ਮੀਂਹ ਨਾਲ ਜਲ-ਥਲ ਹੋਇਆ ਸਨਅਤੀ ਸ਼ਹਿਰ : The Tribune India

ਮੀਂਹ ਨਾਲ ਜਲ-ਥਲ ਹੋਇਆ ਸਨਅਤੀ ਸ਼ਹਿਰ

ਮੀਂਹ ਨਾਲ ਜਲ-ਥਲ ਹੋਇਆ ਸਨਅਤੀ ਸ਼ਹਿਰ

ਲੁਧਿਆਣਾ-ਫਿਰੋਜ਼ਪੁਰ ਰੋਡ ’ਤੇ ਭਰੇ ਮੀਂਹ ਦੇ ਪਾਣੀ ਵਿੱਚੋਂ ਲੰਘਦੇ ਹੋਏ ਵਾਹਨ। -ਫੋਟੋ: ਅਸ਼ਵਨੀ ਧੀਮਾਨ

ਗਗਨਦੀਪ ਅਰੋੜਾ

ਲੁਧਿਆਣਾ, 24 ਸਤੰਬਰ

ਮੌਨਸੂਨ ਦੀ ਵਾਪਸੀ ਦਾ ਮੀਂਹ ਸ਼ਹਿਰ ਵਾਸੀਆਂ ’ਤੇ ਭਾਰੀ ਪੈ ਰਿਹਾ ਹੈ। ਸ਼ਨਿੱਚਰਵਾਰ ਨੂੰ ਸਵੇਰ ਤੋਂ ਹੀ ਮੀਂਹ ਦੀ ਅਜਿਹੀ ਝੜੀ ਲੱਗੀ ਕਿ ਉਹ ਰਾਤ ਤੱਕ ਲਗਾਤਾਰ ਜਾਰੀ ਰਹੀ। ਲਗਾਤਾਰ ਹੋ ਰਹੀ ਬਾਰਿਸ਼ ਦਾ ਪਾਣੀ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਭਰ ਗਿਆ। ਕੋਈ ਇਲਾਕਾ ਅਜਿਹਾ ਨਹੀਂ ਜਿਥੇ ਪਾਣੀ ਨਾ ਖੜ੍ਹਾ ਹੋਇਆ ਹੋਵੇ। ਸ਼ਹਿਰ ਦੇ ਨੀਵਿਆਂ ਇਲਾਕਿਆਂ ਦਾ ਪਾਣੀ ਦਾ ਪੱਧਰ ਕਾਫ਼ੀ ਵੱਧ ਸੀ। ਮੀਂਹ ਕਾਰਨ ਸਭ ਤੋਂ ਵੱਧ ਪ੍ਰੇਸ਼ਾਨੀ ਸ਼ਹਿਰ ਦੀਆਂ ਉਨ੍ਹਾਂ ਸੜਕਾਂ ’ਤੇ ਸੀ, ਜਿਨ੍ਹਾਂ ਸੜਕਾਂ ’ਤੇ ਉਸਾਰੀ ਦਾ ਕੰਮ ਚਲ ਰਿਹਾ ਹੈ। ਫਿਰੋਜ਼ਪੁਰ ਰੋਡ, ਨੈਸ਼ਨਲ ਹਾਈਵੇ ਤੇ ਹੋਰਨਾਂ ਕਈ ਸੜਕਾਂ ’ਤੇ ਮੀਂਹ ਕਾਰਨ ਟਰੈਫਿਕ ਜਾਮ ਵੀ ਲੱਗਿਆ ਰਿਹਾ। ਉਧਰ, ਮੀਂਹ ਦੇ ਅੱਗੇ ਨਗਰ ਨਿਗਮ ਦੇ ਪਾਣੀ ਨਿਕਾਸੀ ਦੇ ਸਾਰੇ ਪ੍ਰਬੰਧ ਫੇਲ੍ਹ ਸਾਬਿਤ ਹੋਏ।

ਅੱਜ ਸਵੇਰੇ ਤੋਂ ਪੈ ਰਹੇ ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ ’ਤੇ ਕਾਫ਼ੀ ਪਾਣੀ ਜਮ੍ਹਾਂ ਹੋ ਗਿਆ ਸੀ। ਪਿਛਲੇ ਦੋ ਦਿਨ ਤੋਂ ਸ਼ਹਿਰ ਵਿੱਚ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ, ਪਰ ਅੱਜ ਸਵੇਰ ਤੋਂ ਹੀ ਲੱਗੀ ਮੀਂਹ ਦੀ ਝੜੀ ਪੂਰਾ ਦਿਨ ਜਾਰੀ ਰਹੀ। ਇਸ ਦੌਰਾਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ। ਮੀਂਹ ਕਾਰਨ ਦੁਪਹਿਰ ਤੱਕ ਸ਼ਹਿਰ ਦੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ। ਸੜਕਾਂ ’ਤੇ ਪਾਣੀ ਜਮ੍ਹਾ ਹੋਣ ਕਾਰਨ ਟਰੈਫਿਕ ਜਾਮ ਵੀ ਹੋ ਗਿਆ। ਸ਼ਹਿਰ ਦੇ ਹੇਠਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਇਆ।

