ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿੱਖਿਆ ਸੰਸਥਾਵਾਂ ਵਿੱਚ ਆਜ਼ਾਦੀ ਦਿਹਾੜਾ ਮਨਾਇਆ

ਸ਼ਹਿਰ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ 79ਵਾਂ ਆਜ਼ਾਦੀ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਤਹਿਤ ਸਰਕਾਰੀ ਕਾਲਜ ਲੜਕੀਆਂ ਵਿੱਚ ਪ੍ਰਿੰਸੀਪਲ. ਸੁਮਨ ਲਤਾ ਦੀ ਅਗਵਾਈ ਹੇਠ ਤਿਰੰਗਾ ਝੰਡਾ ਲਹਿਰਾਇਆ ਗਿਆ। ਸੰਗੀਤ ਵਿਭਾਗ ਦੇ ਮੁਖੀ ਨਮਿਤਾ ਸ਼ਰਮਾ ਅਤੇ ਅਨੀਤਾ ਸ਼ਰਮਾ...
ਪੀਏਯੂ ਵਿੱਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਨਿਭਾਉਂਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਅਤੇ ਹੋਰ ਅਧਿਕਾਰੀ |
Advertisement

ਸ਼ਹਿਰ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ 79ਵਾਂ ਆਜ਼ਾਦੀ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਤਹਿਤ ਸਰਕਾਰੀ ਕਾਲਜ ਲੜਕੀਆਂ ਵਿੱਚ ਪ੍ਰਿੰਸੀਪਲ. ਸੁਮਨ ਲਤਾ ਦੀ ਅਗਵਾਈ ਹੇਠ ਤਿਰੰਗਾ ਝੰਡਾ ਲਹਿਰਾਇਆ ਗਿਆ। ਸੰਗੀਤ ਵਿਭਾਗ ਦੇ ਮੁਖੀ ਨਮਿਤਾ ਸ਼ਰਮਾ ਅਤੇ ਅਨੀਤਾ ਸ਼ਰਮਾ ਨੇ ਦੇਸ਼ ਭਗਤੀ ਦੇ ਗੀਤਾਂ ਨਾਲ ਕਾਲਜ ਕੈਂਪਸ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਇਸ ਮੌਕੇ ਐਨਐਸਐਸ, ਐਨਸੀਸੀ, ਅਧਿਆਪਕ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ। ਗੁਰੂ ਅੰਗਦ ਦੇਵ ਵੈਟਰਨਰੀ ’ਵਰਸਿਟੀ ਵਿੱਚ ਉਪ ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਝੰਡਾ ਲਹਿਰਾਉਣ ਦੀ ਰਸਮ ਕੀਤੀ। ਇਸ ਮੌਕੇ ਉਨ੍ਹਾਂ ਨੇ ਜਿੱਥੇ 'ਵਰਸਿਟੀ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਉੱਥੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਏ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਦੇਸ਼ ਦੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾਇਰੈਕਟਰ ਸਟੂਡੈਂਟ ਵੈਲਫੇਅਰ ਸਰਵਪ੍ਰੀਤ ਸਿੰਘ ਘੁੰਮਣ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਵੱਖ ਵੱਖ ਪੇਸ਼ਕਾਰੀਆਂ ਕੀਤੀਆਂ। ਸਰਕਾਰੀ ਕਾਲਜ ਈਸਟ ਵਿੱਚ ਵੀ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਲਈ ਸ਼ਹਾਦਤ ਦੇਣ ਵਾਲੇ ਯੋਧਿਆਂ ਨੂੰ ਯਾਦ ਕੀਤਾ ਗਿਆ। ਪੀਏਯੂ ਵਿੱਚ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਝੰਡਾ ਲਹਿਰਾਇਆ ਅਤੇ ਐਨਐਸਐਸ ਕੈਡਿਟਾਂ ਤੋਂ ਸਲਾਮੀ ਲੈਣ ਦੀ ਰਸਮ ਅਦਾ ਕੀਤੀ। ਉਨਾਂ ਕਿਹਾ ਕਿ ਜਿਹੜੇ ਲੋਕ ਵਿਦਿਆਰਥੀ ਜੀਵਨ ਦੌਰਾਨ ਆਪਣੇ ਆਪ ਨੂੰ ਨਿਯਮਾਂ ਅਨੁਸਾਰ ਢਾਲ ਲੈਂਦੇ ਹਨ, ਉਹੀ ਵਿਦਿਆਰਥੀ ਭਵਿੱਖ ਵਿੱਚ ਯੋਗ, ਚਰਿੱਤਰਵਾਨ ਅਤੇ ਆਦਰਸ਼ ਨਾਗਰਿਕ ਬਣਦੇ ਹਨ। ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੋੜਾ ਨੇ ਪੀਏਯੂ ਦੇ ਵਿਦਿਆਰਥੀ ਵਰਗ ਵੱਲੋਂ ਪੜ੍ਹਾਈ ਦੇ ਨਾਲ ਨਾਲ ਸਹਿ ਸੱਭਿਆਚਾਰਕ ਗਤੀਵਿਧੀਆਂ ਅਤੇ ਖੇਡਾਂ ਵਿੱਓ ਕੀਤੀਆਂ ਪ੍ਰਾਪਤੀਆਂ ਉਪਰ ਤਸੱਲੀ ਪ੍ਰਗਟਾਈ। ਅਖੀਰ ਵਿੱਚ ਰਜਿਸਟਰਾਰ ਡਾ. ਰਿਸ਼ੀ ਪਾਲ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਡੀਏਵੀ ਸਕੂਲ ਵਿੱਚ ਆਜ਼ਾਦੀ ਦਿਹਾੜੇ ਦੀ ਸੱਭਿਆਚਾਰਕ ਪ੍ਰੋਗਰਾਮ ਰਾਹੀਂ ਸ਼ੁਰੂਆਤ ਕੀਤੀ ਗਈ। ਐਨਸੀਸੀ ਕੈਡੇਟਸ ਨੇ ਪ੍ਰੇਰਣਾਦਾਇਕ ਦੇਸ਼ ਭਗਤੀ ਭਰਿਆ ਗੀਤ ਪੇਸ਼ ਕੀਤਾ। ਐਨਸੀਸੀ ਵੱਲੋਂ ਪਹਿਲਗਾਮ ਹਮਲੇ ਦੀ ਝਲਕ ਦਿਖਾਉਂਦੀ ਸਟੇਜ ਪੇਸ਼ਕਾਰੀ ਕੀਤੀ ਗਈ। ਸਕੂਲ ਪਿ੍ੰਸੀਪਲ ਡਾ. ਸਤਵੰਤ ਕੌਰ ਭੁੱਲਰ ਨੇ ਵਿਦਿਆਰਥੀਆਂ ਦੇ ਜ਼ਜ਼ਬੇ, ਅਨੁਸ਼ਾਸ਼ਨ ਅਤੇ ਰਚਨਾਤਮਕਤਾ ਦੀ ਸ਼ਲਾਘਾ ਕੀਤੀ ਅਤੇ ਯਾਦ ਕਰਵਾਇਆ ਕਿ ਆਜ਼ਾਦੀ ਦਿਵਸ ਸਿਰਫ ਇਤਿਹਾਸ ਦੀ ਇੱਕ ਤਾਰੀਖ ਨਹੀਂ, ਸਗੋਂ ਇਹ ਆਜ਼ਾਦੀ, ਏਕਤਾ ਅਤੇ ਮਾਣ ਦੀ ਭਾਵਨਾ ਦਾ ਜਸ਼ਨ ਹੈ।

Advertisement

Advertisement
Show comments