ਸਰਕਾਰੀ ਸਕੂਲ ਐਤੀਆਣਾ ’ਚ ਆਜ਼ਾਦੀ ਦਿਹਾੜਾ ਮਨਾਇਆ
ਐਤੀਆਣਾ ਸਰਕਾਰੀ ਹਾਈ ਸਕੂਲ ਵਿੱਚ 79ਵੇਂ ਅਜ਼ਾਦੀ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿੱਚ ਵੱਡਾ ਯੋਗਦਾਨ ਪਾਉਣ ਵਾਲੇ ਮਹਾਨ ਦੇਸ਼ ਭਗਤ ਗ਼ਦਰੀ ਬਾਬਾ ਜਗਤ ਸਿੰਘ ਦੇ ਪੋਤਰੇ ਅਜੈਬ ਸਿੰਘ, ਗ਼ਦਰੀ ਬਾਬਾ ਚੰਨਣ ਸਿੰਘ ਦੇ ਪੋਤਰੇ ਸੋਹਣ ਸਿੰਘ ਕਲਕੱਤੇ ਵਾਲੇ, ਅਜ਼ਾਦ ਹਿੰਦ ਫ਼ੌਜ ਦੇ ਬਾਬਾ ਚਰਨ ਸਿੰਘ ਦੇ ਪੋਤਰੇ ਗੁਰਪ੍ਰੀਤ ਸਿੰਘ, ਅਜ਼ਾਦ ਹਿੰਦ ਫ਼ੌਜ ਦੇ ਸੂਬੇਦਾਰ ਬਖ਼ਤਾਵਰ ਸਿੰਘ ਦੀ ਨੂੰਹ ਗੁਰਪ੍ਰੀਤ ਸਿੰਘ ਕੁਝ ਮਹੀਨੇ ਪਹਿਲਾਂ ਸ਼ਹੀਦ ਹੋਏ ਸੂਬੇਦਾਰ ਹਰਵਿੰਦਰ ਸਿੰਘ ਦੇ ਪਿਤਾ ਮੇਜਰ ਸਿੰਘ ਦਾ ਸਕੂਲ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਮੁੱਖ ਅਧਿਆਪਕਾ ਹਰਪ੍ਰੀਤ ਕੌਰ ਵੱਲੋਂ ਨਿਭਾਈ ਗਈ ਅਤੇ ਸਾਬਕਾ ਸਰਪੰਚ ਲਖਵੀਰ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ ਗਿੱਲ, ਸਕੂਲ ਪ੍ਰਬੰਧਕੀ ਕਮੇਟੀ ਦੀ ਚੇਅਰਪਰਸਨ ਸ਼ਰਨਜੀਤ ਕੌਰ, ਅਧਿਆਪਕ ਆਗੂ ਹਰਜੀਤ ਸਿੰਘ ਸੁਧਾਰ, ਸਹਿਕਾਰੀ ਸਭਾ ਦੇ ਪ੍ਰਧਾਨ ਇੰਦਰਜੀਤ ਸਿੰਘ, ਨੰਬਰਦਾਰ ਰਛਵਿੰਦਰ ਸਿੰਘ ਅਤੇ ਰਜਿੰਦਰ ਸਿੰਘ ਨੰਬਰਦਾਰ ਮੌਜੂਦ ਸਨ। ਸਕੂਲੀ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।