ ਵਿੱਚ ਕਰੋਨਾ ਦੇ ਕੁੱਲ ਕੇਸਾਂ ਦੀ ਗਿਣਤੀ 87, 586 ਹੋ ਗਈ ਹੈ, ਜਿਸ ਵਿੱਚੋਂ 85453 ਮਰੀਜ਼ ਠੀਕ ਹੋ ਗਏ ਹਨ। 28 ਐਕਟਿਵ ਕੇਸ ਹਨ। ਇਸ ਦੇ ਨਾਲ ਹੀ ਕਰੋਨਾ ਨਾਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ 2105 ਹੋ ਗਈ ਹੈ। ਕਰੋਨਾ ਦੇ ਕੇਸ ਵਧਣ ਦੇ ਬਾਵਜੂਦ ਲੋਕ ਸ਼ਹਿਰ ਦੇ ਬਾਜ਼ਾਰਾਂ ਵਿੱਚ ਬੇਪ੍ਰਵਾਹ ਫਿਰ ਰਹੇ ਹਨ। ਅੱਜ ਵੀ ਸ਼ਹਿਰ ਦੇ ਕਈ ਬਾਜ਼ਾਰਾਂ ਵਿੱਚ ਲੋਕਾਂ ਦਾ ਤਾਂਤਾ ਲੱਗਿਆ ਰਿਹਾ ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਬੈਂਕਿੰਗ, ਵਿਕਾਸ ਅਤੇ ਸਿਆਸਤ

ਸੁਪਰੀਮ ਕੋਰਟ ਦਾ ਫ਼ੈਸਲਾ

ਸੁਪਰੀਮ ਕੋਰਟ ਦਾ ਫ਼ੈਸਲਾ

ਮੁੱਖ ਖ਼ਬਰਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਪੰਜਾਬ ਚੋਣਾਂ: ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਚੋਣ ਕਮਿਸ਼ਨ ਨੇ ਗੁਰੂ ਰਵਿਦਾਸ ਜੈਅੰਤੀ ਦੇ ਹਵਾਲੇ ਨਾਲ ਤਰੀਕ ਅੱਗੇ ਪਾਈ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਆਪਣੇ ਨਾਰਾਜ਼ ਭਰਾ ਨੂੰ ਮਨਾ ਲਵਾਂਗਾ: ਚੰਨੀ

ਫ਼ਿਰੋਜ਼ਪੁਰ ਦਿਹਾਤੀ ਤੋਂ ‘ਆਪ’ ਉਮੀਦਵਾਰ ਆਸ਼ੂ ਬੰਗੜ ਕਾਂਗਰਸ ’ਚ ਸ਼ਾਮਲ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਬਿਹਾਰ ’ਚ ਦਾਨ ਨਾ ਦੇਣ ’ਤੇ ਸਿੱਖ ਸ਼ਰਧਾਲੂਆਂ ਉੱਤੇ ਪਥਰਾਅ

ਛੇ ਸ਼ਰਧਾਲੂ ਜ਼ਖ਼ਮੀ; ਪਟਨਾ ਸਾਹਿਬ ਤੋਂ ਮੁਹਾਲੀ ਪਰਤ ਰਹੇ ਸਨ ਸ਼ਰਧਾਲੂ

ਸ਼ਹਿਰ

View All