ਸਪਰਿੰਗ ਡੇਲ ਪਬਲਿਕ ਸਕੂਲ ਅਤੇ ਬਾਬਾ ਈਸ਼ਰ ਸਿੰਘ ਸਕੂਲ ਵਿੱਚ ਅੱਜ ਆਜ਼ਾਦੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਸਪਰਿੰਗ ਡੇਲ ਸਕੂਲ ਦੇ ਕਿੰਡਰਗਾਰਟਨ ਦੇ ਸਾਰੇ ਵਿਦਿਆਰਥੀ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਨਜ਼ਰ ਆਏ। ਇਨ੍ਹਾਂ ਬੱਚਿਆਂ ਨੇ ਵੱਖ-ਵੱਖ ਦੇਸ਼ ਭਗਤਾਂ ਦੇ ਰੂਪ ਵਿੱਚ ਪੇਸ਼ ਹੋ ਕੇ ਦੇਸ਼ ਕੌਮ ਦੇ ਪ੍ਰਤੀ ਆਪਣੀ ਸੱਚੀ ਸ਼ਰਧਾ ਨੂੰ ਦਰਸਾਇਆ। ਇਸ ਮੌਕੇ ਬੱਚਿਆਂ ਨੇ ਆਜ਼ਾਦੀ ਦਿਹਾੜੇ ਬਾਰੇ ਕਵਿਤਾਵਾਂ ਵੀ ਸੁਣਾਈਆਂ। ਦੇਸ਼ ਭਗਤੀ ਦੇ ਗੀਤਾਂ ’ਤੇ ਡਾਂਸ ਵੀ ਕੀਤਾ। ਸਕੂਲ ਦੀ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਡਾਇਰੈਕਟਰਾਂ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਇਸੇ ਤਰ੍ਹਾਂ ਬਾਬਾ ਈਸ਼ਰ ਸਿੰਘ ਸੀਨੀ. ਸੈਕੰਡਰੀ ਸਕੂਲ ਵਿੱਚ ਵੀ ਪ੍ਰਿੰਸੀਪਲ ਰੁਪਾਲੀ ਕਟਾਰੀਆ ਦੀ ਅਗਵਾਈ ਹੇਠ ਸੁਤੰਤਰਤਾ ਦਿਵਸ ਮਨਾਇਆ ਗਿਆ। ਸਮਾਗਮ ਵਿੱਚ ਸਭ ਤੋਂ ਪਹਿਲਾਂ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਪੇਸ਼ ਕੀਤਾ ਅਤੇ ਇਸ ਤੋਂ ਬਾਅਦ ਵਿੱਚ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਦੀ ਪੇਸ਼ਕਾਰੀ ਕੀਤੀ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਕਵਿਤਾਵਾਂ ਅਤੇ ਭਾਸ਼ਣਾਂ ਰਾਹੀਂ ਦੇਸ਼ ਦੀ ਮਹਾਨਤਾਂ ਦੀਆਂ ਗੱਲਾਂ ਕੀਤੀਆਂ। ਇਸ ਮੌਕੇ ਐੱਸਸੀਡੀ ਸਰਕਾਰੀ ਕਾਲਜ ਦੇ ਪ੍ਰੋ. ਗੁਰਸ਼ਰਨਜੀਤ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਰੁਪਾਲੀ ਕਟਾਰੀਆ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਰਾਸ਼ਟਰ ਪ੍ਰਤੀ ਏਕਤਾ ਅਤੇ ਪਿਆਰ ਦੀ ਭਾਵਨਾ ਆਪਣੇ ਦਿਲ ਵਿੱਚ ਹਮੇਸ਼ਾ ਕਾਇਮ ਰੱਖਣ ਲਈ ਪ੍ਰੇਰਿਆ।
+
Advertisement
Advertisement
Advertisement
Advertisement
×