ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਚੇਤਾਵਨੀ

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਚੇਤਾਵਨੀ

ਪਿੰਡ ਬੱਸੀਆਂ ਦੇ ਪੈਟਰੋਲ ਪੰਪ ਸਾਹਮਣੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਰਾਏਕੋਟ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵੱਲੋਂ ਅੱਜ ਪਿੰਡ ਬੱਸੀਆਂ ’ਚ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੀਕੇਯੂ (ਡਕੌਂਦਾ) ਦੇ ਰਾਏਕੋਟ ਬਲਾਕ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਰਣਧੀਰ ਸਿੰਘ ਬੱਸੀਆਂ, ਮਨਜਿੰਦਰ ਸਿੰਘ ਜੱਟਪੁਰਾ, ਸਰਬਜੀਤ ਸਿੰਘ ਧੂਰਕੋਟ, ਜਗਤਾਰ ਸਿੰਘ ਦੇਹੜਕਾ, ਬਲਵਿੰਦਰ ਸਿੰਘ ਹੰਸਰਾ, ਧਰਮ ਸਿੰਘ ਸੂਜਾਪੁਰ ਆਦਿ ਨੇ ਦੱਸਿਆ ਕਿ ਕੌਮੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਾਫੀ ਗਿਰਾਵਟ ਆਈ ਹੋਈ ਹੈ ਜਦਕਿ ਸਾਡੇ ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਤੇਲ ਕੰਪਨੀਆਂ ਨੂੰ ਕੀਮਤਾਂ ਵਧਾਉਣ ਦੀ ਪੂਰੀ ਖੁੱਲ੍ਹ ਦਿੱਤੀ ਹੋਈ ਹੈ, ਜਿਸ ਨਾਲ ਪਿਛਲੇ 3 ਹਫਤਿਆਂ ਤੋਂ ਡੀਜ਼ਲ/ਪੈਟਰੋਲ ਦੀਆਂ ਕੀਮਤਾਂ ਵਿੱਚ ਭਾਰੀ ਇਜ਼ਾਫਾ ਹੋਇਆ ਹੈ। ਜਿਸ ਨੂੰ ਮੋਦੀ ਸਰਕਾਰ ਵਾਪਸ ਲਵੇ ਨਹੀਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਤੋਂ ਗੁਰੇਜ ਨਹੀਂ ਕਰਨਗੀਆਂ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All