ਆਜ਼ਾਦੀ ਦਿਹਾੜਾ: ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲੀਸ ਚੌਕਸ : The Tribune India

ਆਜ਼ਾਦੀ ਦਿਹਾੜਾ: ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲੀਸ ਚੌਕਸ

ਆਜ਼ਾਦੀ ਦਿਹਾੜਾ: ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲੀਸ ਚੌਕਸ

ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਏਡੀਸੀਪੀ ਰੁਪਿੰਦਰ ਕੌਰ। -ਫੋਟੋ: ਹਿਮਾਂਸ਼ੂ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 9 ਅਗਸਤ

ਸਨਅਤੀ ਸ਼ਹਿਰ ਵਿੱਚ ਹੋਣ ਵਾਲੇ ਸੂਬਾ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਅੱਜ ਏਡੀਜੀਪੀ ਨਾਗੇਸ਼ਵਰ ਰਾਓ ਖਾਸ ਤੌਰ ’ਤੇ ਲੁਧਿਆਣਾ ਪੁੱਜੇ। ਉਨ੍ਹਾਂ ਨੇ ਪੁਲੀਸ ਕਮਿਸ਼ਨਰ ਕੌਸਤਬ ਸ਼ਰਮਾ ਦੇ ਨਾਲ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਤੇ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ ਲਿਆ। ਆਜ਼ਾਦੀ ਦਿਹਾੜੇ ’ਤੇ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਪੁੱਜ ਰਹੇ ਹਨ। ਇੱਥੇ ਗੁਰੂ ਨਾਨਕ ਸਟੇਡੀਅਮ ਵਿੱਚ ਸੂਬਾ ਪੱਧਰੀ ਆਜ਼ਾਦੀ ਦਿਹਾੜੇ ਦਾ ਸਮਾਗਮ ਹੋਵੇਗਾ।

ਸੁਰੱਖਿਆ ਪ੍ਰਬੰਧ ਦੇਖਣ ਲਈ ਮੰਗਲਵਾਰ ਏਡੀਜੀਪੀ ਨਾਗੇਸ਼ਵਰ ਰਾਓ ਖਾਸ ਤੌਰ ’ਤੇ ਸ਼ਹਿਰ ਵਿੱਚ ਆਏ। ਉਨ੍ਹਾਂ ਨੇ ਗੁਰੂ ਨਾਨਕ ਸਟੇਡੀਅਮ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੁਲੀਸ ਮੁਲਾਜ਼ਮਾਂ ਨੂੰ ਸੁਰੱਖਿਆ ਦੇ ਲਈ ਕਈ ਨਵੇਂ ਹੁਕਮ ਵੀ ਜਾਰੀ ਕੀਤੇ। ਉਨ੍ਹਾਂ ਨੇ ਸਟੇਡੀਅਮ ਵਿੱਚ ਸਟੇਜ, ਵੀਆਈਪੀ ਗੈਲਰੀ ਤੇ ਆਮ ਲੋਕਾਂ ਦੇ ਬੈਠਣ ਦੇ ਸਾਰੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਆਜ਼ਾਦੀ ਦਿਹਾੜੇ ਵਾਲੇ ਦਿਨ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਨੀ ਹੈ। ਉਸ ਦੇ ਲਈ ਵੀ ਰੋਡ ਰਾਹੀਂ ਮੁੱਖ ਮੰਤਰੀ ਸਮਾਗਮ ਸਥਾਨ ਤੱਕ ਜਾਣਗੇ। ਏਡੀਜੀਪੀ ਵੱਲੋਂ ਉਸ ਦੇ ਪ੍ਰਬੰਧ ਵੀ ਜਾਂਚੇ ਗਏ।