ਜ਼ਿਆਦਾ ਪ੍ਰੇਸ਼ਾਨੀ ਵਿਜੈ ਨਗਰ, ਜਨਕਪੁਰੀ, ਟ੍ਰਾਂਸਪੋਰਟ ਨਗਰ, ਪੁਰਾਣੀ ਜੀਟੀ ਰੋਡ, ਰਾਹੋਂ ਰੋਡ, ਬਸਤੀ ਜੋਧੇਵਾਲ, ਹੈਬੋਵਾਲ, ਸਰਦਾਰ ਨਗਰ, ਬਾਜਵਾ ਨਗਰ, ਗੁਰਦੇਵ ਨਗਰ, ਦੀਪਕ ਹਸਪਤਾਲ ਵਾਲਾ ਸਰਾਭਾ ਨਗਰ ਰੋਡ, ਕਿਚਲੂ ਨਗਰ, ਜੱਸੀਆਂ ਰੋਡ, ਜਵਾਲਾ ਸਿੰਘ ਚੌਕ, ਚੂਹੜਪੁਰ ਰੋਡ, ਘੰਟਾ ਘਰ ਚੌਕ, ਮਾਤਾ ਰਾਣੀ ਚੌਕ, ਥਾਣਾ ਡਿਵੀਜ਼ਨ ਨੰ. 8 ਦੇ ਇਲਾਕੇ, ਬਾਲ ਸਿੰਘ ਨਗਰ, ਸੁੰਦਰ ਨਗਰ, ਮਾਧੋਪੁਰੀ, ਗਊਸ਼ਾਲਾ ਰੋਡ, ਕਿਦਵਈ ਨਗਰ ਇਲਾਕਿਆਂ ’ਚ ਹੋਈ। ਜਿਥੇ ਪਾਣੀ ਭਰਿਆ ਰਿਹਾ।

ਸਨਅਤੀ ਸ਼ਹਿਰ ਦੇ ਫਿਰੋਜ਼ਪੁਰ ਰੋਡ ’ਤੇ ਫਲਾਈਓਵਰ ਉਸਾਰੀ ਦਾ ਕੰਮ ਚੱਲ ਰਿਹਾ ਹੈ। ਸੜਕਾਂ ਪੱਟੀਆਂ ਹੋਈਆਂ ਹਨ। ਸ਼ਹਿਰ ਦੀਆਂ ਕਈ ਸੜਕਾਂ ਬੰਦ ਵੀ ਨਹੀਂ। ਇਸ ਕਰਕੇ ਜਦੋਂ ਸ਼ਨਿੱਚਰਵਾਰ ਮੀਂਹ ਸ਼ੁਰੂ ਹੋਇਆ ਤਾਂ ਇਨ੍ਹਾਂ ਸੜਕਾਂ ’ਤੇ ਕਾਫ਼ੀ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ। ਮੀਂਹ ਕਾਰਨ ਇੱਥੇ ਟਰੈਫਿਕ ਜਾਮ ਲੱਗ ਗਿਆ। ਵਾਹਨਾਂ ਦੀਆਂ ਲੰਮੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਆਰਤੀ ਚੌਕ ਤੋਂ ਲੈ ਕੇ ਭਾਰਤ ਨਗਰ ਚੌਕ, ਜਗਰਾਉਂ ਪੁੱਲ ਤੱਕ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ। ਦੋ ਕਿਲੋਮੀਟਰ ਦੇ ਸਫ਼ਰ ਲਈ ਲੋਕਾਂ ਨੂੰ ਅੱਧੇ ਘੰਟੇ ਤੋਂ ਵੱਧ ਦਾ ਸਮਾਂ ਲੱਗ ਗਿਆ। ਇਹੀ ਹਾਲ ਨੈਸ਼ਨਲ ਹਾਈਵੇ ਦਾ ਵੀ ਸੀ। ਜਿਥੇ ਸ਼ੇਰਪੁਰ ਚੌਂਕ ਨੇੜੇ ਐੱਸਪੀਐੱਸ ਹਸਪਤਾਲ ਦੇ ਬਾਹਰ ਪਾਣੀ ਦੀ ਨਿਕਾਸੀ ਸਹੀ ਨਾ ਹੋਣ ਕਾਰਨ ਜਨਤਾ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ। ਇਸੇ ਤਰ੍ਹਾਂ ਤਾਜਪੁਰ ਰੋਡ ਨੇੜੇ ਬਣ ਰਹੇ ਪੁਲ ਕਾਰਨ ਵੀ ਮੀਂਹ ਦਾ ਪਾਣੀ ਸੜਕਾਂ ’ਤੇ ਖੜ੍ਹ ਗਿਆ ਤੇ ਲੋਕ ਪਰੇਸ਼ਾਨ ਹੋਏ। ਇੱਥੇ ਵੀ ਕਾਫ਼ੀ ਲੰਮਾ ਜਾਮ ਲੱਗਿਆ ਰਿਹਾ।

