DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਆਜ਼ਾਦ Councillor ਬਲਜਿੰਦਰ ਕੌਰ ‘ਆਪ’ ਵਿੱਚ ਸ਼ਾਮਲ

ਵਿਧਾਇਕ ਨੇ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ; ਮਾਣ-ਸਨਮਾਨ ਦਾ ਭਰੋਸਾ ਦਿੱਤਾ

  • fb
  • twitter
  • whatsapp
  • whatsapp
featured-img featured-img
ਆਜ਼ਾਦ ਕੌਂਸਲਰ ਬਲਜਿੰਦਰ ਕੌਰ ਤੇ ਪਰਿਵਾਰ ਦਾ ‘ਆਪ’ ਵਿੱਚ ਸਵਾਗਤ ਕਰਦੇ ਹੋਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ।
Advertisement

ਹਲਕਾ ਪਾਇਲ ਦੇ ਵਾਰਡ ਨੰਬਰ 3 ਤੋਂ ਆਜ਼ਾਦ ਕੌਂਸਲਰ ਬਲਜਿੰਦਰ ਕੌਰ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਈ। ਇਸ ਮੌਕੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰ ਕੇ ਪਾਰਟੀ ਵਿੱਚ ਰਸਮੀ ਤੌਰ ’ਤੇ ਸ਼ਾਮਲ ਕੀਤਾ ਅਤੇ ਮਾਣ-ਸਨਮਾਨ ਦਾ ਭਰੋਸਾ ਦਿੱਤਾ।

ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਮਾਨਦਾਰ ਸ਼ਾਸਨ ਅਤੇ ਬੇਮਿਸਾਲ ਵਿਕਾਸ ਕਾਰਜ ਕਰ ਰਹੀ ਹੈ। ਕੌਂਸਲਰ ਬੀਬੀ ਬਲਜਿੰਦਰ ਕੌਰ ਪਤਨੀ ਮੇਜਰ ਸਿੰਘ ਨੇ ਇਨ੍ਹਾਂ ਲੋਕ-ਹਿਤੂ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੀ ਇਹ ਫ਼ੈਸਲਾ ਲਿਆ ਹੈ ਅਤੇ ਪਾਰਟੀ ਅੰਦਰ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਮੁਫ਼ਤ ਬਿਜਲੀ, ਬਿਨਾਂ ਰਿਸ਼ਵਤ ਸਰਕਾਰੀ ਨੌਕਰੀਆਂ, ਮਹਿਲਾਵਾਂ ਨੂੰ ਵਿੱਤੀ ਸਹਾਇਤਾ, ਬਿਹਤਰ ਸੜਕਾਂ ਅਤੇ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਵਰਗੀਆਂ ਵੱਡੀਆਂ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Advertisement

ਇਸ ਮੌਕੇ ਕੌਂਸਲਰ ਬਲਜਿੰਦਰ ਕੌਰ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਹ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪ੍ਰਧਾਨ ਰਾਜਿੰਦਰ ਕੁਮਾਰ ਰਾਜੂ, ਜੰਗ ਸਿੰਘ ਵੀ ਹਾਜ਼ਰ ਸਨ।

Advertisement

Advertisement
×