ਆਰੀਆ ਕਾਲਜ ਦੇ ਕੰਪਿਊਟਰ ਵਿਭਾਗ ਵੱਲੋਂ ਇੰਡਕਸ਼ਨ ਪ੍ਰੋਗਰਾਮ
ਆਰੀਆ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਨੇ ਬੀਸੀਏ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਅਕਾਦਮਿਕ ਪ੍ਰੋਗਰਾਮਾਂ ਬਾਰੇ ਜਾਣਕਾਰੀ, ਕਾਲਜ ਨੇ ਨਿਯਮ ਕਾਨੂੰਨ ਤੇ ਵੱਖ-ਵੱਖ ਵਿਦਿਆਰਥੀ ਸਹਾਇਤਾ ਸੇਵਾਵਾਂ ਨਾਲ ਜਾਣ-ਪਛਾਣ ਕਰਵਾਈ।...
Advertisement
ਆਰੀਆ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਨੇ ਬੀਸੀਏ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਨੂੰ ਅਕਾਦਮਿਕ ਪ੍ਰੋਗਰਾਮਾਂ ਬਾਰੇ ਜਾਣਕਾਰੀ, ਕਾਲਜ ਨੇ ਨਿਯਮ ਕਾਨੂੰਨ ਤੇ ਵੱਖ-ਵੱਖ ਵਿਦਿਆਰਥੀ ਸਹਾਇਤਾ ਸੇਵਾਵਾਂ ਨਾਲ ਜਾਣ-ਪਛਾਣ ਕਰਵਾਈ। ਪ੍ਰਿੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਕਿਹਾ ਕਿ ਕਾਲਜ ਆਪਣੇ ਸਾਰੇ ਵਿਦਿਆਰਥੀਆਂ ਨੂੰ ਸਹਾਇਕ ਅਤੇ ਭਰਪੂਰ ਵਾਤਾਵਰਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਵਿਦਿਆਰਥੀਆਂ ਦੀ ਸਫਲ ਅਤੇ ਸੰਪੂਰਨ ਅਕਾਦਮਿਕ ਯਾਤਰਾ ਦੀ ਕਾਮਨਾ ਕੀਤੀ। ਕੰਪਿਊਟਰ ਸਾਇੰਸ ਵਿਭਾਗ ਦੇ ਇੰਚਾਰਜ ਡਾ. ਰਮਾ ਬਾਂਸਲ ਨੇ ਵਿਦਿਆਰਥੀਆਂ ਨੂੰ ਕਾਲਜ ਜੀਵਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।
Advertisement
Advertisement
×