Indefinite Protest: ਦਿਵਿਆਂਗਾਂ ਵੱਲੋਂ ਅਣਮਿਥੇ ਸਮੇਂ ਦਾ ਧਰਨਾ
ਪੰਜਾਬ ਨੇਤਰਹੀਣ ਯੁਵਕ ਐਸੋਸੀਏਸ਼ਨ ਵੱਲੋਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੀ ਟਾਲਮਟੋਲ ਦੀ ਨੀਤੀ ਖ਼ਿਲਾਫ਼ ਦੇਰ ਸ਼ਾਮ ਲੁਧਿਆਣਾ-ਬਠਿੰਡਾ ਸ਼ਾਹਰਾਹ ’ਤੇ ਸਥਿਤ ਸਰਕਾਰੀ ਹਸਪਤਾਲ ਸੁਧਾਰ ਦੇ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ। ਐਸੋਸੀਏਸ਼ਨ ਦੀ ਜਨਰਲ...
ਪੰਜਾਬ ਨੇਤਰਹੀਣ ਯੁਵਕ ਐਸੋਸੀਏਸ਼ਨ ਵੱਲੋਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੀ ਟਾਲਮਟੋਲ ਦੀ ਨੀਤੀ ਖ਼ਿਲਾਫ਼ ਦੇਰ ਸ਼ਾਮ ਲੁਧਿਆਣਾ-ਬਠਿੰਡਾ ਸ਼ਾਹਰਾਹ ’ਤੇ ਸਥਿਤ ਸਰਕਾਰੀ ਹਸਪਤਾਲ ਸੁਧਾਰ ਦੇ ਸਾਹਮਣੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ। ਐਸੋਸੀਏਸ਼ਨ ਦੀ ਜਨਰਲ ਸਕੱਤਰ ਗੁਰਪਿੰਦਰ ਕੌਰ ਅਤੇ ਚੇਅਰਮੈਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਆਗੂਆਂ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨਾਲ ਕਈ ਵਾਰ ਮੀਟਿੰਗਾਂ ਹੋਣ ਦੇ ਬਾਵਜੂਦ ਦਿਵਿਆਂਗ ਵਰਗ ਦੀਆਂ ਮੰਗਾਂ ਦਾ ਠੋਸ ਹੱਲ ਨਹੀਂ ਹੋ ਸਕਿਆ। ਧਰਨਾਕਾਰੀਆਂ ਵੱਲੋਂ ਮੰਗ ਪੱਤਰ ਐੱਸ ਐੱਮ ਓ ਸੁਧਾਰ ਡਾ. ਦਵਿੰਦਰ ਕੁਮਾਰ ਸੰਧੂ ਨੂੰ ਸੌਂਪਿਆ ਗਿਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਕੁਲਦੀਪ ਸਿੰਘ, ਉਪ ਚੇਅਰਮੈਨ ਮੱਸਾ ਸਿੰਘ, ਸੀਨੀਅਰ ਮੀਤ ਪ੍ਰਧਾਨ ਨੀਲਮ ਹਾਜ਼ਰ ਸਨ।