ਭਾਰੀ ਮੀਂਹ ਕਾਰਨ ਫ਼ਸਲਾਂ ਵਿਛੀਆਂ

ਮੀਂਹ ਪੈਣ ਕਾਰਨ ਖੇਤਾਂ ’ਚ ਵਿਛੀ ਝੋਨੇ ਦੀ ਫ਼ਸਲ।

ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਇਲਾਕੇ ਵਿਚ ਅੱਜ ਤੜਕੇ ਤੋਂ ਪੈ ਰਿਹਾ ਮੀਂਹ ਲਗਾਤਾਰ ਦੇਰ ਸ਼ਾਮ ਤੱਕ ਜਾਰੀ ਰਿਹਾ ਜਿਸ ਕਾਰਨ ਜਨ ਜੀਵਨ ਠੱਪ ਰਿਹਾ ਅਤੇ ਫ਼ਸਲਾਂ ਵੀ ਪ੍ਰਭਾਵਿਤ ਹੋਈਆਂ। ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ ਛੱਪੜ ਦਾ ਰੂਪ ਧਾਰਨ ਕਰ ਗਈਆਂ ਅਤੇ ਲੋਕਾਂ ਨੂੰ ਘਰੋਂ ਬਾਹਰ ਨਿਕਲਣਾ ਔਖਾ ਹੋ ਗਿਆ। ਮੀਂਹ ਦੀ ਸਭ ਤੋਂ ਵੱਧ ਮਾਰ ਕਿਸਾਨਾਂ ਵਿਚ ਦੇਖਣ ਨੂੰ ਮਿਲੀ, ਜਿਨ੍ਹਾਂ ਦੀ ਝੋਨੇ ਦੀ ਪੱਕ ਕੇ ਤਿਆਰ ਖੜੀ ਫ਼ਸਲ ਕਈ ਥਾਵਾਂ ’ਤੇ ਖੇਤਾਂ ਵਿੱਚ ਹੀ ਵਿਛ ਗਈ ਅਤੇ ਕਈ ਥਾਵਾਂ ’ਤੇ ਪਾਣੀ ਭਰ ਗਿਆ। ਮੀਂਹ ਦੇ ਪਾਣੀ ਕਾਰਨ ਖ਼ਰਾਬ ਹੋ ਰਹੀਆਂ ਫ਼ਸਲਾਂ ਨੂੰ ਦੇਖ ਕੇ ਕਿਸਾਨਾਂ ਦੇ ਚਿਹਰਿਆਂ ’ਤੇ ਚਿੰਤਾਵਾਂ ਸਾਫ਼ ਦਿਖਾਈ ਦਿੱਤੀਆਂ ਕਿਉਂਕਿ ਚਾਈਨੀ ਵਾਇਰਸ ਤੇ ਹੋਰ ਬਿਮਾਰੀਆਂ ਕਾਰਨ ਫ਼ਸਲ ਪ੍ਰਭਾਵਿਤ ਸੀ ਅਤੇ ਉਪਰੋਂ ਹੁਣ ਮੀਂਹ ਕਾਰਨ ਝਾੜ ਘਟਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਮਾਛੀਵਾੜਾ ਦਾਣਾ ਮੰਡੀ ਦੀ ਗੱਲ ਕਰੀਏ ਤਾਂ ਇੱਥੇ ਪਿਛਲੇ ਕੁਝ ਦਿਨਾਂ ਤੋਂ ਬਾਸਮਤੀ ਦੀ ਆਮਦ ਸ਼ੁਰੂ ਹੋ ਗਈ ਸੀ, ਜਿਸ ਦੀ ਪ੍ਰਾਈਵੇਟ ਏਜੰਸੀਆਂ ਵੱਲੋਂ ਖ਼ਰੀਦ ਕੀਤੀ ਜਾ ਰਹੀ ਹੈ ਸੀ ਪਰ ਮੀਂਹ ਨੇ ਦਾਣਾ ਮੰਡੀ ਨੂੰ ਝੀਲ ਬਣਾ ਦਿੱਤਾ ਜਿਸ ਕਾਰਨ ਫਸਲ ਦੀ ਆਮਦ ਵੀ ਬੰਦ ਹੋ ਗਈ ਅਤੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਲਕੇ ਵੀ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਦੇ ਸਾਹ ਸੂਤੇ ਪਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All