DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Independence Day ਦੀਆਂ ਤਿਆਰੀਆਂ ਜ਼ੋਰਾਂ ’ਤੇ

ਵਿਦਿਆਰਥੀਆਂ ਨੇ ਪੀ ਏ ਯੂ ਦੇ ਮੈਦਾਨ ਵਿੱਚ ਰਿਹਰਸਲ ਕੀਤੀ

  • fb
  • twitter
  • whatsapp
  • whatsapp
featured-img featured-img
ਆਜ਼ਾਦੀ ਦਿਹਾੜੇ ਸਬੰਧੀ ਪੀ ਟੀ ਸ਼ੋਅ ਦੀ ਤਿਆਰੀ ਕਰਦੇ ਹੋਏ ਵਿਦਿਆਰਥੀ। -ਫੋਟੋ: ਹਿਮਾਂਸ਼ੂ
Advertisement

ਲੁਧਿਆਣਾ ਵਿੱਚ ਇਸ ਵਾਰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਦਾ ਸਮਾਗਮ ਪੀ ਏ ਯੂ ਦੇ ਖੇਡ ਮੈਦਾਨ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਸਬੰਧੀ ਜਿੱਥੇ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਅੱਜ ਸਕੂਲੀ ਵਿਦਿਆਰਥੀਆਂ, ਐੱਨ ਸੀ ਸੀ ਕੈਡੇਟਾਂ ਨੇ ਵੀ ਰਿਹਰਸਲ ਕੀਤੀ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਪਹੁੰਚੇ ਹੋਏ ਸਨ। ਆਜ਼ਾਦੀ ਦਿਹਾੜੇ ਦੇ ਜਸ਼ਨਾਂ ਸਬੰਧੀ ਜ਼ਿਲ੍ਹਾ ਪ੍ਰਸਾਸ਼ਨ ਅਤੇ ਸਮਾਗਮ ਦੌਰਾਨ ਵੱਖ-ਵੱਖ ਪੇਸ਼ਕਾਰੀਆਂ ਦੇਣ ਵਾਲੇ ਵਿਦਿਆਰਥੀ ਪੂਰੇ ਉਤਸ਼ਾਹ ਵਿੱਚ ਦਿਖਾਈ ਦੇ ਰਹੇ ਹਨ। ਇਸ ਸਮਾਗਮ ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਸਨ। ਲੁਧਿਆਣਾ ਵਿੱਚ ਝੰਡਾ ਲਹਿਰਾਉਣ ਦੀ ਰਸਮ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਨਿਭਾਈ ਜਾਵੇਗੀ। ਇਸ ਸਮਾਗਮ ਲਈ ਅੱਜ ਸਕੂਲਾਂ ਦੇ ਸੈਂਕੜੇ ਵਿਦਿਆਰਥੀਆਂ, ਐੱਨ ਸੀ ਸੀ ਕੈਡੇਟਾਂ ਨੇ ਪੀ ਟੀ ਸ਼ੋਅ, ਗਿੱਧਾ, ਭੰਗੜਾ, ਪਰੇਡ ਅਤੇ ਹੋਰ ਵੱਖ-ਵੱਖ ਗਤੀਵਿਧੀਆਂ ਦੀ ਰਿਹਰਸਲ ਕੀਤੀ। ਇਸ ਰਿਹਰਸਲ ਦੌਰਾਨ ਨੌਜਵਾਨਾਂ ਦੇ ਚਿਹਰਿਆਂ ’ਤੇ ਆਜ਼ਾਦੀ ਦਿਹਾੜੇ ਦਾ ਚਾਅ ਦੇਖਿਆਂ ਹੀ ਬਣਦਾ ਸੀ। ਸਮਾਗਮ ਵਾਲੇ ਮੈਦਾਨ ਦੀ ਸੁਰੱਖਿਆ ਲਈ ਪੁਲੀਸ ਪ੍ਰਸਾਸ਼ਨ ਵੀ ਪੂਰੀ ਤਰ੍ਹਾਂ ਸਰਗਰਮ ਦਿਖਾਈ ਦੇ ਰਿਹਾ ਹੈ। ਜਾਣਕਾਰੀ ਅਨੁਸਾਰ ਸੱਭਿਆਚਾਰਕ ਪ੍ਰੋਗਰਾਮਾਂ, ਪਰੇਡ ਅਤੇ ਹੋਰ ਗਤੀਵਿਧੀਆਂ ਦੀ ਤਿਆਰੀ ਨੂੰ ਅੰਤਿਮ ਰੂਪ ਦੇਣ ਲਈ 13 ਅਗਸਤ ਨੂੰ ਫੁੱਲ ਡਰੈੱਸ ਰਿਹਰਸਲ ਕਰਵਾਈ ਜਾਵੇਗੀ।

Advertisement
Advertisement
×