ਦੇਰ ਰਾਤ ਪੁਲੀਸ ਕਮਿਸ਼ਨਰ ਨੇ ਲਗਾਇਆ ਨਾਕਾ

ਆਜ਼ਾਦੀ ਦਿਹਾੜੇ ਸਬੰਧੀ ਪੁਲੀਸ ਕਮਿਸ਼ਨਰ ਕੌਸਤਬ ਸ਼ਰਮਾ ਨੇ ਬੀਤੀ ਦੇਰ ਰਾਤ ਖੁਦ ਜਗਰਾਉਂ ਪੁਲ ਨੇੜੇ ਨਾਕਾਬੰਦੀ ਕੀਤੀ। ਪੁਲੀਸ ਕਮਿਸ਼ਨਰ ਨੇ ਆਪਣੇ ਇਸ ਨਾਕੇ ਦੀ ਸੂਚਨਾ ਥਾਣੇ ਦੇ ਮੁਲਾਜ਼ਮਾਂ ਨੂੰ ਵੀ ਨਹੀਂ ਦਿੱਤੀ। ਜਦੋਂ ਮੁਲਾਜ਼ਮਾਂ ਨੂੰ ਪਤਾ ਲੱਗਿਆ ਤਾਂ ਉਹ ਮੌਕੇ ’ਤੇ ਪੁੱਜੇ। ਪੁਲੀਸ ਕਮਿਸ਼ਨਰ ਨੇ ਸਪੈਸ਼ਲ ਨਾਕਾਬੰਦੀ ਕਰਕੇ ਇੱਥੋਂ ਲੰਘ ਰਹੇ ਵਾਹਨਾਂ ਦੀ ਜਾਂਚ ਕੀਤੀ। ਨਾਲ ਹੀ ਲੋਕਾਂ ਕੋਲੋਂ ਪੁੱਛ ਪੜਤਾਲ ਕੀਤੀ ਗਈ। ਰਾਤ ਕਰੀਬ 12.30 ਤੋਂ 1 ਵਜੇ ਤੱਕ ਪੁਲੀਸ ਕਮਿਸ਼ਨਰ ਖੁਦ ਸੜਕਾਂ ’ਤੇ ਸੁਰੱਖਿਆ ਦੇ ਪ੍ਰਬੰਧਾਂ ਦੀ ਜਾਂਚ ਕਰਦੇ ਰਹੇ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਬੀਤੀ ਰਾਤ ਸ਼ਹਿਰ ਦੇ ਕਈ ਇਲਾਕਿਆਂ ਦਾ ਦੌਰਾ ਕੀਤਾ ਹੈ, ਅੱਗੇ ਵੀ ਉਹ ਇਸੇ ਤਰ੍ਹਾਂ ਸ਼ਹਿਰ ਦਾ ਅਚਨਚੇਤ ਦੌਰਾ ਕਰਦੇ ਰਹਿਣਗੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਹਿਮਾਚਲ ਕਾਂਗਰਸ ਦੇ ਹੱਥ

ਹਿਮਾਚਲ ਕਾਂਗਰਸ ਦੇ ਹੱਥ

* ਹਿਮਾਚਲ ’ਚ ‘ਰਿਵਾਜ ਨਹੀਂ ਰਾਜ ਬਦਲਿਆ’ * ਕਾਂਗਰਸ ਨੂੰ ਮਿਲਿਆ ਸਪੱਸ਼ਟ ...

ਬ੍ਰਿਟਿਸ਼ ਕੋਲੰਬੀਆ ਵਜ਼ਾਰਤ ’ਚ ਚਾਰ ਪੰਜਾਬੀ ਮੰਤਰੀ ਸ਼ਾਮਲ

ਬ੍ਰਿਟਿਸ਼ ਕੋਲੰਬੀਆ ਵਜ਼ਾਰਤ ’ਚ ਚਾਰ ਪੰਜਾਬੀ ਮੰਤਰੀ ਸ਼ਾਮਲ

ਜਗਰੂਪ ਬਰਾੜ, ਹੈਰੀ ਬੈਂਸ, ਰਵੀ ਕਾਹਲੋਂ ਤੇ ਰਚਨਾ ਸਿੰਘ ਨੂੰ ਮੰਤਰੀ ਬਣਾ...

ਸ਼ਹਿਰ

View All