ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈੱਸ ਰਿਹਰਸਲ

ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈੱਸ ਰਿਹਰਸਲ

ਲੁਧਿਆਣਾ ਵਿੱਚ ਵੀਰਵਾਰ ਨੂੰ ਮਾਸਕ ਪਾ ਕੇ ਫੁੱਲ ਡਰੈੱਸ ਰਿਹਰਸਲ ਕਰਦੇ ਹੋਏ ਪੰਜਾਬ ਪੁਲੀਸ ਦੇ ਮੁਲਾਜ਼ਮ। -ਫੋਟੋ: ਹਿਮਾਂਸ਼ੂ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 13 ਅਗਸਤ

ਕਰੋਨਾ ਕਾਰਨ ਇਸ ਵਾਰ ਲੁਧਿਆਣਾ ਵਿਚ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਦਾ ਸਿੱਧਾ ਪ੍ਰਸਾਰਨ ਫੇਸਬੁੱਕ ’ਤੇ ਕੀਤਾ ਜਾਏਗਾ। ਇਸ ਸਬੰਧੀ ਅੱਜ ਗੁਰੂ ਨਾਨਕ ਸਟੇਡੀਅਮ ਵਿਚ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਇਸ ਵਿਚ ਡੀਸੀ ਵਰਿੰਦਰ ਕੁਮਾਰ ਸ਼ਰਮਾ ਨੇ ਸਲਾਮੀ ਲਈ। ਆਜ਼ਾਦੀ ਦਿਹਾੜੇ ਦੇ ਇਸ ਸਮਾਗਮ ਵਿਚ ਇਸ ਵਾਰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਮੁੱਖ ਮਹਿਮਾਨ ਹੋਣਗੇ ਤੇ 15 ਅਗਸਤ ਨੂੰ ਸਵੇਰੇ 9 ਵਜੇ ਰਾਸ਼ਟਰੀ ਝੰਡਾ ਲਹਿਰਾਉਣਗੇ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲੀਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਨੇ ਅੱਜ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲਿਆ। ਡੀਸੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਕਰੋਨਾਂ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਇਸ ਮੌਕੇ ਕੋਈ ਸਭਿਆਚਾਰਕ ਸਮਾਗਮ ਜਾਂ ਪੀਟੀ ਸ਼ੋਅ ਨਹੀਂ ਕੀਤਾ ਜਾਏਗਾ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੁਤੰਤਰਤਾ ਦਿਵਸ ਨੂੰ ਇੱਕ ਰਾਸ਼ਟਰੀ ਤਿਉਹਾਰ ਵਜੋਂ ਮਨਾਉਣ, ਕਿਉਂਕਿ ਸਾਲ 1947 ਵਿੱਚ ਇਸ ਦਿਨ ਸਾਡਾ ਦੇਸ਼ ਸੁਤੰਤਰ ਹੋ ਗਿਆ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਜ਼ਿਲ੍ਹਾ ਲੋਕ ਸੰਪਰਕ ਅਫਸਰ ਲੁਧਿਆਣਾ ਦੇ ਅਧਿਕਾਰਤ ਫੇਸਬੁੱਕ ਪੇਜ਼ http://www.facebook.com/dproludhianapage ’ਤੇ ਕੀਤਾ ਜਾਵੇਗਾ।

ਐੱਸਡੀਐੱਮ ਲਹਿਰਾਉਣਗੇ ਰਾਸ਼ਟਰੀ ਝੰਡਾ

ਪਾਇਲ(ਪੱਤਰ ਪ੍ਰੇਰਕ): ਆਜ਼ਾਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਐੱਸਡੀਐੱਮ ਪਾਇਲ ਮਨਕੰਵਲ ਸਿੰਘ ਚਾਹਲ ਵੱਲੋਂ ਤਹਿਸੀਲ ਕੰਪਲੈਕਸ ਪਾਇਲ ਵਿੱਚ ਸਵੇਰ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਸ ਵਾਰ ਕਰੋਨਾ ਕਾਰਨ ਕਿਸੇ ਨੂੰ ਵੀ ਵਿਸ਼ੇਸ਼ ਸੱਦਾ ਪੱਤਰ ਨਹੀਂ ਦਿੱਤਾ ਗਿਆ, ਸਿਰਫ਼ ਕਰੋਨਾ ਯੋਧੇ ਅਤੇ ਕਰੋਨਾ ਨਾਲ ਲੜ ਕੇ ਜੰਗ ਜਿੱਤਣ ਵਾਲਿਆਂ ਨੂੰ ਹੀ ਸਨਮਾਨਿਤ ਕੀਤਾ ਜਾਵੇਗਾ। ਐੱਸਡੀਐੱਮ ਨੇ ਕਿਹਾ ਕਿ ਝੰਡਾ ਲਹਿਰਾਉਣ ਸਮੇਂ ਪੰਜਾਬ ਪੁਲੀਸ ਦੇ ਜਵਾਨਾਂ ਵੱਲੋਂ ਰਾਸ਼ਟਰੀ ਝੰਡੇ ਨੂੰ ਪਰੇਡ ਕਰਕੇ ਸਲਾਮੀ ਦਿੱਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All